ਪੰਜਾਬ

punjab

ਪੰਜਾਬੀ ਯੂਨੀਵਰਸਿਟੀ 'ਚ ਰੋਸ ਪ੍ਰਦਰਸ਼ਨ

By

Published : Jun 4, 2022, 10:08 AM IST

ਅਧਿਆਪਕ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਦੀ ਵੱਲੋਂ ਸਾਂਝੇ ਤੌਰ ‘ਤੇ ਪੰਜਾਬੀ ਯੂਨੀਵਰਸਿਟੀ (Punjabi University) ਦੇ ਵਿੱਚ ਰੋਸ ਪ੍ਰਦਰਸ਼ਨ (Protest) ਕੀਤਾ ਗਿਆ ਹੈ।

ਪੰਜਾਬੀ ਯੂਨੀਵਰਸਿਟੀ 'ਚ ਰੋਸ ਪ੍ਰਦਰਸ਼ਨ
ਪੰਜਾਬੀ ਯੂਨੀਵਰਸਿਟੀ 'ਚ ਰੋਸ ਪ੍ਰਦਰਸ਼ਨ

ਪਟਿਆਲਾ: ਪੰਜਾਬੀ ਯੂਨੀਵਰਸਿਟੀ (Punjabi University) ਦੇ ਵਿੱਚ ਅਧਿਆਪਕ, ਵਿਦਿਆਰਥੀ ਅਤੇ ਮੁਲਾਜ਼ਮ ਜਥੇਬੰਦੀਆਂ ਦੀ ਵੱਲੋਂ ਸਾਂਝੇ ਤੌਰ ‘ਤੇ ਰੋਸ ਪ੍ਰਦਰਸ਼ਨ (Protest) ਕੀਤਾ ਗਿਆ ਹੈ। ਇਹ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਦੇ ਵਿਰੁੱਧ (Protest against Punjab Government) ਕੀਤਾ ਗਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਯੂਨੀਵਰਸਿਟੀ (Punjabi University) ਵਿੱਤੀ ਸੰਕਟ ਦੇ ਵਿੱਚ ਹੈ ਅਤੇ ਕਈ ਸਰਕਾਰ ਦੇ ਨੁਮਾਇੰਦੇ ਇਸ ਯੂਨੀਵਰਸਿਟੀ (Punjabi University) ਦੇ ਵਿੱਚ ਪਹੁੰਚਦੇ ਵੀ ਹਨ ਅਤੇ ਗ੍ਰਾਂਟ ਜਾਰੀ ਕਰਨ ਦੀ ਗੱਲ ਵੀ ਕਰਦੇ ਹਨ, ਪਰ ਫਿਰ ਵੀ ਕੋਈ ਹੱਲ ਨਹੀਂ ਹੁੰਦਾ।

ਉਨ੍ਹਾਂ ਕਿਹਾ ਕਿ ਮਹੀਨਾਵਾਰ 30 ਕਰੋੜ ਦੀ ਗ੍ਰਾਂਟ ਜਾਰੀ ਕਰਵਾਉਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਅਤੇ A ਕਲਾਸ B ਕਲਾਸ,C ਕਲਾਸ ਮੁਲਾਜ਼ਮ ਜਥੇਬੰਦੀ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਅਧਿਆਪਕ ਅਤੇ ਵਿਦਿਆਰਥੀ ਜਥੇਬੰਦੀਆਂ ਨੇ ਭਾਈ ਕਾਨ੍ਹ ਸਿੰਘ ਨਾਭਾ ਲਾਈਬ੍ਰੇਰੀ (Bhai Kahn Singh Nabha Library) ਤੋਂ ਇੱਕ ਰੋਸ ਮਾਰਚ ਕੱਢਿਆ ਅਤੇ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ (The main gate of Punjabi University) ਤੱਕ ਪਹੁੰਚ ਕੇ ਮੁੱਖ ਗੇਟ ਨੂੰ ਬੰਦ ਕੀਤਾ ਗਿਆ ਅਤੇ ਆਪਣਾ ਰੋਸ ਜਾਹਿਰ ਕੀਤਾ।

ਇਹ ਵੀ ਪੜ੍ਹੋ:ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਕੀਤੀ ਇਹ ਅਪੀਲ

ਪੰਜਾਬੀ ਯੂਨੀਵਰਸਿਟੀ 'ਚ ਰੋਸ ਪ੍ਰਦਰਸ਼ਨ

ਇਸ ਪ੍ਰਦਰਸ਼ਨ ਦੌਰਾਨ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ (Government of Punjab) ਅਤੇ ਸਿੱਖਿਆ ਮੰਤਰੀ (Minister of Education) ਦੇ ਖ਼ਿਲਾਫ਼ ਰੋਸ ਜ਼ਾਹਿਰ ਕਰਦੇ ਹੋਏ ਮੁਰਦਾਬਾਦ ਦੀ ਨਾਅਰੇਬਾਜ਼ੀ ਵੀ ਕੀਤੀ, ਗੱਲਬਾਤ ਕਰਦਿਆਂ ਅਧਿਆਪਕ ਜਥੇਬੰਦੀਆਂ ਨੇ ਕਿਹਾ ਕਿ ਜੋ ਪਬਲਿਕ ਟੈਕਸ ਵਸੂਲਿਆ ਜਾ ਰਿਹਾ ਉਸ ਦਾ ਸਹੀ ਇਸਤੇਮਾਲ ਕੀਤਾ ਜਾਵੇ ਅਤੇ ਪਮਜਾਬੀ ਯੂਨੀਵਰਸਿਟੀ ਨੂੰ ਮਹੀਨਾਵਾਰ ਗਰਾਂਟ ਜਾਰੀ ਕੀਤੀ ਜਾਵੇ।

ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਣ ਨੂੰ ਪਿਛਲੇ 2 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ, ਜਿਸ ਕਰਕੇ ਉਨ੍ਹਾਂ ਦੀ ਆਰਥਿਕ ਹਾਲਾਤ ਕਾਫ਼ੀ ਕਮਜ਼ੋਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਸਮਾਂ ਰਹਿੰਦੇ ਇਸ ਆਦਾਰੇ ਨੂੰ ਨਹੀਂ ਬਚਾਇਆ ਤਾਂ ਪੰਜਾਬ ਦੇ ਬੱਚਿਆ ਦੀ ਭਵਿੱਖ ਵੀ ਖ਼ਤਰੇ ਵਿੱਚ ਆ ਰਿਹਾ ਹੈ।

ਇਹ ਵੀ ਪੜ੍ਹੋ:ਕੋਆਪਰੇਟਿਵ ਸੁਸਾਇਟੀ ਅਤੇ ਨਗਰ ਕੌਂਸਲ ਹੋਈਆਂ ਆਹਮੋ ਸਾਹਮਣੇ, ਮਾਮਲਾ ਪੁੱਜਾ ਥਾਣੇ

ABOUT THE AUTHOR

...view details