ਪੰਜਾਬ

punjab

Farmer Organizations Protest: ਕਿਸਾਨ ਜਥੇਬੰਦੀਆਂ ਨੇ ਵੱਖ-ਵੱਖ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਗਾਇਆ ਧਰਨਾ

By ETV Bharat Punjabi Team

Published : Sep 22, 2023, 2:30 PM IST

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਡਿਪਟੀ ਕਮਿਸ਼ਨ ਤਰਨਤਾਰਨ ਦਫ਼ਤਰ ਦੇ ਅੱਗੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਧਰਨਾ ਲਗਾਇਆ। ਕਿਸਾਨਾਂ ਨੇ ਕਈ ਰਾਜਾਂ ਵਿੱਚ ਹੜ੍ਹ, ਲੈਂਡ ਸਲਾਈਡ ਅਤੇ ਸੋਕੇ ਨੂੰ ਰਾਸ਼ਟਰੀ ਆਫ਼ਤ ਐਲਾਨ ਕਰਨ ਦੀ ਮੰਗ ਰੱਖੀ ਹੈ। (Farmer Organizations Protest)

Farmer Organizations Protest
Farmer Organizations Protest

ਗੱਲਬਾਤ ਕਰਦਿਆ ਕਿਸਾਨਾਂ ਨੇ ਕਿਹਾ

ਤਰਨਤਾਰਨ:ਕਿਸਾਨਾਂ ਵੱਲੋਂ ਅਕਸਰ ਹੀ ਆਪਣੀਆਂ ਮੰਗਾਂ ਨੂੰ ਲੈ ਦੇਸ਼ ਭਰ 'ਚ ਧਰਨੇ ਪ੍ਰਦਰਸ਼ਨ ਕੀਤੇ ਜਾਂਦੇ ਹਨ। ਇਸੇ ਤਹਿਤ ਹੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਡਿਪਟੀ ਕਮਿਸ਼ਨ ਤਰਨ ਤਾਰਨ ਦਫ਼ਤਰ ਦੇ ਅੱਗੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਧਰਨਾ ਲਗਾਇਆ। ਕਿਸਾਨਾਂ ਨੇ ਕਈ ਰਾਜਾਂ ਵਿੱਚ ਹੜ੍ਹ, ਲੈਂਡ ਸਲਾਈਡ ਤੇ ਸੋਕੇ ਨੂੰ ਰਾਸ਼ਟਰੀ ਆਫ਼ਤ ਐਲਾਨ ਕਰਨ ਦੀ ਮੰਗ ਰੱਖੀ ਹੈ।

ਕਿਸਾਨਾਂ ਨੇ ਵੱਖ-ਵੱਖ ਮੰਗਾਂ ਰੱਖੀਆਂ: ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਧਰਨਾ ਦਿੱਤਾ ਹੈ। ਇਸ ਦੌਰਾਨ ਕਿਸਾਨਾਂ ਦੀ (2) ਫਸਲਾਂ, ਮਨੁੱਖੀ ਜਾਨਾਂ, ਪਸ਼ੂ ਧਨ ਅਤੇ ਰੋਜ਼ੀ-ਰੋਟੀ ਦੀ ਵਿਆਪਕ ਤਬਾਹੀ ਦੇ ਮੱਦੇਨਜ਼ਰ ਮੁਆਵਜ਼ੇ ਅਤੇ ਹੜ੍ਹ ਰੋਕਥਾਮ ਉਪਾਵਾਂ ਦੀ ਮੰਗ ਕੀਤੀ। ਉਹਨਾਂ ਕਿਹਾ ਸੰਯੁਕਤ ਕਿਸਾਨ ਮੋਰਚਾ (SKM) ਸਰਕਾਰ ਨੂੰ ਹੜ੍ਹ ਪੀੜਤ ਲੋਕਾਂ ਦੀਆਂ ਤਕਲੀਫਾਂ ਵੱਲ ਧਿਆਨ ਦਿਵਾਉਣਾ ਚਾਹੁੰਦਾ ਹੈ, ਜੋ ਵੱਖ-ਵੱਖ ਰਾਜਾਂ ਵਿੱਚ ਜ਼ਮੀਨ ਖਿਸਕਣ, ਪਾਣੀ ਭਰਨ ਅਤੇ ਹੜ੍ਹਾਂ ਕਾਰਨ ਭਾਰੀ ਮੀਂਹ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਜਿਸ ਕਾਰਨ ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਸੈਂਕੜੇ ਲੋਕ ਆਪਣੀ ਜਾਨ ਗਵਾ ਚੁੱਕੇ: ਕਿਸਾਨਾਂ ਨੇ ਕਿਹਾ ਕਿ ਇਸ ਕਰਕੇ ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਸਭ ਤੋਂ ਵੱਧ ਪ੍ਰਭਾਵਿਤ ਰਾਜ ਹਨ ਅਤੇ ਉੱਥੇ ਸੈਂਕੜੇ ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਉਹਨਾਂ ਕਿਹਾ ਕਿ ਕਰੋੜਾਂ ਰੁਪਏ ਦੀ ਜਾਇਦਾਦ ਤੇ ਪਸ਼ੂਆਂ ਦਾ ਨੁਕਸਾਨ ਹੋਇਆ ਹੈ। ਇਹ ਕੋਈ ਲੁਕੀ ਛੁਪੀ ਗੱਲ ਨਹੀਂ ਹੈ ਕਿ ਇਹ ਗੈਰ-ਕੁਦਰਤੀ ਮੌਸਮੀ ਹਾਲਾਤ ਕਾਰਪੋਰੇਟ ਮੁਨਾਫ਼ੇ ਦੇ ਅੰਨ੍ਹੇ ਮੁਨਾਫ਼ਾ ਕਮਾਉਣ ਇਰਾਦਿਆਂ ਦਾ ਨਤੀਜਾ ਹਨ, ਜਿਸ ਨਾਲ ਗਲੋਬਲ ਵਾਰਮਿੰਗ ਵੱਧ ਰਹੀ ਹੈ। ਪਹਾੜਾਂ ਦੀ ਅੰਨ੍ਹੇਵਾਹ ਕਟਾਈ ਤੇ ਜੰਗਲਾਂ ਦੀ ਕਟਾਈ ਸੰਸਾਰ ਵਿੱਚ ਹੋਰ ਤਿੱਖੀਆਂ ਜਲਵਾਯੂ ਤਬਦੀਲੀਆਂ ਦਾ ਕਾਰਨ ਬਣ ਰਹੀ ਹੈ, ਜਿਸ ਨੂੰ ਸਰਕਾਰੀ ਨੀਤੀ ਜਾਂ ਤਾਂ ਉਤਸ਼ਾਹਿਤ ਕਰ ਰਹੀ ਹੈ ਜਾਂ ਮੂਕ ਦਰਸ਼ਕ ਬਣੀ ਹੋਈ ਹੈ।

ਕੇਂਦਰ ਸਰਕਾਰ ਨੂੰ ਅਪੀਲ:ਕਿਸਾਨਾਂ ਨੇ ਕਿਹਾ ਕਿ ਤੁਹਾਡੀ ਅਗਵਾਈ ਵਾਲੀ ਕੇਂਦਰ ਸਰਕਾਰ ਜਾਣਦੀ ਹੈ ਕਿ ਹੜ੍ਹਾਂ, ਜ਼ਮੀਨ ਖਿਸਕਣ, ਸੋਕੇ ਵਰਗੀਆਂ ਸਥਿਤੀਆਂ ਅਤੇ ਹੋਰ ਬੇਮਿਸਾਲ ਕੁਦਰਤੀ ਆਫ਼ਤਾਂ ਨੇ ਕਈ ਹੋਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ, ਖਾਸ ਕਰਕੇ ਹਿਮਾਚਲ ਪ੍ਰਦੇਸ਼, ਜੰਮੂ ਤੇ ਕਸ਼ਮੀਰ, ਪੰਜਾਬ, ਹਰਿਆਣਾ, ਉੱਤਰਾਖੰਡ, ਦਿੱਲੀ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਅਸਾਮ ਵਿੱਚ ਤਬਾਹੀ ਮਚਾ ਦਿੱਤੀ ਹੈ। ਇਸ ਸਬੰਧ ਵਿੱਚ ਸੰਯੁਕਤ ਕਿਸਾਨ ਮੋਰਚਾ (SKM) ਹੇਠ ਲਿਖੀਆਂ ਮੰਗਾਂ ਉਠਾਉਂਦਾ ਹੈ ਤੇ ਕੇਂਦਰ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕਰਦਾ ਹੈ।

ABOUT THE AUTHOR

...view details