ਮੋਗਾ:ਅੰਮ੍ਰਿਤਸਰ 'ਚ ਹੋਏ ਬੰਬ ਧਮਾਕੇ ਤੋਂ ਬਾਅਦ ਪੂਰੇ ਪੰਜਾਬ 'ਚ ਪੁਲਿਸ ਅਲਰਟ 'ਤੇ ਹੈ। ਅੱਜ ਆਪਰੇਸ਼ਨ ਵਿਜੀਲ ਦਾ ਦੂਜਾ ਦਿਨ ਹੈ ਅਤੇ ਜੇਕਰ ਮੋਗਾ ਦੀ ਗੱਲ ਕਰੀਏ ਤਾਂ ਅੱਜ ਏਡੀਜੀਪੀ ਪੰਜਾਬ ਮਨੀਸ਼ ਚਾਵਲਾ ਮੋਗਾ ਪਹੁੰਚੇ ਅਤੇ ਇਸ ਆਪ੍ਰੇਸ਼ਨ ਦੀ ਅਗਵਾਈ ਕੀਤੀ। ਇਸ ਮੌਕੇ ਮੋਗਾ ਦੇ ਐਸ.ਐਸ.ਪੀ ਜੋਯਾਬਲਨ ਐਲਚੇਲੀਅਨ ਸਮੇਤ ਸਮੂਹ ਪੁਲਿਸ ਅਧਿਕਾਰੀ ਵੀ ਮੌਜੂਦ ਸਨ। ਮੋਗਾ ਜ਼ਿਲ੍ਹੇ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਨਾਕੇਬੰਦੀ ਕਰਕੇ ਆਉਣ-ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ।
ਮੋਗਾ ਪੁਲਿਸ ਤੇ ਸੁਰੱਖਿਆ ਫੋਰਸ ਵੱਲੋਂ ਚਲਾਏ ਗਏ ਆਪਰੇਸ਼ਨ ਵਿਜਿਲ ਤਹਿਤ ਕੱਢਿਆ ਗਿਆ ਫਲੈਗ ਮਾਰਚ
ਅੰਮਿ੍ਤਸਰ ਵਿਚ ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਨੇੜੇ ਹੈਰੀਟੇਜ ਸਟਰੀਟ ਵਿਚ ਧਮਾਕਿਆਂ ਪਿੱਛੋਂ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਧਮਾਕਿਆਂ ਤੋਂ ਬਾਅਦ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ ਅਤੇ ਪੁਲਿਸ ਵੱਲੋਂ ਪੂਰੇ ਸੂਬੇ 'ਚ ਵੱਡਾ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।
ਐਂਟਰੀ ਪੁਆਇੰਟਾਂ 'ਤੇ ਨਾਕਾਬੰਦੀ ਕੀਤੀ ਗਈ:ਇਸ ਦੇ ਨਾਲ ਹੀ ਮੋਗਾ ਬੱਸ ਸਟੈਂਡ, ਮੋਗਾ ਰੇਲਵੇ ਸਟੇਸ਼ਨ ਅਤੇ ਹੋਟਲ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਏ.ਡੀ.ਜੀ.ਪੀ ਮਨੀਸ਼ ਚਾਵਲਾ ਅਤੇ ਮੋਗਾ ਦੇ ਐਸ.ਐਸ.ਪੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਅਪ੍ਰੇਸ਼ਨ ਵਿਜੀਲ ਸਮੁੱਚੇ ਪੰਜਾਬ ਦੇ ਨਾਲ-ਨਾਲ ਮੋਗਾ ਜ਼ਿਲ੍ਹੇ ਵਿੱਚ ਵੀ ਸ਼ਾਂਤੀ ਬਣਾਈ ਰੱਖਣ ਲਈ ਚਲਾਇਆ ਗਿਆ ਸੀ। ਪੁਲਿਸ ਵੱਲੋਂ ਗਲਤ ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਜਿਸ ਦੇ ਚੱਲਦਿਆਂ ਪੂਰੇ ਪੁਲਿਸ ਫੋਰਸ ਸਮੇਤ ਜ਼ਿਲ੍ਹੇ ਅੰਦਰ ਫਲੈਗ ਮਾਰਚ ਕੱਢਿਆ ਗਿਆ। ਇਸ ਦੇ ਨਾਲ ਹੀ ਮੋਗਾ ਜ਼ਿਲੇ ਦੇ ਸਾਰੇ ਐਂਟਰੀ ਪੁਆਇੰਟਾਂ 'ਤੇ ਨਾਕਾਬੰਦੀ ਕੀਤੀ ਗਈ ਅਤੇ ਮੋਗਾ ਬੱਸ ਸਟੈਂਡ, ਮੋਗਾ ਰੇਲਵੇ ਸਟੇਸ਼ਨ ਅਤੇ ਹੋਟਲਾਂ ਦੀ ਵੀ ਚੈਕਿੰਗ ਕੀਤੀ ਗਈ।ਮੋਗਾ ਜ਼ਿਲੇ 'ਚ ਇਸ ਸਰਚ ਅਭਿਆਨ 'ਚ ਕੁੱਲ 800 ਪੁਲਸ ਕਰਮਚਾਰੀ ਤਾਇਨਾਤ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਕਿਸੇ ਵੀ ਅਫਵਾਹ 'ਤੇ ਧਿਆਨ ਨਾ ਦੇਣ।
- Jalandhar by-election: 'ਆਪ' 'ਤੇ ਲੱਗੇ ਬਾਹਰੀ ਜ਼ਿਲ੍ਹਿਆਂ ਤੋਂ ਵਰਕਰ ਬੁਲਾਉਣ ਦੇ ਇਲਜ਼ਾਮ, ਤਸਵੀਰਾਂ ਵਾਇਰਲ
- ਕੋਠੀ ਉੱਤੇ ਬਣਾਇਆ ਟਰਾਲੇ ਦਾ ਮਾਡਲ, ਦੂਰੋਂ-ਦੂਰੋਂ ਲੋਕ ਆਉਂਦੇ ਹਨ ਵਿਦੇਸ਼ੀ ਟਰਾਲੇ ਵਾਲੀ ਕੋਠੀ ਵੇਖਣ
- ਬਰਸਾਤ ਕਾਰਨ ਨਰਮਾ ਕਰੰਡ, ਖੇਤੀਬਾੜੀ ਵਿਭਾਗ ਵੱਲੋਂ 15 ਮਈ ਤਕ ਬਿਜਾਈ ਮੁਕੰਮਲ ਕਰਨ ਦੀ ਸਿਫਾਰਿਸ਼
ਗਲਤ ਅਫਵਾਹਾਂ ’ਤੇ ਯਕੀਨ ਨਾ ਕੀਤਾ ਜਾਵੇ: ਜੇਕਰ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਪੁਲਿਸ ਨਾਲ ਸਾਂਝੀ ਕਰੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਕੋਈ ਲਾਵਾਰਿਸ ਵਸਤੂ ਮਿਲਦੀ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਨਾਕੇ ਲਗਾ ਕੇ ਆਉਣ-ਜਾਣ ਵਾਲੇ ਹਰ ਵਾਹਨ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਆਪ੍ਰੇਸ਼ਨ ਵਿਜਿਲ ਤਹਿਤ ਮੋਗਾ ਪੁਲਿਸ ਵੱਲੋਂ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਜਨਤਕ ਸਥਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੇ ਇਲਾਵਾ ਸ਼ੋਸ਼ਲ ਮੀਡੀਆ ’ਤੇ ਜਾਂ ਲੋਕਾਂ ਵੱਲੋਂ ਫੈਲਾਈਆਂ ਜਾ ਰਹੀਆਂ ਗਲਤ ਅਫਵਾਹਾਂ ’ਤੇ ਯਕੀਨ ਨਾ ਕੀਤਾ ਜਾਵੇ, ਜੇਕਰ ਉਨ੍ਹਾਂ ਨੂੰ ਕੋਈ ਜਾਣਕਾਰੀ ਹਾਸਲ ਕਰਨੀ ਹੈ ਤਾਂ ਉਹ ਪੁਲਸ ਕੰਟਰੋਲ ਰੂਮ ਮੋਗਾ ਤੋਂ ਜਦੋਂ ਚਾਹੁਣ ਸੰਪਰਕ ਕਰ ਸਕਦੇ ਹਨ, ਤਾਂਕਿ ਉਨ੍ਹਾਂ ਦੀ ਸ਼ੰਕਾ ਦੂਰ ਹੋ ਸਕੇ। ਇਸ ਮੌਕੇ ਐੱਸ. ਪੀ. ਆਈ ਅਜੇ ਰਾਜ ਸਿੰਘ, ਐੱਸ.ਪੀ ਐੱਚ ਮਨਮੀਤ ਸਿੰਘ ਦੇ ਇਲਾਵਾ ਸਾਰੇ ਥਾਣਿਆਂ ਦੇ ਮੁੱਖ ਅਫਸਰ ਵੀ ਮੌਜੂਦ ਸਨ।