ਪੰਜਾਬ

punjab

'ਆਪ' ਵਿਧਾਇਕਾ ਨੇ ਲਾਭਪਾਤਰੀਆਂ ਨੂੰ ਵੰਡੇ ਚੈੱਕ, ਲਾਭਪਾਤਰੀਆਂ ਨੇ ਕੇਂਦਰ ਸਰਕਾਰ ਦਾ ਕੀਤਾ ਧੰਨਵਾਦ

By

Published : Aug 8, 2023, 12:46 PM IST

'ਪ੍ਰਧਾਨ ਮੰਤਰੀ ਆਵਾਸ ਯੋਜਨਾ' ਤਹਿਤ ਨਗਰ ਨਿਗਮ ਮੋਗਾ ਨੇ 1119 ਲਾਭਪਾਤਰੀਆਂ ਨੂੰ ਫੰਡ ਦਿੱਤੇ। ਜਿੱਥੇ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਇਸ ਸਬੰਧੀ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ।

MLA Dr Amandeep Kaur Arora
MLA Dr Amandeep Kaur Arora

ਮੋਗਾ ਦੀ ਵਿਧਾਇਕਾ ਡਾ ਅਮਨਦੀਪ ਕੌਰ ਅਰੋੜਾ ਨੇ ਜਾਣਕਾਰੀ ਦਿੱਤੀ

ਮੋਗਾ: 'ਪ੍ਰਧਾਨ ਮੰਤਰੀ ਆਵਾਸ ਯੋਜਨਾ' ਤਹਿਤ ਆਪਣੀ ਜ਼ਮੀਨ 'ਤੇ ਮਕਾਨ ਬਣਾਉਣ ਤੇ ਪੁਰਾਣੇ ਮਕਾਨ ਦੀ ਮੁਰੰਮਤ ਲਈ ਸਹਾਇਤਾ ਦਿੱਤੀ ਜਾਂਦੀ ਹੈ। ਜਿਸ ਕਰਕੇ ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ, ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲੋਕ ਭਰਪੂਰ ਲਾਭ ਲੈ ਰਹੇ ਹਨ, ਜਿਸ ਦੀ ਉਦਾਹਰਣ ਅੱਜ ਸੋਮਵਾਰ ਨੂੰ ਨਗਰ ਨਿਗਮ ਮੋਗਾ ਵਿਖੇ ਦੇਖਣ ਨੂੰ ਮਿਲੀ।

ਲਾਭਪਾਤਰੀਆਂ ਨੂੰ ਚੈੱਕ ਸੌਂਪੇ: ਮੋਗਾ ਦੀ ਵਿਧਾਇਕਾ ਡਾ: ਅਮਨਦੀਪ ਕੌਰ ਅਰੋੜਾ ਨੇ ਇਸ ਸਬੰਧੀ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਸੌਂਪੇ। ਇਸ ਸਕੀਮ ਤਹਿਤ ਉਨ੍ਹਾਂ ਲੋਕਾਂ ਨੂੰ ਸਹਾਇਤਾ ਦਿੱਤੀ, ਜਿਨ੍ਹਾਂ ਕੋਲ ਆਪਣੀ ਜ਼ਮੀਨ ਹੈ ਅਤੇ ਉਹ ਉਸ 'ਤੇ ਮਕਾਨ ਬਣਾਉਣਾ ਚਾਹੁੰਦੇ ਹਨ ਜਾਂ ਟੁੱਟੇ ਹੋਏ ਮਕਾਨ ਦੀ ਮੁਰੰਮਤ ਕਰਵਾਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਇਹ ਰਾਸ਼ੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਦਿੱਤੀ ਜਾਂਦੀ ਹੈ।


ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਾਭ: ਇਸ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਤੇ ਮੋਗਾ ਦੀ ਵਿਧਾਇਕਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਨਵੇਂ ਮਕਾਨ ਬਣਾਉਣ ਜਾਂ ਪੁਰਾਣੇ ਮਕਾਨ ਦੀ ਮੁਰੰਮਤ ਲਈ 1 ਲੱਖ 75 ਹਜ਼ਾਰ ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਜਿਸ ਵਿੱਚ 1119 ਪਰਿਵਾਰਾਂ ਨੂੰ ਇਹ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ। ਮੋਗਾ ਨਗਰ ਨਿਗਮ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 1119 ਲਾਭਪਾਤਰੀਆਂ ਨੂੰ ਫੰਡ ਦਿੱਤੇ ਅਤੇ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਲਾਭਪਾਤਰੀਆਂ ਨੂੰ ਚੈੱਕ ਵੰਡੇ।

ਲਾਭਪਾਤਰੀਆਂ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ:ਇਸ ਸਕੀਮ ਦਾ ਲਾਭ ਲੈਣ ਵਾਲਿਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸਾਨੂੰ 'ਪ੍ਰਧਾਨ ਮੰਤਰੀ ਆਵਾਸ ਯੋਜਨਾ' ਤਹਿਤ ਮਕਾਨ ਮੁਰੰਮਤ ਲਈ ਜੋ ਕੇਂਦਰ ਸਰਕਾਰ ਨੇ ਇਹ ਸਕੀਮ ਚਲਾਈ ਹੈ, ਉਸ ਨਾਲ ਸਾਨੂੰ ਬਹੁਤ ਲਾਭ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਜੋ ਗਰੀਬ ਪਰਿਵਾਰ ਆਪਣਾ ਘਰ ਨਹੀਂ ਬਣਾ ਸਕਦੇ, ਸਰਕਾਰ ਉਹਨਾਂ ਲੋਕ ਨੂੰ ਮਕਾਨ ਬਨਾਉਣ ਲਈ ਪੈਸੇ ਦਿੰਦੀ ਹੈ, ਜੋ ਕਿ 3 ਕਿਸ਼ਤਾਂ ਵਿੱਚ ਪੈਸੇ ਮਿਲਦੇ ਹਨ। ਅਸੀਂ ਜਦੋਂ ਮਕਾਨ ਬਣਾਉਣੇ ਸ਼ੁਰੂ ਕੀਤਾ ਤਾਂ ਸਾਨੂੰ 2 ਕਿਸ਼ਤਾਂ ਆ ਚੁੱਕਿਆ ਹਨ ਅਤੇ ਆਖਰੀ ਕਿਸ਼ਤ ਆਉਣੀ ਬਾਕੀ ਹੈ, ਇਸ ਸਕੀਮ ਦਾ ਲਾਭ ਲੈਣ ਵਾਲਿਆਂ ਨੇ ਕੇਂਦਰ ਸਰਕਾਰ ਦਾ ਧੰਨਵਾਦ ਵੀ ਕੀਤਾ।

ABOUT THE AUTHOR

...view details