ਪੰਜਾਬ

punjab

ਲੌਕਡਾਊਨ ’ਚ ਬੇਜ਼ੁਬਾਨ ਪਸ਼ੂਆਂ ਦਾ ਸਹਾਰਾ ਬਣੀ ਰਾਧੇ ਕ੍ਰਿਸ਼ਨਾ ਗਊਸ਼ਾਲਾ

By

Published : May 19, 2021, 1:26 PM IST

ਰਾਧੇ ਕ੍ਰਿਸ਼ਨਾ ਗਊਸ਼ਾਲਾ ਦੇ ਮੈਂਬਰਾਂ ਵੱਲੋਂ ਸ਼ਹਿਰ ’ਚ ਅਵਾਰਾ ਘੁੰਮ ਰਹੇ ਜਾਨਵਰਾਂ ਨੂੰ ਪੱਠੇ ਪਾਏ ਗਏ ਹਨ। ਮੈਂਬਰਾਂ ਨੇ ਸ਼ਹਿਰਵਾਸੀਆਂ ਨੂੰ ਉਨ੍ਹਾਂ ਦਾ ਸਾਥ ਦੇਣ ਦੀ ਅਪੀਲ ਕੀਤੀ।

ਲੌਕਡਾਊਨ ’ਚ ਬੇਜ਼ੁਬਾਨ ਪਸ਼ੂਆਂ ਦਾ ਸਹਾਰਾ ਬਣੀ ਰਾਧੇ ਕ੍ਰਿਸ਼ਨਾ ਗਊਸ਼ਾਲਾ
ਲੌਕਡਾਊਨ ’ਚ ਬੇਜ਼ੁਬਾਨ ਪਸ਼ੂਆਂ ਦਾ ਸਹਾਰਾ ਬਣੀ ਰਾਧੇ ਕ੍ਰਿਸ਼ਨਾ ਗਊਸ਼ਾਲਾ

ਸ੍ਰੀ ਮੁਕਤਸਰ ਸਾਹਿਬ: ਕੋਰੋਨਾ ਮਹਾਂਮਾਰੀ ਦੇ ਚੱਲਦੇ ਸੂਬਾ ਸਰਕਾਰ ਵੱਲੋ ਵੀਕੈਂਡ ਲੌਕਡਾਉਨ ਦਾ ਐਲਾਨ ਕੀਤਾ ਹੋਇਆ ਹੈ। ਤਾਂ ਜੋ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਇਆ ਜਾ ਸਕੇ। ਲੌਕਡਾਊਨ ਦੌਰਾਨ ਲੋਕ ਘਰ ਚ ਹੀ ਰਹਿੰਦੇ ਹਨ ਜਿਸ ਕਾਰਨ ਬੇਜ਼ੁਬਾਨ ਜਾਨਵਰਾਂ ਨੂੰ ਖਾਣ ਦੀ ਚੀਜ਼ ਲਈ ਦਰ ਦਰ ਭਟਕਣਾ ਪੈਂਦਾ ਹੈ, ਪਰ ਲੌਕਡਾਊਨ ਹੋਣ ਕਾਰਨ ਉਨ੍ਹਾਂ ਲਈ ਕੁਝ ਨਹੀਂ ਮਿਲਦਾ ਹੈ। ਇਸੇ ਪਰੇਸ਼ਾਨੀ ਨੂੰ ਵੇਖਦੇ ਹੋਏ ਰਾਧੇ ਕ੍ਰਿਸ਼ਨਾ ਗਊਸ਼ਾਲਾ ਵੱਲੋਂ ਸ਼ਹਿਰ ’ਚ ਥਾਂ ਥਾਂ ਤੇ ਬੈਠੇ ਪਸ਼ੂਆ ਨੂੰ ਪੱਠੇ ਪਾਏ ਗਏ।

ਲੌਕਡਾਊਨ ’ਚ ਬੇਜ਼ੁਬਾਨ ਪਸ਼ੂਆਂ ਦਾ ਸਹਾਰਾ ਬਣੀ ਰਾਧੇ ਕ੍ਰਿਸ਼ਨਾ ਗਊਸ਼ਾਲਾ

ਇਸ ਮੌਕੇ ਰਾਧੇ ਕ੍ਰਿਸ਼ਨਾ ਗਊਸ਼ਾਲਾ ਦੇ ਮੈਂਬਰ ਦੀਪਕ ਕੁਮਾਰ ਨੇ ਕਿਹਾ ਕਿ ਸ਼ਹਿਰ ’ਚ ਥਾਂ-ਥਾਂ ’ਤੇ ਜੋ ਪਸ਼ੂ ਬੈਠੇ ਹਨ ਉਨ੍ਹਾਂ ਨੂੰ ਲੌਕਡਾਊਨ ਸਮੇਂ ਕੁਝ ਵੀ ਖਾਣ ਨੂੰ ਨਹੀਂ ਮਿਲਦਾ ਜਿਸ ਕਾਰਨ ਰਾਧੇ ਕ੍ਰਿਸ਼ਨਾ ਗਊਸ਼ਾਲਾ ਦੇ ਮੈਂਬਰਾਂ ਵੱਲੋਂ ਇਨ੍ਹਾਂ ਨੂੰ ਪੱਠੇ ਪਾਏ ਜਾ ਰਹੇ ਹਨ। ਨਾਲ ਉਨ੍ਹਾਂ ਨੇ ਇਹ ਵੀ ਕਿਹਾ ਕਿ ਸ਼ਹਿਰ ਚ ਜਿਨ੍ਹੇ ਵੀ ਪਸ਼ੂ ਹਨ ਉਨ੍ਹਾਂ ਨੂੰ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਸ਼ਹਿਰਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਇਸ ਕੰਮ ਚ ਉਹ ਵੀ ਆਪਣਾ ਸਹਿਯੋਗ ਦੇਣ।

ਇਹ ਵੀ ਪੜੋ: ਪਟਿਆਲਾ 'ਚ 2 ਬਲੈਕ ਫੰਗਸ ਦੇ ਪੀੜਤਾਂ ਦੀ ਕੋਵਿਡ ਨਾਲ ਹੋਈ ਮੌਤ

ABOUT THE AUTHOR

...view details