ਪੰਜਾਬ

punjab

ਸੀਐਮ ਚੰਨੀ ਨੇ ਸ਼ਹੀਦ ਗੱਜਣ ਸਿੰਘ ਦੀ ਮ੍ਰਿਤਕ ਦੇਹ ਨੂੰ ਦਿੱਤਾ ਮੋਢਾ

By

Published : Oct 13, 2021, 4:51 PM IST

ਸੀਐਮ ਚੰਨੀ ਨੇ ਸ਼ਹੀਦ ਗੱਜਣ ਸਿੰਘ ਦੀ ਮ੍ਰਿਤਕ ਦੇਹ ਨੂੰ ਦਿੱਤਾ ਮੋਢਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਨਾਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ (Punjab Assembly Speaker Rana KP Singh) ਨੇ ਸਿਪਾਹੀ ਗੱਜਣ ਸਿੰਘ ਦੀ ਮ੍ਰਿਤਕ ਦੇਹ ਮੋਢਾ ਦਿੱਤਾ, ਜਿਸ ਨੇ ਪੁੰਛ (ਜੰਮੂ-ਕਸ਼ਮੀਰ) ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਪਿੰਡ ਪਚਰੰਡੇ, ਜ਼ਿਲ੍ਹਾ ਰੂਪਨਗਰ ਵਿਖੇ ਸ਼ਹੀਦੀ ਪਾਈ ਸੀ।

ਸ੍ਰੀ ਅਨੰਦਪੁਰ ਸਾਹਿਬ:ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ਸੈਕਟਰ (Poonch sector) ਵਿੱਚ ਸੋਮਵਾਰ ਨੂੰ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਪੰਜ ਜਵਾਨ ਸ਼ਹੀਦ ਹੋ ਗਏ ਸਨ। ਜਿਨ੍ਹਾਂ ਚੋਂ ਤਿੰਨ ਜਵਾਨ ਪੰਜਾਬ ਦੇ ਰਹਿਣ ਵਾਲੇ ਹਨ। ਦੱਸ ਦਈਏ ਕਿ ਜ਼ਿਲ੍ਹਾ ਰੂਪਨਗਰ ਦੇ ਬਲਾਕ ਨੂਰਪੁਰ ਬੇਦੀ ਦੇ ਪਿੰਡ ਪੱਚਰੰਡਾ ਦੇ ਰਹਿਣ ਵਾਲੇ ਗੱਜਣ ਸਿੰਘ ਵੀ ਸੀ ਜੋ ਕਿ ਇਸ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ ਸੀ ਜਿਨ੍ਹਾਂ ਦਾ ਅੱਜ ਸਰਕਾਰੀ ਸਨਮਾਨਾਂ ਦੇ ਨਾਲ ਅੰਤਿਮ ਸਸਕਾਰ ਕੀਤਾ ਗਿਆ।

ਸੀਐਮ ਚੰਨੀ ਨੇ ਸ਼ਹੀਦ ਗੱਜਣ ਸਿੰਘ ਦੀ ਮ੍ਰਿਤਕ ਦੇਹ ਨੂੰ ਦਿੱਤਾ ਮੋਢਾ

ਇਸੇ ਸਾਲ ਹੋਇਆ ਸੀ ਸ਼ਹੀਦ ਗੱਜਣ ਸਿੰਘ ਦਾ ਵਿਆਹ

ਸ਼ਹੀਦ ਦੇ ਪਰਿਵਾਰ ਨੇ ਗੱਜਣ ਸਿੰਘ ਦੇ ਸੁਭਾਅ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਬੇਹੱਦ ਮਿਲਣਸਾਰ ਸੀ। ਹਰ ਕਿਸੇ ਨਾਲ ਹੱਸ ਕੇ ਗੱਲ ਕਰਦਾ ਸੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸੇ ਸਾਲ ਫਰਵਰੀ ਮਹੀਨੇ ਵਿਚ ਉਸਦਾ ਵਿਆਹ ਹੋਇਆ ਸੀ ਤੇ ਉਨ੍ਹਾਂ ਨੇ ਕਦੇ ਨਹੀਂ ਸੋਚਿਆ ਸੀ ਕਿ ਉਨ੍ਹਾਂ ਦੇ ਉੱਪਰ ਦੁੱਖਾਂ ਦਾ ਪਹਾੜ ਟੁੱਟ ਜਾਵੇਗਾ।

ਸ਼ਹੀਦਾਂ ਵਿੱਚ 3 ਜਵਾਨ ਪੰਜਾਬ ਦੇ ਸ਼ਾਮਲ

ਸੋਮਵਾਰ ਨੂੰ ਜੰਮੂ-ਕਸ਼ਮੀਰ (Jammu and Kashmir) ਦੇ ਪੁੰਛ ਜ਼ਿਲੇ (Poonch sector) 'ਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਅੱਤਵਾਦੀਆਂ ਨਾਲ ਹੋਈ ਗੋਲੀਬਾਰੀ 'ਚ ਇੱਕ ਜੂਨੀਅਰ ਕਮਿਸ਼ਨਡ ਅਫ਼ਸਰ (ਜੇਸੀਓ) ਸਮੇਤ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਹਨ। ਜਿਨ੍ਹਾਂ ਵਿੱਚ ਨਾਇਬ ਕਪੂਰਥਲਾ ਪੰਜਾਬ ਦੇ ਸੂਬੇਦਾਰ ਜਸਵਿੰਦਰ ਸਿੰਘ, ਨਾਇਕ ਮਨਦੀਪ ਸਿੰਘ, ਵਾਸੀ ਸਿਰਹਾ, ਗੁਰਦਾਸਪੁਰ, ਸਿਪਾਹੀ ਗੱਜਣ ਸਿੰਘ ਝੱਜ ਰੋਪੜ ਦੇ ਰਹਿਣ ਵਾਲੇ ਸਨ। ਇਸ ਤੋਂ ਇਲਾਵਾ ਸ਼ਹੀਦ ਸਿਪਾਹੀ ਸਾਰਜ ਸਿੰਘ ਸ਼ਾਹਜਹਾਂਪੁਰ, ਉੱਤਰ ਪ੍ਰਦੇਸ਼ ਅਤੇ ਸਿਪਾਹੀ ਵੈਸਾਖ ਐਚ, ਕੁਦਵੱਟਮ, ਕੇਰਲਾ ਦੇ ਵਾਸੀ ਸਨ।

ਇਹ ਵੀ ਪੜ੍ਹੋ: ਪਿੰਡ ਪੱਚਰੰਡਾ ਵਿਖੇ ਸ਼ਹੀਦ ਗੱਜਣ ਸਿੰਘ ਦਾ ਕੀਤਾ ਗਿਆ ਅੰਤਮ ਸਸਕਾਰ

ABOUT THE AUTHOR

...view details