ਪੰਜਾਬ

punjab

ਸਰਦੀਆਂ ਦੇ ਮੌਸਮ 'ਚ ਪਪੀਤਾ ਖਾਣ ਨਾਲ ਮਿਲ ਸਕਦੈ ਨੇ ਇਹ 5 ਲਾਭ

By ETV Bharat Health Team

Published : Jan 4, 2024, 10:57 AM IST

Papaya Benefits: ਸਰਦੀਆਂ ਦੇ ਮੌਸਮ 'ਚ ਕਈ ਬਿਮਾਰੀਆਂ ਦਾ ਖਤਰਾ ਵਧ ਜਾਂਦਾ ਹੈ। ਇਸ ਲਈ ਤੁਸੀਂ ਪਪੀਤੇ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ। ਇਸ ਨਾਲ ਕਈ ਸਿਹਤ ਲਾਭ ਮਿਲ ਸਕਦੇ ਹਨ।

Papaya Benefits
Papaya Benefits

ਹੈਦਰਾਬਾਦ: ਸਰਦੀਆਂ ਦੇ ਮੌਸਮ 'ਚ ਕਈ ਤਰ੍ਹਾਂ ਦੇ ਫ਼ਲ ਮਿਲ ਜਾਂਦੇ ਹਨ, ਜੋ ਕਿ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਪਪੀਤਾ ਵੀ ਇਨ੍ਹਾਂ ਫਲਾਂ 'ਚੋ ਇੱਕ ਹੈ। ਇਸ ਫਲ ਨੂੰ ਤੁਸੀਂ ਆਪਣੀ ਖੁਰਾਕ 'ਚ ਸ਼ਾਮਲ ਕਰਕੇ ਕਈ ਸਿਹਤ ਲਾਭ ਪਾ ਸਕਦੇ ਹੋ। ਪਪੀਤਾ ਵਿਟਾਮਿਨ ਏ, ਸੀ, ਈ ਅਤੇ ਮਿਨਰਲ ਨਾਲ ਭਰਪੂਰ ਹੁੰਦਾ ਹੈ, ਜੋ ਕਿ ਚਮੜੀ ਅਤੇ ਇਮਿਊਨਟੀ ਨੂੰ ਮਜ਼ਬੂਤ ਕਰਨ 'ਚ ਮਦਦਗਾਰ ਹੁੰਦਾ ਹੈ। ਸਰਦੀਆਂ ਦੇ ਮੌਸਮ 'ਚ ਪਪੀਤਾ ਖਾਣਾ ਫਾਇਦੇਮੰਦ ਹੋ ਸਕਦਾ ਹੈ। ਇਸ ਨਾਲ ਕਈ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ।

ਪਪੀਤਾ ਖਾਣ ਦੇ ਫਾਇਦੇ:

ਬਲੱਡ ਸ਼ੂਗਰ ਕੰਟਰੋਲ:ਪਪੀਤੇ 'ਚ ਵਿਟਾਮਿਨ-ਸੀ, ਈ, ਫਾਈਬਰ ਅਤੇ ਐਂਟੀਆਕਸੀਡੈਂਟ ਵਰਗੇ ਗੁਣ ਪਾਏ ਜਾਂਦੇ ਹਨ, ਜੋ ਕਿ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ। ਸ਼ੂਗਰ ਦੇ ਮਰੀਜ਼ਾਂ ਲਈ ਪਪੀਤਾ ਖਾਣਾ ਫਾਇਦੇਮੰਦ ਹੋ ਸਕਦਾ ਹੈ। ਇਸ ਲਈ ਤੁਹਾਨੂੰ ਆਪਣੀ ਖੁਰਾਕ 'ਚ ਪਪੀਤੇ ਨੂੰ ਸ਼ਾਮਲ ਕਰਨਾ ਚਾਹੀਦਾ ਹੈ।

ਇਮਿਊਨਟੀ ਮਜ਼ਬੂਤ:ਪਪੀਤੇ 'ਚ ਵਿਟਾਮਿਨ-ਸੀ ਵਰਗੇ ਗੁਣ ਪਾਏ ਜਾਂਦੇ ਹਨ, ਜੋ ਕਿ ਇਮਿਊਨਟੀ ਨੂੰ ਵਧਾਉਣ 'ਚ ਮਦਦ ਕਰਦੇ ਹਨ। ਇਮਿਊਨਟੀ ਮਜ਼ਬੂਤ ਹੋਣ ਨਾਲ ਕਈ ਬਿਮਾਰੀਆਂ ਤੋਂ ਬਚਾਅ ਕੀਤਾ ਜਾ ਸਕਦਾ ਹੈ। ਇਸ 'ਚ ਐਂਟੀਆਕਸੀਡੈਂਟ ਗੁਣ ਵੀ ਪਾਏ ਜਾਂਦੇ ਹਨ, ਜੋ ਸੈੱਲਾਂ ਨੂੰ ਫ੍ਰੀ ਰੈਡੀਕਲਸ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਉਦੇ ਹਨ।

ਭਾਰ ਘਟ ਕਰਨ 'ਚ ਮਦਦਗਾਰ: ਪਪੀਤੇ 'ਚ ਘਟ ਕੈਲੋਰੀ ਪਾਈ ਜਾਂਦੀ ਹੈ, ਜਿਸ ਨਾਲ ਭਾਰ ਘਟ ਕਰਨ 'ਚ ਮਦਦ ਮਿਲਦੀ ਹੈ। ਇਸ 'ਚ ਮੌਜ਼ੂਦ ਫਾਈਬਰ ਕਾਰਨ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ ਅਤੇ ਭੁੱਖ ਕੰਟਰੋਲ 'ਚ ਰਹਿੰਦੀ ਹੈ। ਇਸ ਤਰ੍ਹਾਂ ਤੁਸੀਂ ਜ਼ਿਆਦਾ ਭੋਜਨ ਖਾਣ ਤੋਂ ਬਚਦੇ ਹੋ। ਜੇਕਰ ਤੁਸੀਂ ਭਾਰ ਘਟ ਕਰਨਾ ਚਾਹੁੰਦੇ ਹੋ, ਤਾਂ ਆਪਣੀ ਖੁਰਾਕ 'ਚ ਪਪੀਤੇ ਨੂੰ ਸ਼ਾਮਲ ਕਰ ਸਕਦੇ ਹੋ।

ਕੈਂਸਰ ਨੂੰ ਘਟਾਉਣ 'ਚ ਮਦਦਗਾਰ: ਪਪੀਤੇ 'ਚ ਕਈ ਤਰ੍ਹਾਂ ਦੇ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਕੈਂਸਰ ਵਰਗੀ ਬਿਮਾਰੀ ਨੂੰ ਘਟ ਕਰਨ 'ਚ ਮਦਦ ਕਰਦੇ ਹਨ। ਇਸ ਨਾਲ ਕੈਂਸਰ ਦੇ ਖਤਰੇ ਨੂੰ ਘਟ ਕੀਤਾ ਜਾ ਸਕਦਾ ਹੈ। ਇਸਦੇ ਨਾਲ ਹੀ ਪਾਚਨ ਸਬੰਧੀ ਖਤਰੇ ਨੂੰ ਵੀ ਘਟ ਕੀਤਾ ਜਾ ਸਕਦਾ ਹੈ।

ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ: ਪਪੀਤੇ 'ਚ ਖਣਿਜ ਅਤੇ ਪੋਟਾਸ਼ੀਅਮ ਵਰਗੇ ਤੱਤ ਪਾਏ ਜਾਂਦੇ ਹਨ, ਜੋ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਰੱਖਣ 'ਚ ਮਦਦਗਾਰ ਹੁੰਦੇ ਹਨ। ਇਸ ਨਾਲ ਦਿਲ ਨੂੰ ਵੀ ਸਿਹਤਮੰਦ ਰੱਖਿਆ ਜਾ ਸਕਦਾ ਹੈ। ਪਪੀਤੇ 'ਚ ਪਾਏ ਜਾਣ ਵਾਲੇ ਵਿਟਾਮਿਨ-ਸੀ ਵਰਗੇ ਐਂਟੀਆਕਸੀਡੈਂਟ ਤਣਾਅ ਅਤੇ ਸੋਜ ਨੂੰ ਘਟ ਕਰਦੇ ਹਨ।

ABOUT THE AUTHOR

...view details