ਪੰਜਾਬ

punjab

ਨਸ਼ਾ ਤਸਕਰ ਨੇ ਕੀਤਾ ਪੁਲਿਸ 'ਤੇ ਹਮਲਾ

By

Published : Oct 4, 2019, 6:05 AM IST

ਥਾਣਾ ਵਲਟੋਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਗਈ। ਏਐੱਸਆਈ ਸਤਨਾਮ ਸਿੰਘ ਦੀ ਅਗਵਾਈ ‘ਚ ਕਾਰਵਾਈ ਕਰਨ ਗਈ ਟੀਮ ‘ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕਰ ਦਿੱਤਾ ਗਿਆ

ਫ਼ੋਟੋ

ਤਰਨ ਤਾਰਨ: ਥਾਣਾ ਵਲਟੋਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਗਈ। ਏਐਸਆਈ ਸਤਨਾਮ ਸਿੰਘ ਦੀ ਅਗਵਾਈ ‘ਚ ਕਾਰਵਾਈ ਕਰਨ ਗਈ ਟੀਮ ‘ਤੇ ਨਸ਼ਾ ਤਸਕਰਾਂ ਵੱਲੋਂ ਹਮਲਾ ਕਰ ਦਿੱਤਾ ਗਿਆ। ਇਸ ‘ਚ ਪੁਲਿਸ ਦਾ ਇੱਕ ਮੁਲਾਜ਼ਮ ਵੀਰਾਜ ਸਿੰਘ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਪੁਲਿਸ ਨੇ 5 ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਵੀਡੀਓ

ਜਾਣਕਾਰੀ ਦਿੰਦੇ ਹੋਏ ਥਾਣਾ ਵਲਟੋਹਾ ਦੇ ਐੱਸਐੱਚਓ ਹਰਚੰਦ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਪਿੰਡ ਵਲਟੋਹਾ ਦੇ ਗੁਰਸਾਹਿਬ ਸਿੰਘ ਨਸ਼ੇ ਦਾ ਕਾਰੋਬਾਰ ਕਰਦਾ ਹੈ। ਇਸ ਤੋਂ ਬਾਅਦ ਸਤਨਾਮ ਸਿੰਘ ਨੇ ਟੀਮ ਨਾਲ ਗੁਰਸਾਹਿਬ ਦੇ ਘਰ ਰੇਡ ਕੀਤੀ। ਇਸ ਦੌਰਾਨ ਗੁਰਸਾਹਿਬ ਭੱਜਣ ਲੱਗਿਆ ਤਾਂ ਪੁਲਿਸ ਨਾਲ ਉਸ ਦੀ ਤਕਰਾਰ ਹੋ ਗਈ। ਇਸ ਦੌਰਾਨ ਗੁਰਸਾਹਿਬ ਨੇ ਕੈਂਚੀ ਨਾਲ ਮੁਲਾਜ਼ਮ ਵੀਰਾਜ ਸਿੰਘ ‘ਤੇ ਹਮਲਾ ਕਰ ਦਿੱਤਾ ਜਿਸ ‘ਚ ਵੀਰਾਜ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋਂ: JNU ਵਿਦਿਆਰਥੀਆਂ ਨੇ ਈਟੀਵੀ ਭਾਰਤ ਦੇ ਪੱਤਰਕਾਰ ਉੱਤੇ ਕੀਤਾ ਹਮਲਾ

ਪੁਲਿਸ ਨੇ ਗੁਰਸਾਹਿਬ ਨੂੰ ਫੜ ਲਿਆ ਹੈ, ਜਿਸ ਨੇ ਆਪਣੇ ‘ਤੇ ਲੱਗੇ ਨਸ਼ੇ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਸ ਨੇ ਪੁਲਿਸ ‘ਤੇ ਇਲਜ਼ਾਮ ਲਾਉਂਦੇ ਕਿਹਾ ਕਿ ਪੁਲਿਸ ਸਿਵਲ ਵਰਦੀ ‘ਚ ਉਸ ਦੇ ਘਰ ਆਏ ਤੇ ਉਸ ਨਾਲ ਕੁੱਟਮਾਰ ਕੀਤੀ। ਇਸ ਸਬੰਧੀ ਪੁਲਿਸ ਨੇ 5 ਲੋਕਾਂ ਖਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details