ਪੰਜਾਬ

punjab

ਮਹਿਲਾ ਕਿਸਾਨ ਦਿਵਸ ਮੌਕੇ ਕਿਸਾਨ ਅੰਦੋਲਨ ਲਈ ਮਾਨਸਾ ਤੋਂ ਦਿੱਲੀ ਰਵਾਨਾ ਹੋਇਆ ਮਹਿਲਾਵਾਂ ਦਾ ਜੱਥਾ

By

Published : Jan 18, 2021, 12:58 PM IST

ਅੱਜ ਕਿਸਾਨਾਂ ਵੱਲੋਂ ਮਹਿਲਾ ਕਿਸਾਨ ਦਿਵਸ ਮਨਾਇਆ ਜਾ ਰਿਹਾ ਹੈ। ਜਿਥੇ ਇੱਕ ਪਾਸੇ ਦਿੱਲੀ 'ਚ ਬਜ਼ੁਰਗ ਤੇ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਹੈ, ਉਥੇ ਹੀ ਮਹਿਲਾਵਾਂ ਵੀ ਵੱਧ ਚੜ੍ਹ ਕੇ ਕਿਸਾਨ ਅੰਦੋਲਨ 'ਚ ਹਿੱਸਾ ਲੈ ਰਹੀਆਂ ਹਨ। ਇਸੇ ਕੜੀ 'ਚ ਅੱਜ ਮਹਿਲਾ ਕਿਸਾਨ ਦਿਵਸ ਮੌਕੇ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਲਈ ਮਹਿਲਾਵਾਂ ਦਾ ਜੱਥਾ ਮਾਨਸਾ ਤੋਂ ਦਿੱਲੀ ਰਵਾਨਾ ਹੋਇਆ।

ਮਾਨਸਾ ਤੋਂ ਦਿੱਲੀ ਰਵਾਨਾ ਹੋਇਆ ਮਹਿਲਾਵਾਂ ਦਾ ਜੱਥਾ
ਮਾਨਸਾ ਤੋਂ ਦਿੱਲੀ ਰਵਾਨਾ ਹੋਇਆ ਮਹਿਲਾਵਾਂ ਦਾ ਜੱਥਾ

ਮਾਨਸਾ:ਦਿੱਲੀ ਸਰਹੱਦਾਂ 'ਤੇ ਖੇਤੀ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਕਿਸਾਨੀ ਸੰਘਰਸ਼ ਤਿੱਖਾ ਹੁੰਦਾ ਜਾ ਰਿਹਾ ਹੈ। ਕਿਸਾਨ ਅੰਦੋਲਨ ਕਰ ਰਹੀ ਕਿਸਾਨ ਜੱਥੇਬੰਦੀਆਂ ਵੱਲੋਂ 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਮਨਾਉਣ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਤਹਿਤ ਅੱਜ ਪੰਜਾਬ ਭਰ 'ਚ ਮਹਿਲਾ ਕਿਸਾਨ ਦਿਵਸ ਮਨਾਇਆ ਜਾ ਰਿਹਾ ਹੈ।

ਮਾਨਸਾ ਤੋਂ ਦਿੱਲੀ ਰਵਾਨਾ ਹੋਇਆ ਮਹਿਲਾਵਾਂ ਦਾ ਜੱਥਾ

ਕਿਸਾਨ ਅੰਦੋਲਨ ਕਰ ਰਹੀਆਂ ਜੱਥੇਬੰਦੀਆਂ ਵੱਲੋਂ ਮਹਿਲਾਵਾਂ ਨੂੰ ਕਿਸਾਨੀ ਸੰਘਰਸ਼ ਦੌਰਾਨ ਮੰਚ ਸੰਚਾਲਨ ਤੇ ਅੰਦੋਲਨ ਦੀ ਅਗਵਾਈ ਕਰਨ ਲਈ ਦਿੱਲੀ ਪਹੁੰਚਣ ਦਾ ਸੱਦਾ ਦਿੱਤਾ ਗਿਆ ਸੀ। ਇਸੇ ਕੜੀ 'ਚ ਅੱਜ ਮਹਿਲਾ ਕਿਸਾਨ ਦਿਵਸ ਮੌਕੇ ਕਿਸਾਨ ਅੰਦੋਲਨ ਲਈ ਮਹਿਲਾਵਾਂ ਦਾ ਜੱਥਾ ਮਾਨਸਾ ਤੋਂ ਦਿੱਲੀ ਰਵਾਨਾ ਹੋਇਆ। ਮਾਨਸਾ ਰੇਲਵੇ ਸਟੇਸ਼ਨ ਤੋਂ ਵੱਡੀ ਗਿਣਤੀ 'ਚ ਮਹਿਲਾਵਾਂ ਦਿੱਲੀ ਲਈ ਰਵਾਨਾ ਹੋਈਆਂ।

ਇਸ ਮੌਕੇ ਕਿਸਾਨ ਮਹਿਲਾਵਾਂ ਨੇ ਕਿਹਾ ਕਿ ਕੜਾਕੇ ਦੀ ਠੰਢ ਦੇ ਬਾਵਜੂਦ ਸਾਡੇ ਬਜ਼ੁਰਗ, ਨੌਜਵਾਨ, ਬੱਚੇ ਤੇ ਕਿਸਾਨ ਭਰਾ ਖੇਤੀ ਕਾਨੂੰਨਾਂ ਖਿਲਾਫ ਲਗਾਤਾਰ ਸੰਘਰਸ਼ ਕਰ ਰਹੇ ਹਨ। ਕਈ ਕਿਸਾਨਾਂ ਨੇ ਇਸ ਅੰਦੋਲਨ ਦੌਰਾਨ ਆਪਣੀਆਂ ਸ਼ਹੀਦੀਆਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਕੁਰਬਾਨੀਆਂ 'ਤੇ ਠੱਲ ਪਾਉਣ ਲਈ ਅਸੀਂ ਦਿੱਲੀ ਜਾ ਰਹੇ ਹਾਂ। ਉਨ੍ਹਾਂ ਕਿਹਾ ਕਿ ਉਹ ਪੁਰਸ਼ ਕਿਸਾਨਾਂ ਦੇ ਬਰਾਬਰ ਹੀ ਕਿਸਾਨ ਅੰਦੋਲਨ 'ਚ ਆਪਣਾ ਵੀ ਯੋਗਦਾਨ ਪਾਉਣਗੀਆਂ। ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਕਿਸਾਨਾਂ ਬਾਰੇ ਨਾ ਸੋਚ ਕੇ ਮਹਿਜ਼ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰ ਰਹੀ ਹੈ ਤੇ ਉਨ੍ਹਾਂ ਨੂੰ ਫਾਇਦਾ ਪਹੁੰਚਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਖੇਤੀ ਕਾਨੂੰਨ ਰੱਦ ਹੋਣ ਤੱਕ ਧਰਨੇ 'ਤੇ ਡੱਟੇ ਰਹਿਣਗੇ।

ABOUT THE AUTHOR

...view details