ਪੰਜਾਬ

punjab

ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਚਾਰ ਸਾਲ ਧੋਖਾ- ਸਰਬਜੀਤ ਕੌਰ ਮਾਣੂਕੇ

By

Published : Mar 21, 2021, 11:55 AM IST

ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਮੋਗਾ ਦੇ ਬਾਘਾਪੁਰਾਣਾ ਵਿਖੇ ਕਿਸਾਨ ਮਹਾਂ ਸੰਮੇਲਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਲੀਡਰਸ਼ਿਪ ਅਤੇ ਖ਼ਾਸ ਤੌਰ ਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਸੰਬੋਧਨ ਕਰਨਗੇ। ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਇਸ ਮਹਾਂਪੰਚਾਇਤ ’ਚ ਕੋਰੋਨਾ ਨਾਲ ਸਬੰਧੀ ਸਾਰੀਆਂ ਗਾਈਡਲਾਈਨਜ਼ ਦੀਆਂ ਪਾਲਣਾ ਕੀਤੀ ਜਾਵੇਗੀ।

ਤਸਵੀਰ
ਤਸਵੀਰ

ਮੋਗਾ: ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਮੋਗਾ ਦੇ ਬਾਘਾਪੁਰਾਣਾ ਵਿਖੇ ਕਿਸਾਨ ਮਹਾਂ ਸੰਮੇਲਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਲੀਡਰਸ਼ਿਪ ਅਤੇ ਖ਼ਾਸ ਤੌਰ ਤੇ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਸੰਬੋਧਨ ਕਰਨਗੇ। ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਇਸ ਮਹਾਂਪੰਚਾਇਤ ’ਚ ਕੋਰੋਨਾ ਨਾਲ ਸਬੰਧੀ ਸਾਰੀਆਂ ਗਾਈਡਲਾਈਨਜ਼ ਦੀਆਂ ਪਾਲਣਾ ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਕਿਹਾਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਕੋਈ ਕੰਮ ਨਹੀਂ ਕੀਤਾ ਹੈ ਜਿਸ ਕਾਰਨ ਸਰਕਾਰ ਖੁਦ ਹੀ ਸਵਾਲਾਂ ਦੇ ਘੇਰੇ ’ਚ ਆ ਗਈ ਹੈ।

ਮੋਗਾ

ਸਰਬਜੀਤ ਕੌਰ ਮਾਣੂਕੇ ਨੇ ਕਿਹਾ ਕਿ ਵਿਧਾਨ ਸਭਾ ਦੇ ਵਿੱਚ ਸਰਕਾਰ ਖੇਤੀ ਕਾਨੂੰਨਾਂ ਬਾਰੇ ਕੁਝ ਵੀ ਨਹੀਂ ਬੋਲ ਰਹੀ ਹੈ ਤੇ ਨਾ ਹੀ ਕਿਸੇ ਹੋਰ ਪਾਰਟੀ ਨੂੰ ਬੋਲਣ ਦਿੱਤਾ ਜਾ ਰਿਹਾ ਹੈ। ਕੈਪਟਨ ਸਰਕਾਰ ਨੇ ਆਪਣੇ ਚਾਰ ਸਾਲ ਪੂਰੇ ਕਰ ਲਏ ਹਨ ਪਰ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਕੁਝ ਨਹੀਂ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਅੱਜ ਜਿਹੜਾ ਇਹ ਵੱਡਾ ਇਕੱਠ ਕੀਤਾ ਜਾ ਰਿਹਾ ਹੈ ਇਹ ਕਿਸਾਨਾਂ ਦੇ ਹੱਕ ਵਿੱਚ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨਾਂ ਨੂੰ ਲਾਮਬੰਦ ਕਰ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਸਕੇ।

ਇਹ ਵੀ ਪੜੋ: ਸ਼ਰਾਬ ਤਸਕਰੀ ਮਾਮਲੇ ’ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ABOUT THE AUTHOR

...view details