ਪੰਜਾਬ

punjab

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ 'ਤੇ ਮਾਣਹਾਨੀ ਦਾ ਪਿਆ ਕੇਸ

By

Published : Feb 7, 2022, 10:40 AM IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕਾਂਗਰਸ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਰਾਣਾ ਕੰਵਰਪਾਲ ਸਿੰਘ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਜੋਤ ਸਿੰਘ ਬੈਂਸ ਦੇ ਪਿਤਾ ਸੋਹਣ ਸਿੰਘ ਨੇ ਮਾਣਹਾਨੀ ਦਾ ਕੇਸ ਪਾਇਆ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ 'ਤੇ ਮਾਣਹਾਨੀ ਦਾ ਪਿਆ ਕੇਸ
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ 'ਤੇ ਮਾਣਹਾਨੀ ਦਾ ਪਿਆ ਕੇਸ

ਰੂਪਨਗਰ:ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ 'ਤੇ ਆਮ ਆਦਮੀ ਪਾਰਟੀ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਹਰਜੋਤ ਸਿੰਘ ਬੈਂਸ ਦੇ ਪਿਤਾ ਸੋਹਣ ਸਿੰਘ ਨੇ ਮਾਣਹਾਨੀ ਦਾ ਕੇਸ ਦਾਇਰ ਕਰਵਾਇਆ ਹੈ, ਜਿਸ ਵਿੱਚ ਉਨ੍ਹਾਂ ਰਾਣਾ ਕੇਪੀ ਵੱਲੋਂ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਉਨ੍ਹਾਂ ਦੇ ਖਿਲਾਫ਼ ਟਿੱਪਣੀ ਕੀਤੀ ਗਈ, ਜਿਸਨੂੰ ਲੈ ਕੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ।

ਜਿਸ ਸੰਬੰਧੀ ਪੱਤਰਕਾਰਾਂ ਨਾਲ ਗੱਲ ਕਰਦਿਆਂ ਹਰਜੋਤ ਬੈਂਸ ਨੇ ਕਿਹਾ ਕਿ ਉਹ ਰਾਣਾ ਕੇਪੀ ਸਿੰਘ ਦੇ ਖਿਲਾਫ ਸ਼ਰ੍ਹੇਆਮ ਬੋਲਦੇ ਹਨ ਕਿ ਉਨ੍ਹਾਂ ਨੇ ਇਲਾਕੇ ਦੇ ਵਿੱਚ ਨਾਜਾਇਜ਼ ਮਾਈਨਿੰਗ ਕਰਵਾਈ ਹੈ ਅਤੇ ਉਨ੍ਹਾਂ ਇਲਾਕੇ ਦੇ ਲੋਕਾਂ ਤੇ ਝੂਠੇ ਮਾਮਲੇ ਦਰਜ ਕਰਵਾਈ ਹੈ, ਇਸ ਤੋਂ ਇਲਾਵਾ ਬੈਂਸ ਨੇ ਕਿਹਾ ਕਿ ਉਹ ਰਾਣਾ ਕੇਪੀ ਦੇ ਜੁਆਈ ਦੇ ਖ਼ਿਲਾਫ਼ ਵੀ ਸ਼ਰ੍ਹੇਆਮ ਬੋਲਦਾ ਹੈ ਪਰ ਰਾਣਾ ਕੇਪੀ ਵੱਲੋਂ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਖਿਲਾਫ਼ ਝੂਠੇ ਅਤੇ ਬੇਬੁਨਿਆਦ ਬਿਆਨਬਾਜ਼ੀ ਕਰ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਿਸ ਨੂੰ ਲੈ ਕੇ ਉਹਨਾਂ ਨੇ ਰਾਣਾ ਕੇਪੀ ਸਿੰਘ 'ਤੇ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ ਅਤੇ ਅੱਜ ਉਹ ਕੋਰਟ ਵਿੱਚ ਇੱਕ ਵਕੀਲ ਦੇ ਤੌਰ 'ਤੇ ਹਾਜ਼ਰ ਹੋਏ ਹਨ। ਇਸ ਮੌਕੇ ਉਨ੍ਹਾਂ ਦੇ ਵਕੀਲ ਨੇ ਦੱਸਿਆ ਕਿ ਹਰਜੋਤ ਬੈਂਸ ਦੇ ਪਿਤਾ ਸੋਹਣ ਸਿੰਘ ਵੱਲੋਂ ਰਾਣਾ ਕੇਪੀ ਦੇ ਖ਼ਿਲਾਫ਼ ਮਾਣਹਾਨੀ ਦਾ ਕੇਸ ਪਾਇਆ ਗਿਆ ਹੈ, ਜਿਸ ਵਿੱਚ ਉਨ੍ਹਾਂ ਨੇ ਰਾਣਾ ਕੇਪੀ ਸਿੰਘ 'ਤੇ ਉਨ੍ਹਾਂ ਖ਼ਿਲਾਫ਼ ਕੀਤੀ ਗਈ ਬਿਆਨ ਗ਼ਲਤ ਬਿਆਨਬਾਜ਼ੀ ਦੇ ਸਬੂਤ ਨਾਲ ਲਗਾਏ ਗਏ ਹਨ।

ਇਹ ਵੀ ਪੜ੍ਹੋ: ਮੇਅਰ ਚੋਣ ਨੂੰ ਲੈ ਕੇ ਦਾਇਰ ਪਟੀਸ਼ਨ, ਪੰਜਾਬ ਹਰਿਆਣਾ ਹਾਈਕੋਰਟ 'ਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ

ABOUT THE AUTHOR

...view details