ਪੰਜਾਬ

punjab

ਬੀਕੇਯੂ ਉਗਰਾਹਾਂ ਨੇ ਫੂਕੇ ਸੰਸਾਰ ਵਪਾਰ ਸੰਸਥਾ ਦੇ ਪੁਤਲੇ

By

Published : Jan 24, 2021, 9:52 PM IST

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੌਮਾਂਤਰੀ ਮੁਦਰਾ ਕੋਸ਼ ਵੱਲੋਂ ਖੇਤੀ ਕਨੂੰਨਾਂ ਦੇ ਹੱਕ 'ਚ ਦਿੱਤੇ ਬਿਆਨ ਬਾਰੇ ਤਿੱਖਾ ਪ੍ਰਤੀਕਰਮ ਜ਼ਾਹਰ ਕਰਦਿਆਂ ਸੰਸਾਰ ਵਪਾਰ ਸੰਸਥਾ ਅਤੇ ਕੌਮਾਂਤਰੀ ਮੁਦਰਾ ਕੋਸ਼ ਦੇ ਪੁਤਲੇ ਫੂਕੇ।

ਬੀਕੇਯੂ ਉਗਰਾਹਾਂ ਨੇ ਫੂਕੇ ਸੰਸਾਰ ਵਪਾਰ ਸੰਸਥਾ ਦੇ ਪੁਤਲੇ
ਬੀਕੇਯੂ ਉਗਰਾਹਾਂ ਨੇ ਫੂਕੇ ਸੰਸਾਰ ਵਪਾਰ ਸੰਸਥਾ ਦੇ ਪੁਤਲੇ

ਲਹਿਰਾਗਾਗਾ: ਸੰਸਾਰ ਵਪਾਰ ਸੰਸਥਾ ਵੱਲੋਂ ਖੇਤੀ ਕਨੂੰਨਾਂ ਦੇ ਹੱਕ 'ਚ ਦਿੱਤੇ ਬਿਆਨ ਬਾਰੇ ਤਿੱਖਾ ਪ੍ਰਤੀਕਰਮ ਜ਼ਾਹਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਸੰਸਾਰ ਵਪਾਰ ਸੰਸਥਾ ਦੇ ਪੁਤਲੇ ਫੂਕੇ।

ਕਿਸਾਨ ਆਗੂਆਂ ਨੇ ਕਿਹਾ ਕਿ ਸੰਸਾਰ ਵਪਾਰ ਸੰਸਥਾ ਵੱਲੋਂ ਦਿੱਤਾ ਗਿਆ ਬਿਆਨ ਮੋਦੀ ਹਕੂਮਤ ਨੂੰ ਸਾਮਰਾਜੀਆਂ ਵੱਲੋਂ ਦਿੱਤਾ ਗਿਆ ਥਾਪੜਾ ਹੈ। ਇਸ ਲਈ ਇਨ੍ਹਾਂ ਸੰਸਥਾਵਾਂ ਨੂੰ ਵੀ ਕਿਸਾਨ ਰੋਹ ਦੇ ਨਿਸ਼ਾਨੇ 'ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਈਐਮਐਫ (ਕੌਮਾਂਤਰੀ ਮੁਦਰਾ ਕੋਸ਼) ਵੱਲੋਂ ਖੇਤੀ ਕਾਨੂੰਨਾਂ ਦੀ ਕੀਤੀ ਜਾ ਰਹੀ ਵਕਾਲਤ ਦੱਸ ਰਹੀ ਹੈ ਕਿ ਇਨ੍ਹਾਂ ਕਾਨੂੰਨਾਂ ਪਿੱਛੇ ਸਿਰਫ਼ ਅੰਬਾਨੀ ਅਤੇ ਅਡਾਨੀ ਵਰਗੇ ਦੇਸੀ ਕਾਰਪੋਰੇਟ ਘਰਾਣੇ ਹੀ ਨਹੀਂ ਸਗੋਂ ਸੰਸਾਰ ਸਾਮਰਾਜੀ ਵਿੱਤੀ ਸੰਸਥਾਵਾਂ ਵੀ ਖੜ੍ਹੀਆਂ ਹਨ।

ਇਨ੍ਹਾਂ ਸੰਸਥਾਵਾਂ ਵੱਲੋਂ ਤੀਜੀ ਦੁਨੀਆਂ ਦੇ ਮੁਲਕਾਂ 'ਚ ਲਾਗੂ ਕੀਤੀਆਂ ਜਾ ਰਹੀਆਂ ਸਾਮਰਾਜੀ ਸੰਸਾਰੀਕਰਨ ਦੀਆਂ ਨੀਤੀਆਂ ਤਹਿਤ ਹੀ ਨਵੇਂ ਖੇਤੀ ਕਾਨੂੰਨ ਲਿਆਂਦੇ ਗਏ ਹਨ। ਇਨ੍ਹਾਂ ਖੇਤੀ ਕਨੂੰਨਾਂ ਦੀਆਂ ਤਾਰਾਂ ਸਿੱਧੇ ਤੌਰ 'ਤੇ ਹੀ ਵਿਸ਼ਵ ਵਪਾਰ ਸੰਸਥਾ ਦੀ 2013 ਦੀ ਬਾਲੀ 'ਚ ਹੋਈ ਕਾਨਫ਼ਰੰਸ ਨਾਲ ਜੁੜਦੀਆਂ ਹਨ ਜਿੱਥੇ ਭਾਰਤ ਸਰਕਾਰ ਨੂੰ ਸਾਮਰਾਜੀਆਂ ਵੱਲੋਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਕਰਕੇ ਅਨਾਜ ਭੰਡਾਰ ਕਰਨ ਦੇ ਸਮੁੱਚੇ ਤਾਣੇ-ਬਾਣੇ ਦੀ ਸਫ਼ ਵਲੇਟਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਸਨ ਅਤੇ ਭਾਰਤ ਅੰਦਰ ਫਸਲਾਂ ਦੀ ਮੰਡੀ ਨੂੰ ਵਿਦੇਸ਼ੀ ਬਹੁਕੌਮੀ ਕੰਪਨੀਆਂ ਵਾਸਤੇ ਖੋਲ੍ਹਣ ਲਈ ਕਿਹਾ ਗਿਆ ਸੀ।

ABOUT THE AUTHOR

...view details