ਪੰਜਾਬ

punjab

ਬਿਕਰਮ ਮਜੀਠੀਆ ਨੇ ਸੁਨਿਆਰੇ ਪਰਮਿੰਦਰ ਸਿੰਘ ਵਿੱਕੀ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ, ਕਾਨੂੰਨ ਵਿਵਸਥਾਂ 'ਤੇ ਚੁੱਕੇ ਸਵਾਲ

By

Published : Jun 17, 2023, 8:51 PM IST

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਮੋਗਾ ਵਿਖੇ ਪਰਮਿੰਦਰ ਸਿੰਘ ਵਿੱਕੀ ਦੇ ਘਰ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਪਰਮਿੰਦਰ ਸਿੰਘ ਵਿੱਕੀ ਦੇ ਬੇਟੇ ਮਹੀਪਾਲ ਸਿੰਘ, ਭਰਾ ਗੁਰਮੀਤ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਝਾ ਕੀਤਾ।

Bikram Singh Majithia reached moga
Bikram Singh Majithia reached moga

ਬਿਕਰਮ ਸਿੰਘ ਮਜੀਠੀਆ ਮੋਗਾ ਪਹੁੰਚੇ

ਮੋਗਾ: ਜ਼ਿਲ੍ਹਾ ਮੋਗਾ ਦੇ ਰਾਮ ਗੰਜ ਮੰਡੀ ਵਿਖੇ ਇਕ ਸੁਨਿਆਰੇ ਦਾ ਸ਼ੋਅਰੂਮ ਲੁੱਟਣ ਆਏ ਲੁਟੇਰਿਆਂ ਨੇ ਸ਼ੋਅਰੂਮ ਦੇ ਮਾਲਿਕ ਉੱਤੇ ਫਾਇਰਿੰਗ ਦੌਰਾਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਅੱਜ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਮੋਗਾ ਵਿਖੇ ਪਰਮਿੰਦਰ ਸਿੰਘ ਵਿੱਕੀ ਦੇ ਘਰ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਉਨ੍ਹਾਂ ਪਰਮਿੰਦਰ ਸਿੰਘ ਵਿੱਕੀ ਦੇ ਬੇਟੇ ਮਹੀਪਾਲ ਸਿੰਘ, ਭਰਾ ਗੁਰਮੀਤ ਸਿੰਘ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਝਾ ਕੀਤਾ।

ਪੰਜਾਬ ਗੈਂਗਸਟਰ, ਲੁੱਟਾਂ-ਖੋਹਾਂ ਤੇ ਕਤਲਗਾਰਤ ਦੀ ਹੱਬ:-ਇਸ ਦੌਰਾਨ ਗੱਲਬਾਤ ਕਰਦਿਆ ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਕਿ ਸੂਬੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਬੇਹੱਦ ਨਾਜ਼ੁਕ ਬਣੀ ਹੋਈ ਹੈ। ਉਹਨਾਂ ਕਿਹਾ ਅੱਜ ਪੰਜਾਬ ਗੈਂਗਸਟਰ, ਲੁੱਟਾਂ-ਖੋਹਾਂ ਤੇ ਕਤਲਗਾਰਤ ਦੀ ਹੱਬ ਬਣ ਗਿਆ ਹੈ, ਆਏ ਦਿਨ ਲੋਕਾਂ ਤੋਂ ਫਿਰੌਤੀਆਂ ਵਸੂਲੀਆਂ ਜਾ ਰਹੀਆਂ ਹਨ। ਪਰ ਭਗਵੰਤ ਮਾਨ ਸਰਕਾਰ ਦਾ ਇਨ੍ਹਾਂ ਗੱਲਾਂ ਵੱਲ ਕੋਈ ਵੀ ਧਿਆਨ ਨਹੀਂ ਦੇ ਰਿਹਾ, ਸੂਬੇ ਦੇ ਲੋਕ ਰੱਬ ਆਸਰੇ ਜੀ ਰਹੇ ਹਨ।

ਸਰਕਾਰ 'ਤੇ ਵੱਡੇ ਸਵਾਲ ਖੜ੍ਹੇ:-ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹੈਰਾਨ ਕਰਨ ਵਾਲੀ ਗੱਲ ਹੈ ਕਿ ਮੋਗਾ ਜ਼ਿਲ੍ਹਾ ਐਨ.ਆਰ.ਆਈ ਤੇ ਇਕਾਨਮੀ ਦਾ ਵੱਡਾ ਕੇਂਦਰ ਹੈ। ਪਰ ਇਸ ਹਾਲਤ ਵਿੱਚ ਜੇਕਰ ਮੋਗਾ ਵਰਗੇ ਸ਼ਹਿਰ ਦੇ ਲੋਕ ਸੁਰੱਖਿਅਤ ਨਹੀਂ ਤਾਂ ਸਰਕਾਰ 'ਤੇ ਵੱਡੇ ਸਵਾਲ ਖੜ੍ਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਫਰੰਟ ਉੱਤੇ ਫੇਲ੍ਹ ਸਾਬਤ ਹੋਈ ਹੈ। ਉਹਨਾਂ ਕਿਹਾ ਸਰਕਾਰ ਉਹ ਆਪਣੀਆਂ ਸਿਆਸੀ ਕਿੜਾਂ ਕੱਢਣ ਲਈ ਰਾਜਨੀਤਕ ਨੇਤਾਵਾਂ ਤੇ ਹੋਰ ਸਮਾਜ ਸੇਵਾ ਦੇ ਕੰਮ ਕਰਨ ਵਾਲਿਆਂ ਨੂੰ ਵਿਜੀਲੈਂਸ ਦੇ ਘੇਰੇ ਅੰਦਰ ਲਿਆ ਕੇ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕਰ ਰਹੀ ਹੈ। ਜਿੱਥੇ ਉਨ੍ਹਾਂ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਪੁਲਿਸ ਪ੍ਰਸ਼ਾਸਨ ਸੁਰੱਖਿਆ ਨੂੰ ਲੈ ਕੇ ਫੇਲ੍ਹ ਸਾਬਤ:-ਸੀਨੀਅਰ ਅਕਾਲੀ ਬਿਕਰਮ ਸਿੰਘ ਮਜੀਠੀਆ ਨੇ ਦੀ ਆਮਦ ਤੋਂ ਪਹਿਲਾਂ ਗਿੱਲ ਰੋਡ ਸਥਿਤ ਜੌਹਰੀ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਜੌਹਰੀ ਪਰਮਿੰਦਰ ਸਿੰਘ ਦੇ ਨਮਿਤ ਪਾਠ ਦਾ ਭੋਗ 18 ਜੂਨ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਦੱਤ ਰੋਡ ਮੋਗਾ ਵਿਖੇ ਪਵੇਗਾ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਪੁਲਿਸ ਪ੍ਰਸ਼ਾਸਨ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਵਿੱਚ ਵੀ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਹੀ ਹੈ ਤੇ ਲੋਕ ਡਰ ਦੇ ਮਾਰੇ ਗੈਂਗਸਟਰਾਂ ਨੂੰ ਲਗਾਤਾਰ ਫਿਰੌਤੀਆਂ ਦੇ ਰਹੇ ਹਨ। ਕਿਉਂਕਿ ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਤੋਂ ਕੋਈ ਉਮੀਦ ਨਹੀਂ ਹੈ।

ABOUT THE AUTHOR

...view details