ਪੰਜਾਬ

punjab

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ 'ਆਪ' 'ਤੇ ਸਾਧਿਆ ਨਿਸ਼ਾਨਾ, ਕਿਹਾ 'ਆਪ' ਨੇਤਾਵਾਂ ਦੀ ਜਗ੍ਹਾ ਤਿਹਾੜ ਜੇਲ੍ਹ ਵਿੱਚ

By ETV Bharat Punjabi Team

Published : Dec 3, 2023, 5:08 PM IST

Sukhbir badal targeted aam aadmi party: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇੱਕ ਵਾਰ ਫਿਰ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਇਆ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ ਅਤੇ ਹੁਣ ਸਰਕਾਰ ਦਾ ਖਾਤਾ ਕੀਤੇ ਵੀ ਨਹੀਂ ਖੁਲ੍ਹੇਗਾ।

Shiromani Akali Dal president Sukhbir Badal targeted AAP, said AAP leaders should be in Tihar Jail
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ 'ਆਪ' 'ਤੇ ਸਾਧਿਆ ਨਿਸ਼ਾਨਾ, ਕਿਹਾ 'ਆਪ' ਨੇਤਾਵਾਂ ਦੀ ਜਗ੍ਹਾ ਤਿਹਾੜ ਜੇਲ੍ਹ ਵਿੱਚ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ 'ਆਪ' 'ਤੇ ਸਾਧਿਆ ਨਿਸ਼ਾਨਾ

ਮਾਨਸਾ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਇੱਕ ਵਾਰ ਫਿਰ ਤੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਸ਼ਬਦੀ ਹਮਲੇ ਕਰਦੇ ਨਜ਼ਰ ਆਏ। ਸੁਖਬੀਰ ਬਾਦਲ ਵੱਲੋਂ ਸੂਬਾ ਸਰਕਾਰ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਦੀ ਜਗ੍ਹਾ ਤਿਹਾੜ ਜੇਲ ਵਿੱਚ ਹੈ।

ਦਰਅਸਲ ਸੁਖਬੀਰ ਸਿੰਘ ਬਾਦਲ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਦਾਤੇਵਾਸ ਵਿਖੇ ਸਾਬਕਾ ਵਿਧਾਇਕ ਹਰਬੰਸ ਸਿੰਘ ਦਾਤੇਵਾਸ ਦੀ ਅੰਤਿਮ ਅਰਦਾਸ ਵਿੱਚ ਪਹੁੰਚੇ। ਜਿੱਥੇ ਉਹਨਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ ਛੇ ਮਹੀਨਿਆਂ ਤੋਂ ਇਲੈਕਸ਼ਨ ਦੀ ਤਿਆਰੀ ਕਰ ਰਹੀ ਸੀ। ਪਰ ਉਹਨਾਂ ਨੂੰ ਹੁਣ ਸਫਲਤਾ ਨਹੀਂ ਮਿਲਣੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੋਲਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਲੰਬੇ ਸਮੇਂ ਤੋਂ ਵੱਖ-ਵੱਖ ਰਾਜਾਂ ਦੇ ਵਿੱਚ ਹੋਣ ਵਾਲੀਆਂ ਚੋਣਾਂ ਦੇ ਦੌਰਾਨ ਪੰਜਾਬ ਦਾ ਕਰੋੜਾਂ ਰੁਪਏ ਖਰਚ ਕਰਕੇ ਪ੍ਰਚਾਰ ਕੀਤਾ ਜਾ ਰਿਹਾ ਸੀ। ਪੰਜਾਬ ਦਾ ਕਰੋੜਾਂ ਰੁਪਿਆ ਦਾ ਖਜ਼ਾਨਾ ਲੁੱਟਣ ਦੀ ਕੋਸ਼ਿਸ਼ ਕੀਤੀ ਹੈ।

ਲੋਕਾਂ ਨੇ ਨਕਾਰੀ ਆਮ ਆਦਮੀ ਪਾਰਟੀ : ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਹਨਾਂ ਸੂਬਿਆਂ ਦੇ ਵਿੱਚ ਲਗਾਇਆ ਜੋ ਝੂਠ ਪੰਜਾਬ ਦੇ ਵਿੱਚ ਬੋਲਿਆ ਸੀ। ਭਗਵੰਤ ਮਾਨ ਨੇ ਜੋ ਝੂਠ ਪੰਜਾਬ ਵਿੱਚ ਬੋਲੇ ਓਹੀ ਹੋਰਨਾਂ ਸੂਬਿਆਂ ਵਿੱਚ ਬੋਲੇ ਜਾ ਰਹੇ ਹਨ। ਇਸ ਲਈ ਉਹਨਾਂ ਸੂਬਿਆਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੇ ਇਹਨਾਂ ਦਾ ਲੋਕ ਵਿਰੋਧੀ ਚਿਹਰਾ ਦੇਖ ਲਿਆ ਹੈ। ਹੁਣ ਆਦਮੀ ਪਾਰਟੀ ਨੂੰ ਵੱਖ ਵੱਖ ਸਟੇਟਾਂ 'ਚ ਹੋਈਆਂ ਚੋਣਾਂ ਵਿੱਚ ਲੋਕਾਂ ਨੇ ਨਕਾਰ ਦਿੱਤਾ ਹੈ । ਇਹਨਾਂ ਦਾ ਖਾਤਾ ਵੀ ਨਹੀਂ ਖੁੱਲ ਸਕਿਆ।

ਉਹਨਾਂ ਕਿਹਾ ਕਿ ਜੇਕਰ ਇਹਨਾਂ ਦਾ ਖਾਤਾ ਖੁਲ੍ਹੇਗਾ ਤਾਂ ਤਿਹਾੜ ਜੇਲ ਵਿੱਚ ਖੁੱਲੇਗਾ। ਕਿਓਂਕਿ ਇਹਨਾਂ ਵੱਲੋਂ ਇਮਾਨਦਾਰੀ ਦਾ ਮਖੌਟਾ ਪਹਿਣ ਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਸੀ, ਪਰ ਸਭ ਤੋਂ ਜਿਆਦਾ ਭਰਿਸ਼ਟਾਚਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਨਾ ਦੇ ਵੱਡੇ ਨੇਤਾ ਜੇਲਾਂ ਵਿੱਚ ਹੋਣਗੇ ਉਹਨਾਂ ਕਿਹਾ ਕਿ ਪੰਜਾਬੀਆਂ ਨੂੰ ਵੀ ਬਾਕੀ ਸੂਬਿਆਂ ਤੋਂ ਕੁਝ ਸਿੱਖਣ ਦੀ ਲੋੜ ਹੈ।

ABOUT THE AUTHOR

...view details