ਪੰਜਾਬ

punjab

ਸੀ.ਐੱਮ. ਕੈਪਟਨ ਦੇ ਸ਼ਹਿਰ ਪਹੁੰਚੇ ਪ੍ਰਦਰਸ਼ਨਕਾਰੀ

By

Published : Jun 20, 2021, 12:13 PM IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਦੇ ਵਿੱਚ ਧਰਨਿਆਂ ਦਾ ਦੌਰ ਲਗਾਤਾਰ ਜਾਰੀ ਹੈ। ਅੱਜ ਠੇਕਾ ਮੁਲਾਜ਼ਮਾਂ (Contract employees) ਨੇ ਜਿੱਥੇ ਮੁੱਖ ਮੰਤਰੀ ਦੇ ਸ਼ਹਿਰ ‘ਚ 2 ਦਿਨ ਦਾ ਪੱਕੇ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਉੱਥੇ ਹੀ ਸਰਕਾਰ ਨੂੰ ਘੇਰਦਿਆਂ ਰਾਜਨੀਤਿਕ ਲੀਡਰਾਂ ਅਤੇ ਸਰਕਾਰ ਦੇ ਮੰਤਰੀਆਂ (Ministers) ਦਾ ਪਿੰਡਾਂ ਵਿੱਚ ਆਉਣਾ ‘ਤੇ ਪਬੰਦੀ ਲਗਾ ਦਿੱਤੀ ਹੈ।

ਸੀ.ਐੱਮ. ਕੈਪਟਨ ਦੇ ਸ਼ਹਿਰ ਪਹੁੰਚੇ ਪ੍ਰਦਰਸ਼ਨਕਾਰੀ
ਸੀ.ਐੱਮ. ਕੈਪਟਨ ਦੇ ਸ਼ਹਿਰ ਪਹੁੰਚੇ ਪ੍ਰਦਰਸ਼ਨਕਾਰੀ

ਪਟਿਆਲਾ: ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਦੇ ਵਿੱਚ ਧਰਨਿਆਂ ਦਾ ਦੌਰ ਲਗਾਤਾਰ ਜਾਰੀ ਹੈ। ਅੱਜ ਠੇਕਾ ਮੁਲਾਜ਼ਮਾਂ ਨੇ ਜਿੱਥੇ ਮੁੱਖ ਮੰਤਰੀ ਦੇ ਸ਼ਹਿਰ ‘ਚ 2 ਦਿਨ ਦਾ ਪੱਕੇ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਉੱਥੇ ਹੀ ਸਰਕਾਰ ਨੂੰ ਘੇਰਦਿਆਂ ਰਾਜਨੀਤਿਕ ਲੀਡਰਾਂ ਅਤੇ ਸਰਕਾਰ ਦੇ ਮੰਤਰੀਆਂ ਦਾ ਪਿੰਡਾਂ ਵਿੱਚ ਆਉਣਾ ‘ਤੇ ਪਬੰਦੀ ਲਗਾ ਦਿੱਤੀ ਹੈ।
ਪਿਛਲੇ ਕਈ ਸਾਲਾਂ ਤੋਂ ਵੱਖ-ਵੱਖ ਪਬਲਿਕ ਅਦਾਰਿਆਂ ’ਚ ਨਿਗੁਣੀਆਂ ਤਨਖਾਹਾਂ ’ਤੇ ਸੇਵਾਵਾਂ ਦੇ ਰਹੇ ਹਨ। ਸਮੂਹ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਲਈ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੇਨਰ ਹੇਠ ਇੱਕਠਾ ਹੋਇਆ ਹੈ। ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ‘ਚ ਪੰਜਾਬ ਸਰਕਾਰ ਦੇ ਖ਼ਿਲਾਫ਼ 24 ਘੰਟਿਆ ਲਈ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ।

ਇਸ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਵਰਕਰ ਆਪਣੇ ਪਰਿਵਾਰ ਅਤੇ ਬੱਚਿਆਂ ਸਮੇਤ ਸ਼ਾਮਿਲ ਹੋਏ ਹਨ। ਇਨ੍ਹਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਵਰਿੰਦਰ ਸਿੰਘ ਮੋਮੀ , ਸ਼ੇਰ ਸਿੰਘ ਖੰਨਾ, ਰਣਧੀਰ ਸਿੰਘ, ਪਰਮਿੰਦਰ ਸਿੰਘ, ਸਤਨਾਮ ਸਿੰਘ, ਰਾਇ ਸਾਹਿਬ ਸਿੰਘ, ਮਨਿੰਦਰ ਸਿੰਘ ਨੇ ਪੰਜਾਬ ਤੇ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧੇ

ਇਨ੍ਹਾਂ ਆਗੂਆਂ ਨੇ ਕਿਹਾ, ਕਿ ਵਾਟਰ ਸਪਲਾਈ, ਬਿਜਲੀ, ਸਿਹਤ, ਵਿੱਦਿਆ, ਟ੍ਰਾਂਸਪੋਰਟ ਅਤੇ ਹੋਰ ਪਬਲਿਕ ਅਦਾਰੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਤੈਅ ਕੀਤੇ ਗਏ ਸੀ, ਪਰ ਹੁਣ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਕਰਨ ਵਾਲੇ ਇਨ੍ਹਾਂ ਪਬਲਿਕ ਨੂੰ ਮੁਨਾਫੇਖੋਰ ਅਤੇ ਨਿੱਜੀ ਕੰਪਨੀਆਂ ਦੇ ਹਾਵਲੇ ਕੀਤਾ ਜਾ ਰਿਹਾ ਹੈ। ਜਿਸ ਨਾਲ ਠੇਕਾ ਕਾਮਿਆਂ ਦਾ ਰੁਜ਼ਗਾਰ, ਰੋਟੀ, ਕਿਸਾਨੀ (Farmers) ਦਾ ਖਿੱਤਾ ਅਤੇ ਹੋਰ ਖੇਤਰ ਜੋ ਖਤਰੇ ਦੇ ਮੂੰਹ ਚਲੇ ਜਾਣਗੇ।

ਇਹ ਵੀ ਪੜ੍ਹੋ:ਅਕਾਲੀ ਦਲ-ਬਸਪਾ ਆਗੂਆਂ ਵੱਲੋਂ ਰਵਨੀਤ ਬਿੱਟੂ ਦਾ ਫੂਕਿਆ ਪੁਤਲਾ

ABOUT THE AUTHOR

...view details