ਪੰਜਾਬ

punjab

ਖੇਡ ਮੰਤਰੀ ਦਾ ਬਿਆਨ, ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ

By

Published : Sep 21, 2022, 5:59 PM IST

Updated : Sep 21, 2022, 7:40 PM IST

ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ

ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ।

ਚੰਡੀਗੜ੍ਹ/ਮੋਗਾ:ਪੰਜਾਬ ਦੇ ਖੇਡ ਅਤੇ ਉਚੇਰੀ ਸਿੱਖਿਆ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਹੈ ਕਿ ਪੰਜਾਬ ਨੂੰ ਖੇਡ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਜਿੱਥੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਉਥੇ ਹੀ ਕੋਚਾਂ ਦੀਆਂ ਖਾਲੀ ਪਈਆਂ 220 ਅਸਾਮੀਆਂ ਨੂੰ ਜਲਦ ਹੀ ਭਰਿਆ ਜਾ ਰਿਹਾ ਹੈ। ਖੇਡ ਮੰਤਰੀ ਮੀਤ ਹੇਅਰ ਅੱਜ ਪਿੰਡ ਢੁੱਡੀਕੇ ਵਿਖੇ ਸਰਕਾਰੀ ਕਾਲਜ ਵਿੱਚ ਪੰਜ ਕਰੋੜ ਰੁਪਏ ਨਾਲ ਤਿਆਰ ਕੀਤੀ ਗਈ ਹਾਕੀ ਐਸਟਰੋਟਰਫ ਦਾ ਉਦਘਾਟਨ ਕਰਨ ਲਈ ਪਹੁੰਚੇ ਸਨ।

ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ
ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਕੋਈ ਵੀ ਉਪਰਾਲਾ ਨਹੀਂ ਕੀਤਾ। ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਪ੍ਰਫੁਲਿਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ 220 ਖਾਲੀ ਅਸਾਮੀਆਂ ਭਰਨ ਦੇ ਨਾਲ ਨਾਲ ਕੋਚਾਂ ਦੀਆਂ ਨਵੀਆਂ ਅਸਾਮੀਆਂ ਵੀ ਸਿਰਜੀਆਂ ਜਾਣਗੀਆਂ।

ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ
ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ

ਉਹਨਾਂ ਕਿਹਾ ਕਿ ਖਿਡਾਰੀਆਂ ਨੂੰ ਘੱਟੋ ਘੱਟ ਰਾਸ਼ਟਰੀ ਪੱਧਰ ਤੱਕ ਜਰੂਰੀ ਪਹੁੰਚਾਉਣ ਲਈ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਨਾਮ ਉੱਤੇ ਵਜ਼ੀਫਾ ਸਕੀਮ ਚਲਾਈ ਗਈ ਹੈ। ਇਸ ਸਕੀਮ ਤਹਿਤ ਰਾਸ਼ਟਰੀ ਪੱਧਰ ਉੱਤੇ ਪਹਿਲੇ ਤਿੰਨ ਸਥਾਨ ਹਾਸਿਲ ਕਰਨ ਵਾਲੇ ਸੀਨੀਅਰ ਖਿਡਾਰੀਆਂ ਨੂੰ 8000 ਰੁਪਏ ਪ੍ਰਤੀ ਮਹੀਨਾ ਅਤੇ ਜੂਨੀਅਰ ਖਿਡਾਰੀਆਂ ਨੂੰ 6000 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਦਿੱਤਾ ਜਾਇਆ ਕਰੇਗਾ।

ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ

ਉਹਨਾਂ ਕਿਹਾ ਕਿ ਇਸ ਸਕੀਮ ਨਾਲ ਖਿਡਾਰੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹ ਮਿਲੇਗਾ। ਹੁਣ ਤੱਕ ਦੀਆਂ ਸਰਕਾਰਾਂ ਨੇ ਕਦੇ ਖਿਡਾਰੀਆਂ ਲਈ ਸਮੇਂ ਸਿਰ ਖੇਡ ਸਾਮਾਨ ਖਰੀਦਣ ਲਈ ਫੰਡ ਹੀ ਨਹੀਂ ਜਾਰੀ ਕੀਤਾ। ਆਪ ਸਰਕਾਰ ਨੇ ਛੇ ਸਾਲ ਬਾਅਦ ਖਿਡਾਰੀਆਂ ਦਾ ਸਮਾਨ ਖਰੀਦਣ ਲਈ ਬਜਟ ਰੱਖਿਆ।

ਖੇਡ ਵਿਭਾਗ ਵਿਚ ਕੋਚਾਂ ਦੀਆਂ 220 ਅਸਾਮੀਆਂ ਜਲਦ ਭਰੀਆਂ ਜਾਣਗੀਆਂ

ਉਹਨਾਂ ਵਾਅਦਾ ਕੀਤਾ ਕਿ ਹਰ ਸਾਲ ਖੇਡਾਂ ਦੇ ਬਜਟ ਵਿੱਚ ਵਾਧਾ ਕੀਤਾ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਨਵੀਂ ਖੇਡ ਪਾਲਸੀ ਤਹਿਤ ਖੇਡਾਂ ਲਈ ਵੱਖਰਾ ਕੇਡਰ ਤਿਆਰ ਕਰਾਂਗੇ ਤਾਂ ਜੌ ਵੱਧ ਤੋਂ ਵੱਧ ਖਿਡਾਰੀਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਸਕੇ।ਸ਼ਹੀਦ ਲਾਲਾ ਲਾਜਪਤ ਰਾਏ ਜੀ ਦੇ ਜਨਮ ਅਸਥਾਨ ਵਿਖੇ ਨਤਮਸਤਕ ਹੁੰਦਿਆਂ ਉਹਨਾਂ ਕਿਹਾ ਕਿ ਅਜ਼ਾਦੀ ਘੁਲਾਟੀਏ ਪਰਿਵਾਰਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈਣ ਦੇ ਕਾਬਿਲ ਹੋਏ ਹਾਂ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਸੂਬਾ ਸਿਰਜਣ ਲਈ ਯਤਨਸ਼ੀਲ ਹੈ।

ਇਹ ਵੀ ਪੜ੍ਹੋ:ਆਪ ਦੇ ਬੁਲਾਰੇ ਦੀ ਪ੍ਰੈਸ ਕਾਨਫਰੰਸ- ਕਿਹਾ- 'ਰਾਣਾ ਕੇਪੀ ਦੇ ਰਿਸ਼ਤੇਦਾਰਾਂ ਦੇ ਲੱਗੇ ਹੋਏ ਕ੍ਰੈਸ਼ਰ'

Last Updated :Sep 21, 2022, 7:40 PM IST

ABOUT THE AUTHOR

...view details