ਪੰਜਾਬ

punjab

Toll plaza closed: ਮਿਆਦ ਪੂਰੀ ਹੋਣ 'ਤੇ ਹੁਣ ਬੰਦ ਹੋਵੇਗਾ ਇਸ ਸ਼ਹਿਰ ਦਾ ਟੋਲ ਪਲਾਜ਼ਾ, ਲੋਕਾਂ ਨੇ ਜ਼ਾਹਿਰ ਕੀਤੀ ਖੁਸ਼ੀ

By

Published : Mar 30, 2023, 5:07 PM IST

Toll plaza closed: The toll plaza of this city will be closed on completion of the period, people expressed happiness.
Toll plaza closed: ਮਿਆਦ ਪੂਰੀ ਹੋਣ 'ਤੇ ਹੁਣ ਬੰਦ ਹੋਵੇਗਾ ਇਸ ਸ਼ਹਿਰ ਦਾ ਟੋਲ ਪਲਾਜ਼ਾ, ਲੋਕਾਂ ਨੇ ਜ਼ਾਹਿਰ ਕੀਤੀ ਖੁਸ਼ੀ

ਮੰਦੀ ਦਾ ਦੌਰ ਝੱਲ ਰਹੇ ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕ ਲੱਗੇ ਨੱਕੀਆਂ ਟੋਲ ਪਲਾਜ਼ਾ ਦੀ ਮਿਆਦ ਪੂਰੀ ਹੋ ਚੁਕੀ ਹੈ। ਇਹ ਟੋਲ ਪਲਾਜ਼ਾ ਰੋਹਨ ਰਾਜਦੀਪ ਕੰਪਨੀ ਦੁਆਰਾ ਚਲਾਇਆ ਜਾ ਰਿਹਾ ਹੈ ਪਰ ਹੁਣ ਆਉਣ ਵਾਲੀ 9 ਅਪ੍ਰੈਲ 2023 ਨੂੰ ਬੰਦ ਕੀਤਾ ਜਾ ਰਿਹਾ ਹੈ। ਇਲਾਕੇ ਦੇ ਲੋਕਾਂ ਦੇ ਵਿੱਚ ਵੀ ਖੁਸ਼ੀ ਪਾਈ ਜਾ ਰਹੀ ਹੈ। ਭਾਜਪਾ ਜਿਲਾ ਰੋਪੜ ਦੇ ਬੁਲਾਰਾ ਬਲਰਾਮ ਪਰਾਸ਼ਰ ਨੇ ਕਿਹਾ ਕਿ ਸਰਕਾਰ ਟੋਲ ਬੰਦ ਕਰ ਰਹੀ ਹੈ ਜੋ ਚੰਗੀ ਗੱਲ ਹੈ ਪਰ ਇਕ ਵਾਰ ਸੜਕ ਨੂੰ ਵਧੀਆ ਤਰੀਕੇ ਨਾਲ ਸੁਧਾਰਨ ਚਾਹੀਦਾ ਹੈ।

Toll plaza closed: The toll plaza of this city will be closed on completion of the period, people expressed happiness.

ਸ੍ਰੀ ਅਨੰਦਪੁਰ ਸਾਹਿਬ :ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕ ਲੱਗੇ ਨੱਕੀਆਂ ਟੋਲ ਪਲਾਜ਼ਾ ਜੌ ਰੋਹਨ ਰਾਜਦੀਪ ਕੰਪਨੀ ਦੁਆਰਾ ਚਲਾਇਆ ਜਾ ਰਿਹਾ ਹੈ। ਉਸ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਹੁਣ ਇਹ ਟੋਲ ਪਲਾਜ਼ਾ 9 ਅਪ੍ਰੈਲ 2023 ਨੂੰ ਬੰਦ ਕੀਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਸਥਾਨਕ ਲੋਕਾਂ ਦੇ ਨਾਲ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਬਾਰ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਤੋਂ ਇਲਾਵਾ ਹਿਮਾਚਲ ਜਾਮ ਵਾਲੇ ਤੇ ਹਿਮਾਚਲ ਤੋਂ ਚੰਡੀਗੜ੍ਹ ਵਾਲੇ ਪਾਸੇ ਜਾਣ ਵਾਲੇ ਲੋਕਾਂ ਦੇ ਵਿੱਚ ਵੀ ਖੁਸ਼ੀ ਪਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰੋਹਨ ਰਾਜਦੀਪ ਦੇ ਨੱਕੀਆਂ ਵਿਖੇ ਲੱਗੇ ਰੋਹਨ ਰਾਜਦੀਪ ਕੰਪਨੀ ਦੇ TOLL PLAZA ਦੇ ਮੈਨੇਜਰ ਦਰਸ਼ਨ ਲਾਲ ਸੈਣੀ ਨੇ ਦੱਸਿਆ ਕਿ ਇਹ ਟੋਲ ਪਲਾਜ਼ਾ 19 ਨਵੰਬਰ 2007 ਨੂੰ ਸ਼ੁਰੂ ਕੀਤਾ ਗਿਆ ਸੀ ਤੇ 9 ਅਪ੍ਰੈਲ 2023 ਤੱਕ ਇਸਦੇ ਖ਼ਤਮ ਹੋਣ ਦੀ ਤਰੀਕ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲਿਖਤੀ ਰੂਪ ਦੇ ਵਿਚ ਜਾਣਕਾਰੀ ਟੋਲ ਪਲਾਜ਼ਾ ਦੇ ਲਾਗੇ ਬੋਰਡ ਲਗਾ ਕੇ ਦੇ ਦਿੱਤੀ ਗਈ ਹੈ।

ਪਲਾਜ਼ਾ ਕਾਫੀ ਸਮਾਂ ਬੰਦ ਰਿਹਾ :ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਇਸ ਨੂੰ ਬੰਦ ਕਰਨ ਦੀ ਤਰੀਕ ਦੇ ਵਿੱਚ ਕੋਈ ਵਾਧਾ ਹੋ ਸਕਦੀ ਹੈ ਤਾਂ ਉਨ੍ਹਾਂ ਕਿਹਾ ਕਿ ਇਹ ਸਰਕਾਰ ਦੇ ਫੈਸਲੇ 'ਤੇ ਨਿਰਭਰ ਹੈ। ਉਹਨਾਂ ਕਿਹਾ ਕਿ ਪਹਿਲਾਂ ਕਰੋਨਾ ਤੇ ਫਿਰ ਕਿਸਾਨ ਅੰਦੋਲਨ ਕਰਕੇ ਇਹ ਟੋਲ ਪਲਾਜ਼ਾ ਕਾਫੀ ਸਮਾਂ ਬੰਦ ਰਿਹਾ ਉਹ ਚਾਹੁੰਦੇ ਹਨ ਕਿ ਸਰਕਾਰ ਓਹਨਾ ਦੇ ਸਮੇਂ ਵਿੱਚ ਵਾਧਾ ਕਰੇ ਕਿਉਂਕਿ ਟੋਲ ਬੇਸ਼ੱਕ ਬੰਦ ਰਿਹਾ ਮਗਰ ਸੜਕ ਦਾ ਮੈਨਟੀਨੈਸ ਹੁੰਦਾ ਰਿਹਾ। ਜਿਸ ਕਾਰਨ ਉਹਨਾਂ ਦਾ ਨੁਕਸਾਨ ਵੀ ਹੋਇਆ ਹੈ ।

ਇਹ ਵੀ ਪੜ੍ਹੋ :ਅਮਰੀਕਾ 'ਚ ਖਾਲਿਸਤਾਨੀ ਸਮਰਥਕਾਂ ਨੇ ਸੀਐੱਮ ਮਾਨ ਦੇ ਬੱਚਿਆਂ ਨੂੰ ਧਮਕਾਇਆ, ਘਿਰਾਓ ਕਰਨ ਲਈ ਮਤਾ ਕੀਤਾ ਪਾਸ

ਕਰਮਚਾਰੀਆਂ ਦੀ ਆਰਥਿਕ ਸਥਿਤੀ :ਟੋਲ ਮੈਨੇਜਰ ਦਰਸ਼ਨ ਸੈਣੀ ਨੇ ਕਿਹਾ ਕਿ ਹੋਲਾ ਮਹੱਲਾ ਅਤੇ ਕਿਸਾਨੀ ਅੰਦੋਲਨ ਦੇ ਬੰਦ ਕਰਕੇ ਟੋਲ ਲਗਭੱਗ 676 ਦਿਨ ਪੂਰੀ ਤਰ੍ਹਾਂ ਬੰਦ ਰਿਹਾ ਹੈ। ਉਹ ਸਰਕਾਰ ਕੋਲੋਂ ਮੰਗ ਕਰਦੇ ਨੇ ਕੀ ਸਰਕਾਰ ਇਸਨੂੰ ਦੇਖਦੇ ਹੋਏ ਅਤੇ ਟੋਲ ਉੱਤੇ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਆਰਥਿਕ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਹੱਲ ਕੱਢ ਕੇ ਰਾਹਤ ਪ੍ਰਦਾਨ ਕਰੇ। ਕਿਉਂਕਿ ਟੋਲ ਉੱਤੇ ਕੰਮ ਕਰਨ ਵਾਲੇ ਲੱਗਭਗ 125 ਕਰਮਚਾਰੀ ਰੁਜਗਾਰ ਤੋਂ ਵਾਂਝੇ ਹੋ ਜਾਣਗੇ। ਜਿਸ ਨਾਲ ਉਨ੍ਹਾਂ ਦੇ ਘਰਾਂ ਦਾ ਚੁੱਲ੍ਹਾ ਠੰਡਾ ਹੋਣ 'ਤੇ ਆ ਜਾਵੇਗਾ।

ਸਾਂਭ ਸੰਭਾਲ ਕੋਈ ਨਹੀਂ ਕਰੇਗਾ:ਸਰਕਾਰ ਨੂੰ ਇਸ ਵੱਲ ਵੀ ਦੀ ਧਿਆਨ ਦੇਣ ਦੀ ਜ਼ਰੂਰਤ ਹੈ ਭਾਜਪਾ ਜਿਲ੍ਹਾ ਰੋਪੜ ਦੇ ਬੁਲਾਰਾ ਬਲਰਾਮ ਪਰਾਸ਼ਰ ਨੇ ਕਿਹਾ ਕਿ ਸਰਕਾਰ ਟੋਲ ਰਾ ਬੰਦ ਕਰ ਰਹੀ ਹੈ ਜੋ ਚੰਗੀ ਗੱਲ ਹੈ ,ਪਰ ਇਕ ਬਾਰ ਸੜਕ ਨੂੰ ਵਧੀਆ ਤਰੀਕੇ ਨਾਲ ਲੈਣੀ ਚਾਹੀਦੀ ਹੈ। ਕਿਉਕਿ ਬਰਸਾਤ ਆਉਣ ਵਾਲੀ ਹੈ ਅਤੇ ਉਸਤੋਂ ਬਾਦ ਸਾਂਭ ਸੰਭਾਲ ਕੋਈ ਨਹੀਂ ਕਰੇਗਾ ਅਤੇ ਸਰਕਾਰ ਅਤੇ ਕੰਪਨੀ ਨੂੰ ਵੀ ਅਪੀਲ ਕੀਤੀ ਕਿ ਜਿਹੜੇ ਸੈਂਕੜੇ ਕਰਮਚਾਰੀ ਇਥੇ ਕਮ ਕਰਕੇ ਆਪਣਾ ਪਰਿਵਾਰ ਪਾਲ ਰਹੇ ਸਨ। ਉਨ੍ਹਾਂ ਬਾਰੇ ਵੀ ਸੋਚਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਕੀਤੇ ਨਾ ਕੀਤੇ ਕੰਮ 'ਤੇ ਲਾਉਣਾ ਚਾਹੀਦਾ ਹੈ।

ABOUT THE AUTHOR

...view details