ਪੰਜਾਬ

punjab

ਪੁਲਿਸ ਨੇ ਵੱਡਾ ਚੋਰ ਗਿਰੋਹ ਕੀਤਾ ਬੇਨਕਾਬ

By

Published : Jul 6, 2021, 9:36 PM IST

ਆਖ਼ਿਰ ਚੋਰ ਦੀ ਮਾਂ ਕਦ ਤੱਕ ਖ਼ੈਰ ਮਨਾਵੇਗੀ ਸੌ ਦਿਨ ਚੋਰ ਦਾ ਇੱਕ ਦਿਨ ਸਾਧ ਦਾ ਇਹ ਕਹਾਵਤ ਸੱਚ ਹੋਈ। ਗਿੱਦੜਬਾਹਾ ਵਿੱਚ ਜਦੋਂ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਚੋਰੀ ਦੇ 10 ਮੋਟਰਸਾਇਕਲ ਇੱਕ ਮਾਰੂਤੀ ਕਾਰ ਸਮੇਤ ਸੱਤ ਚੋਰਾਂ ਨੂੰ ਫੜਨ ਵਿਚ ਕਾਮਯਾਬੀ ਹਾਸਿਲ ਕੀਤੀ ਹੈ।

ਪੁਲਿਸ ਨੇ ਵੱਡਾ ਚੋਰ ਗਿਰੋਹ ਕੀਤਾ ਬੇਨਕਾਬ
ਪੁਲਿਸ ਨੇ ਵੱਡਾ ਚੋਰ ਗਿਰੋਹ ਕੀਤਾ ਬੇਨਕਾਬ

ਸ੍ਰੀ ਮੁਕਤਸਰ ਸਾਹਿਬ:ਸੂਬੇ ਦੇ ਵਿੱਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਇਸਦੇ ਚੱਲਦੇ ਹੀ ਸੂਬਾ ਪੁਲਿਸ ਵੱਲੋਂ ਲੁੱਟ ਖੋਹ ਤੇ ਚੋਰਾਂ ਖਿਲਾਫ਼ ਵੱਡੀ ਮੁਹਿੰਮ ਵਿੱਢੀ ਗਈ ਹੈ। ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਕਾਰਵਾਈ ਕਰਦੇ ਹੋਏ 7 ਚੋਰਾਂ ਨੂੰ ਚੋਰੀ ਦੇ ਸਮਾਨ ਸਮੇਤ ਕਾਬੂ ਕੀਤਾ ਹੈ।

ਆਖ਼ਿਰ ਚੋਰ ਦੀ ਮਾਂ ਕਦ ਤੱਕ ਖ਼ੈਰ ਮਨਾਵੇਗੀ ਸੌ ਦਿਨ ਚੋਰ ਦਾ ਇੱਕ ਦਿਨ ਸਾਧ ਦਾ ਇਹ ਕਹਾਵਤ ਸੱਚ ਹੋਈ। ਗਿੱਦੜਬਾਹਾ ਵਿੱਚ ਜਦੋਂ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ। ਪੁਲਿਸ ਨੇ ਕਾਰਵਾਈ ਕਰਦੇ ਹੋਏ ਚੋਰੀ ਦੇ ਦਸ ਮੋਟਰਸਾਈਕਲ ਇੱਕ ਕਾਰ ਮਾਰੂਤੀ ਸਮੇਤ ਸੱਤ ਚੋਰਾਂ ਨੂੰ ਫੜਨ ਵਿਚ ਕਾਮਯਾਬੀ ਹਾਸਿਲ ਕੀਤੀ ਹੈ।

ਪੁਲਿਸ ਨੇ ਵੱਡਾ ਚੋਰ ਗਿਰੋਹ ਕੀਤਾ ਬੇਨਕਾਬ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਨਾਕੇਬੰਦੀ ਕਰ ਚੋਰਾਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਚੋਰ ਗਿਰੋਹ ਚੋਰੀ ਕੀਤੇ ਮੋਟਰਸਾਇਕਲਾਂ ‘ਤੇ ਜਾਅਲੀ ਆਰਸੀ ਲਗਾ ਕੇ ਉਨ੍ਹਾਂ ਨੂੰ ਅੱਗੇ ਵੇਚਣ ਦਾ ਧੰਦਾ ਕਰ ਰਹੇ ਸਨ।

ਉਨ੍ਹਾਂ ਦੱਸਿਆ ਕਿ ਇਹ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਮੋਟਰਸਾਇਕਲ ਤੇ ਕਾਰਾਂ ਨੂੰ ਚੋਰੀ ਕਰਦੇ ਸਨ ਤੇ ਉਨ੍ਹਾਂ ਨੂੰ ਸਸਤੇ ਭਾਅ ਅੱਗੇ ਵੇਚ ਦਿੰਦੇ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਚੋਰਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਤੇ ਅਗਲੇਰੀ ਜਾਂਚ ਪੜਤਾਲ ਕੀਤੀ ਜਾਵੇਗੀ। ਇਸ ਮੌਕੇ ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਜਾਂਚ ਦੇ ਵਿੱਚ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ:ਨਵਾਂਸ਼ਹਿਰ: ਹੈਂਡ ਗ੍ਰਨੇਡ ਬੰਬ ਮਿਲਣ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ

ABOUT THE AUTHOR

...view details