ਪੰਜਾਬ

punjab

ਮੀਂਹ ਤੇ ਸੇਮ ਦੀ ਸਮੱਸਿਆ ਕਾਰਨ ਬਰਬਾਦ ਹੋਈ 400 ਏਕੜ ਝੋਨੇ ਦੀ ਫਸਲ, ਕਿਸਾਨ ਪਰੇਸ਼ਾਨ

By

Published : Oct 17, 2020, 4:06 PM IST

ਮਾਨਸਾ ਦੇ ਪਿੰਡ ਕੁਸਲਾ ਵਿਖੇ ਪਿੰਡ 'ਚ ਮੀਂਹ ਦੇ ਦੌਰਾਨ ਪਾਣੀ ਦੀ ਸਹੀ ਨਿਕਾਸੀ ਤੇ ਸੇਮ ਦੀ ਸਮੱਸਿਆ ਕਾਰਨ ਕਿਸਾਨਾਂ ਦੀ 400 ਏਕੜ ਤੋਂ ਵੱਧ ਝੋਨੇ ਦੀ ਫਸਲ ਬਰਬਾਦ ਹੋ ਗਈ। ਫਸਲ ਬਰਬਾਦ ਹੋਣ ਦੇ ਚਲਦੇ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।

ਮੀਂਹ ਤੇ ਸੇਮ ਦੀ ਸਮੱਸਿਆ ਕਾਰਨ ਬਾਰਬਾਦ ਹੋਈ ਕਿਸਾਨਾਂ ਦੀ ਫਸਲ
ਮੀਂਹ ਤੇ ਸੇਮ ਦੀ ਸਮੱਸਿਆ ਕਾਰਨ ਬਾਰਬਾਦ ਹੋਈ ਕਿਸਾਨਾਂ ਦੀ ਫਸਲ

ਮਾਨਸਾ : ਜ਼ਿਲ੍ਹੇ ਦੇ ਪਿੰਡ ਕੁਸਲਾ ਵਿਖੇ ਪਿੰਡ 'ਚ ਮੀਂਹ ਪੈਂਣ ਮਗਰੋਂ ਸੇਮ ਦੀ ਸਮੱਸਿਆ ਕਾਰਨ ਕਿਸਾਨਾਂ ਦੀ 400 ਏਕੜ ਤੋਂ ਵੱਧ ਝੋਨੇ ਦੀ ਫਸਲ ਬਰਬਾਦ ਹੋ ਗਈ ਹੈ। ਕਿਸਾਨਾਂ ਦੇ ਖੇਤਾਂ 'ਚ ਪਾਣੀ ਭਰ ਜਾਣ ਕਾਰਨ ਫਸਲ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ।

ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ 'ਚ ਸਮੱਸਿਆ ਪਿਛਲੇ ਲੰਬੇਂ ਸਮੇਂ ਤੋਂ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਮੀਂਹ ਪੈਣ ਤੇ ਸੇਮ ਦੀ ਸਮੱਸਿਆ ਦੇ ਚਲਦੇ ਹਰ ਸਾਲ ਇਥੇ ਕਿਸਾਨਾਂ ਦੀ ਫਸਲ ਬਰਬਾਦ ਹੋ ਜਾਂਦੀ ਹੈ। ਪਿੰਡ 'ਚ ਪਾਣੀ ਦੀ ਨਿਕਾਸੀ ਸਹੀ ਢੰਗ ਨਾਲ ਨਾ ਹੋਣ ਕਾਰਨ ਉਨ੍ਹਾਂ ਨੂ ਕਈ ਦਿੱਕਤਾਂ ਪੇਸ਼ ਆ ਰਹੀਆਂ ਹਨ। ਪ੍ਰਸ਼ਾਸਨ ਕੋਲ ਵਾਰ-ਵਾਰ ਲਿੱਖਤੀ ਸ਼ਿਕਾਇਤ ਕੀਤੇ ਜਾਣ ਮਗਰੋਂ ਉਨ੍ਹਾਂ ਨੂੰ ਕੋਈ ਸਰਕਾਰੀ ਮਦਦ ਨਹੀਂ ਮਿਲ ਰਹੀ ਤੇ ਨਾਂ ਹੀ ਕੋਈ ਸਰਕਾਰੀ ਅਫਸਰ ਉਨ੍ਹਾਂ ਦੀ ਸਾਰ ਲੈਣ ਪੁੱਜਾ। ਉਨ੍ਹਾਂ ਆਖਿਆ ਕਿ ਪਿੰਡ ਦੀ ਇਹ ਸਮੱਸਿਆ ਸਾਲ 1974 ਤੋਂ ਹੁਣ ਤੱਕ ਲਗਾਤਾਰ ਜਾਰੀ ਹੈ, ਪਰ ਸੂਬਾ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਇਸ ਸਮੱਸਿਆ 'ਤੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ।

ਮੀਂਹ ਤੇ ਸੇਮ ਦੀ ਸਮੱਸਿਆ ਕਾਰਨ ਬਾਰਬਾਦ ਹੋਈ ਕਿਸਾਨਾਂ ਦੀ ਫਸਲ

ਕਿਸਾਨਾਂ ਨੇ ਦੱਸਿਆ ਕਿ ਫਸਲ ਬਰਬਾਦ ਹੋਣ ਕਾਰਨ ਉਨ੍ਹਾਂ ਨੂੰ ਭਾਰੀ ਨੁਕਸਾਨ ਝੱਲਣਾ ਪੈਂਦਾ ਹੈ। ਜਿਸ ਕਾਰਨ ਉਨ੍ਹਾਂ ਦੀ ਆਮਦਨ ਵੀ ਪ੍ਰਭਾਵਤ ਹੁੰਦੀ ਹੈ ਤੇ ਉਨ੍ਹਾਂ ਲਈ ਘਰ ਦਾ ਗੁਜ਼ਾਰਾ ਕਰਨਾ ਬੇਹਦ ਔਖਾ ਹੋ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਬਰਬਾਦ ਹੋਈ ਫਸਲ ਦਾ ਮੁਆਵਜ਼ਾ ਤੇ ਇਸ ਸਮੱਸਿਆ ਦੇ ਹੱਲ ਲਈ ਮਦਦ ਦੀ ਅਪੀਲ ਕੀਤੀ ਹੈ।

ਉਥੇ ਹੀ ਦੂਜੇ ਪਾਸੇ ਜਦ ਇਸ ਸਬੰਧੀ ਜ਼ਿਲ੍ਹੇ ਦੇ ਐਸਡੀਐਮ ਰਾਜਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਤਹਸੀਲ ਸਰਦੂਲਗੜ੍ਹ ਦੇ ਸਾਰੇ ਹੀ ਪਿੰਡਾਂ 'ਚ ਖ਼ਰਾਬ ਹੋਈ ਫਸਲਾ ਸਬੰਧੀ ਡੀਸੀ ਮਾਨਸਾ ਨੂੰ ਗਿਰਦਾਵਰੀ ਰਿਪੋਰਟਾਂ ਭੇਜ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਵੱਲੋਂ ਗਿਰਦਾਵਰੀ ਦੇ ਆਦੇਸ਼ ਜਾਰੀ ਕੀਤੇ ਹਨ।ਉਨ੍ਹਾਂ ਨੇ ਦੱਸਿਆ ਕਿ ਪਟਵਾਰੀ , ਕਾਨੂੰਗੋ ਅਤੇ ਤਹਿਸੀਲਦਾਰ ਨੇ ਰਿਪੋਰਟ ਤਿਆਰ ਕਰਕੇ ਡਿਪਟੀ ਕਮਿਸ਼ਨਰ ਨੂੰ ਭੇਜ ਦਿੱਤੀ ਹੈ ਜੋ ਸਰਕਾਰ ਨੂੰ ਭੇਜੀ ਜਾਏਗੀ।ਸਰਕਾਰ ਦੇ ਆਦੇਸ਼ਾਂ ਮੁਤਾਬਕ ਇਸ ਮਾਮਲੇ 'ਤੇ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details