ਪੰਜਾਬ

punjab

ਹੁਣ ਬਟਾਲਾ ਪੁਲਿਸ ਦੇ ਸ਼ਿਕੰਜ਼ੇ ਵਿੱਚ ਜੱਗੂ ਭਗਵਾਨਪੁਰੀਆ, ਇਹ ਹੈ ਮਾਮਲਾ

By

Published : Aug 16, 2022, 2:28 PM IST

ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਮੋਗਾ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ 10 ਅਗਸਤ ਨੂੰ ਲਏ 6 ਦਿਨ ਦਾ ਰਿਮਾਂਡ ਖਤਮ ਹੋ ਗਿਆ ਸੀ। ਫਿਲਹਾਲ ਹੁਣ ਬਟਾਲਾ ਪੁਲਿਸ ਜੱਗੂ ਭਗਵਾਨਪੁਰੀਆ ਨੂੰ ਟ੍ਰਾਂਜਿਟ ਰਿਮਾਂਡ ਉੱਤੇ ਲੈ ਗਈ ਹੈ।

ਸ਼ਿਕੰਜ਼ੇ ਵਿੱਚ ਜੱਗੂ ਭਗਵਾਨਪੁਰੀਆ
ਸ਼ਿਕੰਜ਼ੇ ਵਿੱਚ ਜੱਗੂ ਭਗਵਾਨਪੁਰੀਆ

ਮੋਗਾ:ਲਗਾਤਾਰ ਹੀ ਪੁਲਿਸ ਵੱਲੋਂ ਗੈਂਗਸਟਰਾਂ ’ਤੇ ਨਕੇਲ ਕੱਸੀ ਜਾ ਰਹੀ ਹੈ। ਪੁਲਿਸ ਵੱਲੋਂ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਦੇ ਪੁਲਿਸ ਰਿਮਾਂਡ ਲੈ ਕੇ ਉਨ੍ਹਾਂ ਕੋਲੋਂ ਬਰੀਕੀ ਨਾਲ ਪੰਜਾਬ ’ਚ ਹੋਏ ਕਤਲਾਂ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਜ਼ਿਲ੍ਹਾ ਅਦਾਲਤ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਪੇਸ਼ ਕੀਤਾ ਗਿਆ।

ਮਿਲੀ ਜਾਣਕਾਰੀ ਮੁਤਾਬਿਕ ਬਟਾਲਾ ਪੁਲਿਸ ਜੱਗੂ ਭਗਵਾਨਪੁਰੀਆ ਨੂੰ ਆਪਣੇ ਨਾਲ ਲੈ ਕੇ ਚੱਲੀ ਗਈ ਹੈ। ਦੱਸ ਦਈਏ ਕਿ ਮੋਗਾ ਪੁਲਿਸ ਨੇ 10 ਅਗਸਤ ਨੂੰ ਮਾਣਯੋਗ ਅਦਾਲਤ ਚ ਪੇਸ਼ ਕਰਕੇ ਜੱਗੂ ਭਗਵਾਨਪੁਰੀਆ ਦਾ 6 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਸੀ।

ਸ਼ਿਕੰਜ਼ੇ ਵਿੱਚ ਜੱਗੂ ਭਗਵਾਨਪੁਰੀਆ

ਇਹ ਹੈ ਮਾਮਲਾ:ਮਿਲੀ ਜਾਣਕਾਰੀ ਮੁਤਾਬਿਕ ਬਟਾਲਾ ਪੁਲਿਸ ਨੇ ਫਤਿਹਗੜ੍ਹ ਚੂੜੀਆਂ ਦੇ 61/21 ਨੰਬਰ ਮੁਕੱਦਮੇ ਦੇ ਸਬੰਧ ਵਿੱਚ ਰਿਮਾਂਡ ਲਿਆ ਹੈ। 302 ਦਾ ਇਹ ਮਾਮਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਦੱਸਿਆ ਹੈ ਕਿ ਇੱਕ ਕਤਲ ਦੇ ਮਾਮਲੇ ’ਚ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਲਿਆ ਗਿਆ ਹੈ। ਲਾਰੈਂਸ ਬਿਸ਼ਨੋਈ ਗਰੁੱਪ ਦਾ ਸ਼ਾਰਪ ਸ਼ੂਟਰ ਮੋਨੂ ਡਾਗਰ ਜਿਸ ਨੇ ਪਿਛਲੇ ਸਾਲ ਅੰਮ੍ਰਿਤਸਰ ਦੇ ਹਸਪਤਾਲ ਦੇ ਵਿਚ ਜਾ ਕੇ ਗੈਂਗਸਟਰ ਰਾਣਾ ਕੰਧੋਵਾਲੀਆਂ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਸੀ। ਇਸੇ ਮਾਮਲੇ ’ਚ ਰਿਮਾਂਡ ਹਾਸਿਲ ਕੀਤਾ ਗਿਆ ਹੈ।

ਇਹ ਵੀ ਪੜੋ:ਸਨਮਾਨ ਸਮਾਰੋਹ ਵਿੱਚ ਵੇਟਲਿਫਟਰ ਲਵਪ੍ਰੀਤ ਸਿੰਘ ਦਾ ਐਸਡੀਐਮ ਵੱਲੋਂ ਅਪਮਾਨ

ABOUT THE AUTHOR

...view details