ਪੰਜਾਬ

punjab

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਦੇ ਪੁੱਤਰ ਉੱਤੇ ਹਮਲਾ, ਮੁਲਜ਼ਮ ਗ੍ਰਿਫ਼ਤਾਰ

By

Published : Nov 19, 2022, 5:55 PM IST

Updated : Nov 19, 2022, 6:21 PM IST

Ajaveer Singh Lalpura son of Iqbal Singh Lalpura was attacked by unknown assailants
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਪੁੱਤਰ ਅਜੈਵੀਰ ਸਿੰਘ ਲਾਲਪੁਰਾ 'ਤੇ ਅਣਪਛਾਤੇ ਹਮਲਾਵਰਾਂ ਨੇ ਦੇਰ ਰਾਤ ਹਮਲਾ ਕੀਤਾ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਚੰਡੀਗੜ੍ਹ: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਪੁੱਤਰ ਅਜੈਵੀਰ ਸਿੰਘ ਲਾਲਪੁਰਾ 'ਤੇ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਇਸ ਹਮਲੇ ਸਬੰਧੀ ਨੂਰਪੁਰ ਬੇਦੀ ਥਾਣੇ 'ਚ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜੋ:ਲੰਬੇ ਇੰਤਜ਼ਾਰ ਤੋਂ ਬਾਅਦ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਆਇਆ ਸਾਹਮਣੇ

ਇਸ ਸਬੰਧੀ ਅਜੈਵੀਰ ਸਿੰਘ ਨੇ ਕਿਹਾ ਕਿ ਉਹ ਆਪਣੇ ਦੋਸਤ ਨਾਲ ਚੰਡੀਗੜ੍ਹ ਤੋਂ ਕਲਵਾ ਫਾਰਮ ਵੱਲੋਂ ਆਪਣੀ ਕਾਰ ਉੱਤੇ ਸਵਾਰ ਹੋ ਕੇ ਆ ਰਿਹਾ ਸੀ ਕਿ ਜਦੋਂ ਉਹ ਬੈਂਸਾ ਅੱਡਾ ਕੋਲ ਪਹੁੰਚਿਆਂ ਤਾਂ ਉਹਨਾਂ ਦੀ ਕਾਰ ਪਿੱਛੇ ਇੱਕ ਕਾਰ ਲੱਗ ਗਈ ਤੇ ਉਹਨਾਂ ਨੇ ਉਹਨਾਂ ਨੂੰ ਘੇਰਾ ਪਾ ਲਿਆ। ਉਹਨਾਂ ਨੇ ਦੱਸਿਆ ਕਿ ਘੇਰਾਂ ਪਾਉਣਾ ਤੋਂ ਬਾਅਦ ਕੁਝ ਬਦਮਾਸ਼ਾਂ ਨੇ ਪਿਸਤੋਲ ਦਿਖਾ ਕੇ ਉਹਨਾਂ ਨੂੰ ਕਾਰ ਵਿੱਚੋਂ ਉਤਰਨ ਲਈ ਕਿਹਾ ਤੇ ਇਸ ਦੌਰਾਨ ਉਹਨਾਂ ਵਿਚਾਲੇ ਬਹਿਸ ਵੀ ਹੋਈ।

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਦੇ ਪੁੱਤਰ ਉੱਤੇ ਹਮਲਾ

ਉਹਨਾਂ ਨੇ ਕਿਹਾ ਕਿ ਇਸ ਬਹਿਸਬਾਜ਼ੀ ਦੌਰਾਨ ਉਥੇ ਪੀਸੀਆਰ ਆ ਗਈ ਤੇ ਉਹ ਬਦਮਾਸ਼ ਪੀਸੀਆਰ ਦੇਖ ਭੱਜ ਗਏ। ਮਿਲੀ ਜਾਣਕਾਰੀ ਦੇ ਮੁਤਾਬਕ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਪੁੱਤਰ ਚੰਨਣ ਸਿੰਘ ਅਤੇ ਜਸਕਰਨ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਜੋਂ ਹੋਈ ਹੈ।

ਇਹ ਵੀ ਪੜੋ:ਰਾਧਾ ਸੁਆਮੀ ਡੇਰੇ ਦੀ ਕੰਧ ਉੱਤੇ ਲਿਖੇ ਮਿਲੇ ਖਾਲਿਸਤਾਨ ਸਮਰਥਨ ਦੇ ਨਾਅਰੇ

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ

ਮੁਲਜ਼ਮ ਗ੍ਰਿਫਤਾਰ:ਮੁਲਜ਼ਮਾਂ ਦੀ ਪਛਾਣ ਜਸਕਰਨ ਸਿੰਘ ਅਤੇ ਜਸਪ੍ਰੀਤ ਸਿੰਘ ਪਿੰਡ ਤਖਤਗੜ੍ਹ ਦੇ ਰੂਪ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਉਸ ਦੌਰਾਨ ਵਰਤਿਆ ਗਿਆ ਵਾਹਨ ਅਤੇ ਪਿਸਤੌਲ ਵੀ ਬਰਾਮਦ ਕਰ ਲਿਆ ਗਿਆ ਹੈ। ਇਸ ਸਬੰਧੀ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਅਜੇ ਸਿੰਘ ਨੇ ਦੱਸਿਆ ਕਿ ਰਿਵਾਲਵਰ ਲਾਇਸੈਂਸ ਹੈ ਅਤੇ ਇਹ ਅਸਲੇ ਦਾ ਲਾਇਸੈਂਸ ਰੱਦ ਕਰਨ ਲਈ ਉੱਚ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਕੱਲ੍ਹ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਜਾਵੇਗਾ।

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ



Last Updated :Nov 19, 2022, 6:21 PM IST

ABOUT THE AUTHOR

...view details