ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਇੱਕ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ ਸੀ ਜਿੱਥੇ ਕਈ ਸਮਾਜ ਸੇਵੀਆਂ ਨਾਲ ਚੰਨੀ ਵੱਲੋਂ ਮੁਲਾਕਾਤ ਕੀਤੀ ਗਈ। ਇਸ ਦੌਰਾਨ ਬਹੁਤ ਸਾਰੇ ਅੰਗਹੀਣ ਲੋਕ ਅਤੇ ਆਮ ਲੋਕਾਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਪ੍ਰਸ਼ਾਸਨ ਦੇ ਵੱਲੋਂ ਉਨ੍ਹਾਂ ਲੋਕਾਂ ਨੂੰ ਸੀਐਮ ਨੂੰ ਮਿਲਣ ਨਹੀਂ ਦਿੱਤਾ ਗਿਆ।
ਮੁਲਾਕਾਤ ਨਾ ਕਰਨ ਦਿੱਤੇ ਜਾਣ ਕਾਰਨ ਅੰਗਹੀਣ ਲੋਕਾਂ ਵਿੱਚ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਰੋਸ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੂੰ ਮਿਲਣ ਆਏ ਇੱਕ ਪਰੇਸ਼ਾਨ ਅੰਗਹੀਣ ਨੌਜਵਾਨ ਨੇ ਦੱਸਿਆ ਕਿ ਉਹ ਨੌਕਰੀ ਦੀ ਮੰਗ ਨੂੰ ਲੈ ਕੇ ਮੁਲਕਾਤ ਕਰਨ ਲਈ ਆਇਆ ਹੈ ਪਰ ਪ੍ਰਸ਼ਾਸਨ ਉਨ੍ਹਾਂ ਨੂੰ ਮਿਲਣ ਨਹੀਂ ਦੇ ਰਿਹਾ ਜਿਸ ਕਰਕੇ ਉਨ੍ਹਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨੌਜਵਾਨ ਨੇ ਦੱਸਿਆ ਕਿ ਉਹ ਪਹਿਲਾਂ ਵੀ ਚੰਡੀਗੜ੍ਹ ਮੁਲਕਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ ਉੱਥੇ ਵੀ ਮੁਲਾਕਾਤ ਨਹੀਂ ਹੋਈ ਜਿਸ ਕਰਕੇ ਉਹ ਖੱਜਲ ਖੁਆਰ ਹੋ ਰਿਹਾ ਹੈ। ਸ਼ਖ਼ਸ ਵੱਲੋਂ ਚੰਨੀ ਸਰਕਾਰ ਤੋਂ ਮਦਦ ਦੀ ਗੁਹਾਰ ਲਗਾਈ ਗਈ ਹੈ।