ਪੰਜਾਬ

punjab

ਜੇਲ੍ਹ ਵਿੱਚ ਹਵਾਲਾਤੀ ਨੇ ਫਾਹਾ ਲੈਕੇ ਜੀਵਨ ਲੀਲਾ ਕੀਤੀ ਸਮਾਪਤ, ਪੁਲਿਸ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਜਾਂਚ

By

Published : Dec 17, 2022, 4:14 PM IST

Updated : Dec 17, 2022, 5:53 PM IST

ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ (New District Jail of Nabha) ਵਿੱਚ ਬੰਦ ਹਵਾਲਾਤੀ ਦਵਿੰਦਰ ਸਿੰਘ ਵੱਲੋਂ ਖੁਦਕੁਸ਼ੀ (Deportee Davinder Singh committed suicide) ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਿਛਲੇ 2 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸੀ। ਪੁਲਿਸ ਮੁਤਾਬਿਕ ਹਵਾਲਾਤੀ ਨੇ ਜੇਲ੍ਹ ਅੰਦਰ ਫਾਹਾ ਲੈਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ।

Etv Bharat
Etv Bharat

ਨਾਭਾ :ਪਿਛਲੇ ਲੰਮੇਂ ਸਮੇਂ ਤੋਂ ਵੱਖ ਵੱਖ ਮੁੱਦਿਆਂ ਨੂੰ ਲੈਕੇ ਵਿਵਾਦਾਂ ਵਿੱਚ ਚੱਲ ਰਹੀਆਂ ਪੰਜਾਬ ਦੀਆਂ ਜੇਲ੍ਹਾਂ ਮੁੜ ਤੋਂ ਸੁਰਖੀਆਂ ਵਿੱਚ ਹਨ। ਦਰਅਸਲ ਹੁਣ ਨਾਭਾ ਦੀਨਵੀਂ ਜ਼ਿਲ੍ਹਾ ਜੇਲ੍ਹ (New District Jail of Nabha) 'ਚ ਚੋਰੀ ਦੇ ਦੋਸ਼ਾਂ ਅਧੀਨ ਬੰਦ ਹਵਾਲਾਤੀ ਦਵਿੰਦਰ ਸਿੰਘ ਵੱਲੋਂ ਖ਼ੁਦਕੁਸ਼ੀ ਕਰਨ (Deportee Davinder Singh committed suicide) ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਵਿੰਦਰ ਸਿੰਘ ਸ੍ਰੀ ਫਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ, ਜਿਸ ਦੀ ਉਮਰ 26 ਸਾਲ ਸੀ। ਮ੍ਰਿਤਕ ਪਿਛਲੇ 2 ਮਹੀਨਿਆਂ ਤੋਂ ਜੇਲ੍ਹ ਵਿੱਚ ਬੰਦ ਸੀ।

ਮ੍ਰਿਤਕ ਹਵਾਲਾਤੀ ਦੀ ਲਾਸ਼: ਹਵਾਲਾਤੀ ਦਵਿੰਦਰ ਸਿੰਘ (Detainee Davinder Singh died) ਦੀ ਮੌਤ ਤੋਂ ਬਾਅਦ ਨਾਭਾ ਦੇ ਜੱਜ ਅਤੇ ਨਾਇਬ ਤਹਿਸੀਲਦਾਰ ਰਾਜ ਵਰਿੰਦਰ ਸਿੰਘ ਧਨੋਆ ਮੌਕੇ 'ਤੇ ਜਾਇਜ਼ਾ ਲੈਣ ਜੇਲ੍ਹ ਪਹੁੰਚੇ। ਮ੍ਰਿਤਕ ਹਵਾਲਾਤੀ ਦੀ ਲਾਸ਼ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ ਹੈ। ਸਵੇਰੇ ਸਿਵਲ ਹਸਪਤਾਲ ਨਾਭਾ ਵਿਖੇ ਪੋਸਟਮਾਰਟਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ:ਕਈ ਕੌਂਸਲਰ ਭਾਜਪਾ 'ਚ ਹੋਏ ਸ਼ਾਮਲ, ਅਸ਼ਵਨੀ ਸ਼ਰਮਾ ਨੇ 'ਆਪ' ਦੀ ਸ਼ਰਾਬ ਨੀਤੀ ਨੂੰ ਲੈ ਕੇ ਚੁੱਕੇ ਸਵਾਲ, ਕਿਹਾ- "ਕਿੱਥੇ ਗਿਆ ਨਸ਼ਾ ਮੁਕਤ ਪੰਜਾਬ"

ਨਾਭਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਨਾਭਾ ਜੇਲ੍ਹ ਪ੍ਰਸ਼ਾਸਨ (Nabha Jail Administration) ਵੱਲੋਂ ਹਵਾਲਾਤੀ ਦਵਿੰਦਰ ਸਿੰਘ ਦੀ ਲਾਸ਼ ਨੂੰ ਮੋਰਚਰੀ 'ਚ ਰਖਵਾਇਆ ਗਿਆ ਹੈ। ਇਹ ਹਵਾਲਾਤੀ ਸਾਡੇ ਕੋਲ ਮ੍ਰਿਤਕ ਆਇਆ ਹੈ ਤੇ ਅਸੀਂ ਸਦਰ ਥਾਣਾ ਨੂੰ ਸੂਚਿਤ ਕਰ ਦਿੱਤਾ ਗਿਆ। ਇਸ ਮੌਕੇ ਨਵੀਂ ਜ਼ਿਲ੍ਹਾ ਜੇਲ੍ਹ 'ਚ ਪਹੁੰਚੇ ਨਾਇਬ ਤਹਿਸੀਲਦਾਰ ਰਾਜ ਧਨੋਆ ਨੇ ਕਿਹਾ ਕਿ 26 ਸਾਲ ਦੇ ਦਵਿੰਦਰ ਸਿੰਘ ਨਾਂ ਦੇ ਹਵਾਲਾਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਗਈ ਹੈ, ਜਿਸ ਦਾ ਪੋਸਟਮਾਰਟਮ ਸਿਵਲ ਹਸਪਤਾਲ ਨਾਭਾ ਵਿਖੇ ਹੋਵੇਗਾ। ਇਸ ਵੱਲੋਂ ਆਤਮਹੱਤਿਆ ਕਿਉਂ ਕੀਤੀ ਗਈ, ਇਹ ਜਾਂਚ ਦਾ ਵਿਸ਼ਾ ਹੈ।

Last Updated :Dec 17, 2022, 5:53 PM IST

ABOUT THE AUTHOR

...view details