ਪੰਜਾਬ

punjab

ਪੁਲਿਸ ਨੇ ਚੋਰ ਗਿਰੋਹ ਕੀਤਾ ਬੇਨਕਾਬ

By

Published : Nov 8, 2021, 6:00 PM IST

ਪੁਲਿਸ ਨੇ ਚੋਰ ਗਿਰੋਹ ਕੀਤਾ ਬੇਨਕਾਬ

ਸੂਬੇ ਦੇ ਵਿੱਚ ਚੋਰੀ (Theft) ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਮੋਗਾ ’ਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਚੋਰੀ ਦੇ 10 ਮੋਟਰਸਾਇਕਲਾਂ ਸਮੇਤ 2 ਚੋਰ ਕਾਬੂ ਕੀਤਾ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ (Investigation) ਕੀਤੀ ਜਾ ਰਹੀ ਹੈ।

ਮੋਗਾ: ਜ਼ਿਲ੍ਹੇ ’ਚ ਪੁਲਿਸ (Police) ਹੱਥ ਵੱਡੀ ਸਫਲਤਾ ਲੱਗੀ ਹੈ। ਜ਼ਿਲ੍ਹੇ ਦੇ ਵਿੱਚ ਪੁਲਿਸ ਵੱਲੋਂ ਮਾੜੇ ਅਨਸਰਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ (Police) ਨੇ ਕਾਰਵਾਈ ਕਰਦੇ ਹੋਏ ਇੱਕ ਚੋਰ ਗਿਰੋਹ ਨੂੰ ਬੇਨਕਾਬ ਕੀਤਾ ਹੈ। ਪੁਲਿਸ ਵੱਲੋਂ ਚੋਰੀ ਦੇ ਮੋਟਰਸਾਇਕਲਾਂ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ (Police) ਨੂੰ ਮੁਲਜ਼ਮਾਂ ਤੋਂ ਜਾਂਚ ਦੇ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

ਪੁਲਿਸ ਨੇ ਚੋਰ ਗਿਰੋਹ ਕੀਤਾ ਬੇਨਕਾਬ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ (Police) ਵੱਲੋਂ ਮਾੜੇ ਖਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਕਾਰਵਾਈ ਕਰਦੇ ਹੋਏ ਚੋਰੀ ਦੇ ਮੋਟਰਸਾਇਕਲ ਸਮੇਤ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਜਾਂਚ ਦੇ ਵਿੱਚ ਕਈ ਚੋਰੀ ਦੀਆਂ ਘਟਨਾਵਾਂ ਦੱਸੀਆਂ ਹਨ ਜਿਸਦੇ ਤਹਿਤ ਚੋਰੀ ਦੇ ਹੋਰ ਮੋਟਰਸਾਇਕਲ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਕੁੱਲ 10 ਚੋਰੀ ਦੇ ਮੋਟਰਸਾਇਕਲ ਬਰਾਮਦ ਕੀਤੇ ਗਏ ਹਨ। ਨਾਲ ਹੀ ਉਨ੍ਹਾਂ ਦੱਸਿਆ ਕਿ ਜੋ ਇਹ ਮੋਟਰਸਾਇਕਲ ਬਰਾਮਦ ਕੀਤੇ ਗਏ ਹਨ ਇਹ ਵੱਖ ਵੱਖ ਥਾਵਾਂ ਤੋਂ ਚੋਰੀ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਜਿਹੜੇ ਚੋਰ ਕਾਬੂ ਕੀਤੇ ਗਏ ਹਨ ਉਨ੍ਹਾਂ ਖਿਲਾਫ਼ ਇਸ ਤੋਂ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜੋ ਵੀ ਜਾਂਚ ਵਿੱਚ ਮੁਲਜ਼ਮ ਪਾਇਆ ਗਿਆ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਾਲ ਹੀ ਦੱਸਿਆ ਕਿ ਜਿਹੜੇ ਵੀ ਪੀੜਤ ਲੋਕਾਂ ਦੇ ਮੋਟਰਸਾਇਕਲ ਚੋਰੀ ਹੋਏ ਹਨ ਉਨ੍ਹਾਂ ਬਾਰੇ ਪਤਾ ਲਗਾ ਕੇ ਉਨ੍ਹਾਂ ਨੂੰ ਇਹ ਮੋਟਰਸਾਇਕਲ ਦਿੱਤੇ ਜਾਣਗੇ।

ਇਹ ਵੀ ਪੜ੍ਹੋ:ਕੋਟਕਪੂਰਾ ਗੋਲੀ ਕਾਂਡ ’ਚ ਸਰਕਾਰ ਦੀ ਐਸਐਲਪੀ ’ਤੇ ਮੁਲਜਮਾਂ ਨੂੰ ਨੋਟਿਸ ਜਾਰੀ

ABOUT THE AUTHOR

...view details