ਪੰਜਾਬ

punjab

ਗੈਂਗਸਟਰ ਟੀਨੂੰ ਫਰਾਰ ਮਾਮਲਾ: ਬਰਖਾਸਤ ਮੁਲਾਜ਼ਮ ਨੂੰ ਭੇਜਿਆ ਜੇਲ੍ਹ, ਤਿੰਨ ਪੁਲਿਸ ਰਿਮਾਂਡ ’ਚ

By

Published : Oct 12, 2022, 9:42 AM IST

Updated : Oct 12, 2022, 4:18 PM IST

ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ਵਿੱਚ ਬਰਖਾਸਤ ਕੀਤੇ ਗਏ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਉਸ ਨੂੰ ਅਦਾਲਤ ਨੇ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ

sacked CIA in charge Pritpal Singh appearance in court
ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲਾ

ਮਾਨਸਾ: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਗੈਂਗਸਟਰ ਦੀਪਕ ਟੀਨੂੰ ਨੂੰ ਫਰਾਰ ਕਰਨ ਦੇ ਮਾਮਲੇ ਵਿਚ ਮਾਨਸਾ ਪੁਲਿਸ ਵੱਲੋਂ ਸੀਆਈਏ ਬਰਖਾਸਤ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਰਿਮਾਂਡ ਖਤਮ ਹੋਣ ’ਤੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਦੇ ਨਾਲ ਹੀ ਦੀਪਕ ਟੀਨੂੰ ਫਰਾਰ ਮਾਮਲੇ ਵਿੱਚ ਏਜੀਟੀਐਫ ਵੱਲੋ ਬੀਤੇ ਦਿਨ ਗ੍ਰਿਫਤਾਰ ਕੀਤੇ ਗਏ ਕੁਲਦੀਪ ਸਿੰਘ, ਰਾਜਵੀਰ ਸਿੰਘ ਅਤੇ ਰਾਜਿੰਦਰ ਸਿੰਘ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਦੱਸ ਦਈਏ ਕਿ ਮਾਨਸਾ ਅਦਾਲਤ ਵਿੱਚ ਬਰਕਾਸਤ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਨੂੰ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਦਕਿ ਲੁਧਿਆਣਾ ਤੋਂ ਗ੍ਰਿਫਤਾਰ ਕੀਤੇ ਗਏ ਕੁਲਦੀਪ ਸਿੰਘ ਰਾਜਵੀਰ ਅਤੇ ਰਾਜਿੰਦਰ ਸਿੰਘ ਨੂੰ 19 ਅਕਤੂਬਰ ਤੱਕ ਨਿਆਇਕ ਰਿਮਾਂਡ ਉੱਤੇ ਭੇਜ ਦਿੱਤਾ ਗਿਆ ਹੈ।

ਦੱਸ ਦਈਏ ਕਿ ਪਿਛਲੀ ਵਾਰ ਹੋਈ ਸੁਣਵਾਈ ਦੌਰਾਨ ਗੈਂਗਸਟਰ ਦੀਪਕ ਟੀਨੂੰ (Gangster Deepak Tinu) ਨੂੰ ਫ਼ਰਾਰ ਕਰਨ ਦੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਬਰਖਾਸਤ ਸੀਆਈਏ ਇੰਚਾਰਜ (The sacked CIA chief) ਪ੍ਰਿਤਪਾਲ ਸਿੰਘ ਦਾ ਮਾਨਸਾ ਪੁਲਿਸ ਨੂੰ 5 ਦਿਨ ਦਾ ਪੁਲਿਸ ਰਿਮਾਂਡ ਮਿਲਿਆ ਸੀ। ਜੋ ਕਿ 12 ਅਕਤੂਬਰ ਯਾਨੀ ਅੱਜ ਨੂੰ ਖਤਮ ਹੋ ਗਿਆ ਹੈ।

ਦੱਸ ਦਈਏ ਕਿ ਮੂਸੇਵਾਲਾ ਕਤਲ ਕਾਂਡ ਵਿੱਚ ਫੜ੍ਹੇ ਗਏ ਮੁਲਜ਼ਮ ਦੀਪਕ ਟੀਨੂੰ ਨੂੰ ਫਰਾਰ ਕਰਵਾਉਣ ਵਿੱਚ ਮੁਲਜ਼ਮ ਪ੍ਰਿਤਪਾਲ ਸਿੰਘ ਦਾ ਮੁੱਖ ਰੋਲ ਦੱਸਿਆ ਜਾ ਰਿਹਾ ਹੈ। ਮਾਨਸਾ ਪੁਲਿਸ ਦੇ ਮੁਲਾਜ਼ਮ ਦੀ ਇਸ ਹਰਕਤ ਤੋਂ ਬਾਅਦ ਮੂਸੇਵਾਲਾ ਦੇ ਮਾਪਿਆਂ ਨੇ ਵੀ ਮਾਨਸਾ ਪੁਲਿਸ ਤੋਂ ਯਕੀਨ ਉੱਠਣ ਦੀ ਗੱਲ ਕਹੀ ਸੀ।

ਇਹ ਵੀ ਪੜੋ:ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

Last Updated :Oct 12, 2022, 4:18 PM IST

ABOUT THE AUTHOR

...view details