ਪੰਜਾਬ

punjab

ਮੁੜ ਤਿੰਨ ਦਿਨਾਂ ਦੇ ਰਿਮਾਂਡ ’ਤੇ ਸਾਬਕਾ ਮੰਤਰੀ ਧਰਮਸੋਤ

By

Published : Jun 10, 2022, 5:43 PM IST

ਸਾਬਕਾ ਮੰਤਰੀ ਸਾਧੂ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਕੋਰਟ ਨੇ ਇੱਕ ਵਾਰ ਫਿਰ ਤੋਂ ਤਿੰਨ ਦਿਨਾਂ ਦੇ ਲਈ ਰਿਮਾਂਡ ’ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਇਲਜ਼ਾਮ ਲੱਗੇ ਸਨ ਕਿ ਸਾਬਕਾ ਮੰਤਰੀ ਧਰਮਸੋਤ ਨੇ ਦਰਖ਼ਤ ਵੱਢਣ ਤੋਂ ਲੈ ਕੇ ਬੂਟੇ ਲਗਾਉਣ ਤੱਕ ਹਰ ਪਾਸੇ ਤੋਂ ਕਮਿਸ਼ਨ ਲਈ ਸੀ।

ਰਿਮਾਂਡ ’ਤੇ ਸਾਬਕਾ ਮੰਤਰੀ ਧਰਮਸੋਤ
ਰਿਮਾਂਡ ’ਤੇ ਸਾਬਕਾ ਮੰਤਰੀ ਧਰਮਸੋਤ

ਚੰਡੀਗੜ੍ਹ: ਸਾਬਕਾ ਮੰਤਰੀ ਸਾਧੂ ਸਿੰਘ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਕੋਰਟ ਵਿੱਚ ਪੇਸ਼ ਕੀਤਾ ਗਿਆ। ਕੋਰਟ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਇੱਕ ਵਾਰ ਫਿਰ ਤੋਂ 3 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਹੁਣ ਵਿਜੀਲੈਂਸ ਧਰਮਸੋਤ ਨੂੰ 13 ਜੂਨ ਨੂੰ ਅਦਾਲਤ ਚ ਪੇਸ਼ ਕਰੇਗੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਾਬਕਾ ਮੰਤਰੀ ਦੀ ਗ੍ਰਿਫਤਾਰੀ ਤੋਂ ਬਾਅਦ ਵਿਜੀਲੈਂਸ ਨੇ ਧਰਮਸੋਤ ਨੂੰ ਮੁਹਾਲੀ ਕੋਰਟ ਵਿੱਚ ਪੇਸ਼ ਕੀਤਾ ਸੀ, ਜਿੱਥੇ ਕੋਰਟ ਨੇ ਧਰਮਸੋਤ ਦਾ 3 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਹੁਣ ਇਕ ਵਾਰ ਫਿਰ ਤੋਂ ਉਨ੍ਹਾਂ ਨੂੰ ਰਿਮਾਂਡ ਤੇ ਭੇਜ ਦਿੱਤਾ ਹੈ।

7 ਜੂਨ ਨੂੰ ਹੋਈ ਸੀ ਗ੍ਰਿਫ਼ਤਾਰੀ:ਦੱਸ ਦਈਏ ਕਿ ਜੰਗਲਾਤ ਵਿਭਾਗ ਵਿੱਚ ਘੁਟਾਲੇ (Scams in the forest department) ਮਾਮਲੇ ਵਿੱਚ ਵਿਜੀਲੈਂਸ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ 7 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ। ਸਾਬਕਾ ਮੰਤਰੀ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

ਜੰਗਲਾਤ ਵਿਭਾਗ ਵਿੱਚ ਘੁਟਾਲੇ ਦੇ ਲੱਗੇ ਨੇ ਇਲਜ਼ਾਮ:ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ’ਤੇ ਜੰਗਤਾਲ ਵਿਭਾਗ ਵਿੱਚ ਘੁਟਾਲਾ ਕਰਨ ਦੇ ਇਲਜ਼ਾਮ ਲੱਗੇ ਹਨ। ਦੱਸ ਦਈਏ ਕਿ ਇਲਜ਼ਾਮ ਲੱਗੇ ਸਨ ਕਿ ਸਾਬਕਾ ਮੰਤਰੀ ਧਰਮਸੋਤ ਨੇ ਦਰਖ਼ਤ ਵੱਢਣ ਤੋਂ ਲੈ ਕੇ ਬੂਟੇ ਲਗਾਉਣ ਤੱਕ ਹਰ ਪਾਸੇ ਤੋਂ ਕਮਿਸ਼ਨ ਲਈ ਸੀ। ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਸਮੇਂ ਸਾਧੂ ਸਿੰਘ ਧਰਮਸੋਤ ਮੰਤਰੀ ਸਨ।

ਸਕਾਲਰਸ਼ਿਪ ਘੁਟਾਲੇ ਦੇ ਵੀ ਲੱਗੇ ਸਨ ਇਲਜ਼ਾਮ:ਦੱਸ ਦਈਏ ਕਿ ਕਥਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ 'ਚ ਕਾਂਗਰਸ ਦੀ ਕੈਪਟਨ ਅਮਰਿੰਦਰ ਦੀ ਸਰਕਾਰ ਸਮੇਂ ਪੰਜਾਬ ਦੀ ਵਜ਼ੀਰੀ 'ਚ ਸ਼ਾਮਲ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਨਾਮ ਸਾਹਮਣੇ ਆਇਆ ਸੀ। ਉਨ੍ਹਾਂ 'ਤੇ ਸ਼ਕਾਲਰਸ਼ਿਪ ਦੇ 63.91 ਕਰੋੜ ਦੇ ਘੁਟਾਲੇ ਦੇ ਇਲਜ਼ਾਮ ਲੱਗੇ ਸਨ, ਪਰ ਪੰਜਾਬ ਸਰਕਾਰ ਵਲੋਂ ਤਿੰਨ ਮੈਂਬਰੀ ਕਮੇਟੀ ਬਣਾ ਕੇ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।

ਨਾਭਾ ਤੋਂ ਲੜਦੇ ਰਹੇ ਚੋਣ:ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਕਾਂਗਰਸ ਦੀ ਟਿਕਟ ਤੋਂ ਨਾਭਾ ਤੋਂ ਚੋਣ ਲੜਕੇ ਆ ਰਹੇ ਹਨ। ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਮੇਂ ਉਹਨਾਂ ਨੇ ਬਹੁਤ ਨੇੜੇ ਸਨ ਤੇ ਜਦੋਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦਿੱਤਾ ਤਾਂ ਸਾਧੂ ਸਿੰਘ ਧਰਮਸੋਤ ਨੂੰ ਵੀ ਕਾਂਗਰਸ ਨੇ ਮੰਤਰੀ ਦੀ ਕੁਰਸੀ ਤੋਂ ਲਾਹ ਦਿੱਤਾ ਸੀ।

ਇਹ ਵੀ ਪੜੋ:ਦਿਨ-ਦਿਹਾੜੇ ਹਥਿਆਰਾਂ ਦੀ ਨੋਕ ’ਤੇ ਇੱਕ ਕਰੋੜ ਦੀ ਲੁੱਟ, ਚੱਲੀਆਂ ਗੋਲੀਆਂ,CCTV ਆਈ ਸਾਹਮਣੇ

ABOUT THE AUTHOR

...view details