ਪੰਜਾਬ

punjab

ਰੂਪਨਗਰ 'ਚ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ ਦਾ ਆਯੋਜਨ

By

Published : Mar 21, 2021, 10:48 AM IST

ਰੂਪਨਗਰ 'ਚ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਇਨਾਮ ਵੰਡ ਸਮਾਗਮ 'ਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਉਨ੍ਹਾਂ ਖਿਡਾਰੀਆਂ ਨੂੰ ਇਨਾਮ ਵੰਡੇ ਤੇ ਚੰਗੇ ਖੇਡ ਪ੍ਰਦਰਸ਼ਨ ਲਈ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ।

ਜ਼ਿਲ੍ਹਾ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ ਦਾ ਆਯੋਜਨ
ਜ਼ਿਲ੍ਹਾ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ ਦਾ ਆਯੋਜਨ

ਰੂਪਨਗਰ :ਸ਼ਹਿਰ ਦੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ ਗਿਆ। ਇਹ ਜ਼ਿਲ੍ਹਾ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਇਨਾਮ ਵੰਡ ਸਮਾਗਮ 'ਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਉਨ੍ਹਾਂ ਖਿਡਾਰੀਆਂ ਨੂੰ ਇਨਾਮ ਵੰਡੇ ਤੇ ਚੰਗੇ ਖੇਡ ਪ੍ਰਦਰਸ਼ਨ ਲਈ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ।

ਜ਼ਿਲ੍ਹਾ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ ਦਾ ਆਯੋਜਨ

ਇਸ ਜ਼ਿਲ੍ਹਾ ਪੱਧਰੀ ਕੁਸ਼ਤੀ ਚੈਂਪੀਅਨਸ਼ਿਪ ਦਾ ਆਯੋਜਨ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ। ਇਸ ਚੈਂਪੀਅਨਸ਼ਿਪ ਵਿੱਚ ਸੀਨੀਅਰ ਤੇ ਜੂਨੀਅਰ ਸਣੇ ਮਹਿਲਾ ਤੇ ਪੁਰਸ਼ ਮੁਕਾਬਲੇ ਕਰਵਾਏ ਗਏ। ਇਸ ਵਿੱਚ ਵੱਖ -ਵੱਖ ਪਿੰਡਾਂ ਤੇ ਹੋਰਨਾਂ ਜ਼ਿਲ੍ਹਿਆਂ ਤੋਂ ਆਈ ਕੁੁਸ਼ਤੀ ਟੀਮਾਂ ਨੇ ਵੀ ਹਿੱਸਾ ਲਿਆ। ਇਸ ਮੌਕੇ ਜੇਤੂ ਖਿਡਾਰੀਆਂ ਤੇ ਟੀਮਾਂ ਨੂੰ ਇਨਾਮ ਵੰਡੇ ਗਏ।

ਇਸ ਮੌਕੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੇ ਕਈ ਅੰਤਰ ਰਾਸ਼ਟਰੀ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਚੰਗੇ ਖੇਡ ਪ੍ਰਦਰਸ਼ਨ ਲਈ ਖਿਡਾਰੀਆਂ ਦੀ ਹੌਸਲਾ ਅਫ਼ਜਾਈ ਕੀਤੀ। ਉਨ੍ਹਾਂ ਆਖਿਆ ਕਿ ਸੂਬੇ ਦੀ ਜਵਾਨੀ ਨੇ ਖੇਡ ਮੈਦਾਨਾਂ ਵਿੱਚ ਮਾਣਮਤਾ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਤੋਂ ਦਾਰਾ ਸਿੰਘ, ਮਿਲਖਾ ਸਿੰਘ, ਪ੍ਰਗਟ ਸਿੰਘ ਤੇ ਧਿਆਨ ਚੰਦ ਵਰਗੇ ਅਨੇਕਾ ਖਿਡਾਰੀਆਂ ਨੇ ਅੰਤਰ ਰਾਸ਼ਟਰੀ ਪੱਧਰ ਤੇ ਸੂਬੇ ਦਾ ਨਾਂਅ ਰੌਸ਼ਨ ਕੀਤਾ। ਉਨ੍ਹਾਂ ਖਿਡਾਰੀਆਂ ਨੂੰ ਨਸ਼ੀਆਂ ਤੋਂ ਦੂਰ ਰਹਿ ਕੇ ਚੰਗੀ ਸਿਹਤ ਵੱਲ ਧਿਆਨ ਦੇਣ ਲਈ ਪ੍ਰੇਰਤ ਕੀਤਾ। ਉਨ੍ਹਾਂ ਕਿਹਾ ਕਿ ਖਿਡਾਰੀਆਂ ਲਈ ਮਾਨਸਿਕ ਤੇ ਸਿਹਤ ਪੱਖੋਂ ਤੰਦਰੁਸਤ ਹੋਣਾ ਜ਼ਰੂਰੀ ਹੈ, ਇਸ ਨਾਲ ਉਹ ਆਪਣੇ ਖੇਡ ਤੇ ਹੋਰਨਾਂ ਕੰਮਾਂ ਉੱਤੇ ਫੋਕਸ ਕਰ ਸਕਣਗੇ।

ਇਸ ਤੋਂ ਇਲਾਵਾ ਰਾਣਾ ਕੇਪੀ ਸਿੰਘ ਨੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੇਡ ਸਮਾਗਮਾਂ ਦਾ ਆਯੋਜਨ ਕਰਨ ਲਈ ਵਧਾਈ ਦਿੱਤੀ।ਸ੍ਰੀ ਅਨੰਦਪੁਰ ਸਾਹਿਬ 'ਚ ਹੋਲਾ-ਮੁਹੱਲਾ ਦਾ ਜ਼ਿਕਰ ਕਰਦੇ ਹੋਏ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਗੁਰੂਆਂ ਦੀ ਧਰਤੀ 'ਤੇ ਹੋਣ ਵਾਲੇ ਕੁਸ਼ਤੀ ਮੁਕਾਬਲਿਆਂ ਦਾ ਮਹੱਤਵ ਹੋਰ ਵੱਧ ਜਾਦਾ ਹੈ, ਸਾਡੇ ਗੁਰੂ ਸਾਹਿਬਾਨ ਨੇ ਨੋਜਵਾਨਾਂ ਨੂੰ ਸ਼ਰੀਰਕ ਅਤੇ ਮਾਨਸਿਕ ਤੋਰ ਤੇ ਤਾਕਤਵਰ ਬਣਾਉਣ ਲਈ ਜੋ ਰਾਹ ਵਿਖਾਇਆ ਹੈ ਉਸ ਨੇ ਪੰਜਾਬ ਦੀ ਜਵਾਨੀ ਨੂੰ ਹੋਰ ਕਾਇਮ ਕੀਤਾ। ਉਨ੍ਹਾਂ ਕਿਹਾ ਕਿ ਕੁਸ਼ਤੀ ਸਾਡੇ ਪੰਜਾਬੀ ਸੱਭਿਆਚਾਰ ਦਾ ਹਿੱਸਾ ਹੈ।

ABOUT THE AUTHOR

...view details