ਪੰਜਾਬ

punjab

ਲਾਪਤਾ ਨੌਜਵਾਨ ਦੀ ਮਿਲੀ ਲਾਸ਼, ਪਰਿਵਾਰਕ ਮੈਂਬਰਾਂ ਵੱਲੋਂ ਰੋਸ ਪ੍ਰਦਰਸ਼ਨ

By

Published : Nov 28, 2019, 3:44 PM IST

ਲਹਿਰਾਗਾਗਾ ਦੇ ਪਿੰਡ ਚੁਲਾੜ ਕਲਾਂ ਦਾ ਰਹਿਣ ਵਾਲਾ ਨੌਜਵਾਨ ਜੋ ਪਿਛਲੇ 6-7 ਦਿਨਾਂ ਤੋਂ ਲਾਪਤਾ ਸੀ, ਉਸ ਦੀ ਮ੍ਰਿਤਕ ਦੇਹ ਮਿਲਣ ਤੋਂ ਬਾਅਦ ਪਰਿਵਾਰ ਨੇ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਫ਼ੋਟੋ
ਫ਼ੋਟੋ

ਸੰਗਰੂਰ: ਲਹਿਰਾਗਾਗਾ ਦੇ ਪਿੰਡ ਚੁਲਾੜ ਕਲਾਂ ਦਾ ਰਹਿਣ ਵਾਲਾ ਨੌਜਵਾਨ ਪਿਛਲੇ 6-7 ਦਿਨਾਂ ਤੋਂ ਲਾਪਤਾ ਸੀ, ਜਿਸ ਦੀ ਬੁੱਧਵਾਰ ਨੂੰ ਮ੍ਰਿਤਕ ਦੇਹ ਮਿਲਣ ਤੋਂ ਬਾਅਦ ਪਰਿਵਾਰ ਨੇ ਹਾਈਵੇਅ ਜਾਮ ਕਰਕੇ ਰੋਸ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਉਂਦਿਆ ਕਿਹਾ ਕਿ ਇਹ ਨੌਜਵਾਨ ਪਿਛਲੇ 6-7 ਦਿਨਾਂ ਤੋਂ ਲਾਪਤਾ ਸੀ ਅਤੇ ਉਨ੍ਹਾਂ ਵੱਲੋਂ ਪੁਲਿਸ ਕੋਲ ਰਿਪੋਰਟ ਵੀ ਦਰਜ ਕਰਵਾਈ ਗਈ ਸੀ ਪਰ ਪੁਲਿਸ ਨੇ ਉਸ ਨੂੰ ਲੱਭਣ ਵਿੱਚ ਕੋਈ ਹਿੰਮਤ ਨਹੀਂ ਦਿਖਾਈ। ਲਾਸ਼ ਮਿਲਣ ਤੋਂ ਬਾਅਦ ਪਰਿਵਾਰ ਵਾਲਿਆਂ ਦੀ ਮੰਗ ਹੈ ਕਿ ਉਨ੍ਹਾਂ ਨਾਲ ਇਨਸਾਫ਼ ਹੋਵੇ ਅਤੇ ਪੁਲਿਸ ਜਲਦੀ ਤੋਂ ਜਲਦੀ ਕਾਤਲਾਂ ਨੂੰ ਫੜ ਕੇ ਸਜ਼ਾ ਦਵਾਵੇ।

ਵੇਖੋ ਵੀਡੀਓ

ਪਰਿਵਾਰਕ ਮੈਂਬਰਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਉਹ ਧਰਨਾ ਜਾਰੀ ਰੱਖਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਉਹ ਲਾਸ਼ ਦਾ ਪੋਸਟਮਾਰਟਮ ਅਤੇ ਦਾਹ ਸੰਸਕਾਰ ਵੀ ਨਹੀਂ ਕਰਨਗੇ।

ਇਹ ਵੀ ਪੜ੍ਹੋ: ਸਿਟੀ ਸੈਂਟਰ ਘੁਟਾਲਾ ਮਾਮਲਾ: ਕੈਪਟਨ ਅਮਰਿੰਦਰ ਸਿੰਘ ਸਣੇ ਸਾਰੇ ਦੋਸ਼ੀ ਹੋਏ ਬਰੀ

ਡੀਐਸਪੀ ਬੂਟਾ ਸਿੰਘ ਨੇ ਦੱਸਿਆ ਕਿ ਕਾਲਾ ਸਿੰਘ, ਜਿਸਦੀ ਉਮਰ 35 ਸਾਲ ਹੈ, ਘਰ ਤੋਂ ਦਵਾਈ ਲੈਣ ਲਈ ਗਿਆ ਸੀ ਪਰ ਵਾਪਸ ਨਹੀਂ ਆਇਆ, ਜਿਸ ਦੇ ਲਾਪਤਾ ਹੋਣ ਦੀ ਰਿਪੋਰਟ ਥਾਣੇ ਵਿੱਚ ਦਰਜ ਕਰਵਾਈ ਗਈ ਸੀ। ਉਨ੍ਹਾਂ ਦੱਸਿਆ ਟੋਹਾਣਾ ਨੇੜੇ ਭਾਖੜਾ ਵਿੱਚ ਉਸ ਨੌਜਵਾਨ ਦੀ ਲਾਸ਼ ਮਿਲੀ ਹੈ। ਪੋਸਟਮਾਰਟਮ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details