ਪੰਜਾਬ

punjab

Cholesterol ਦੀ ਸਮੱਸਿਆਂ ਨੂੰ ਘਟ ਕਰਨ ਲਈ ਅਜ਼ਮਾਓ ਇਹ 5 ਤਰ੍ਹਾਂ ਦੀ ਚਾਹ, ਮਿਲੇਗਾ ਕਾਫੀ ਫਾਇਦਾ

By ETV Bharat Punjabi Team

Published : Sep 19, 2023, 3:22 PM IST

Tea For Cholesterol: ਗਲਤ ਜੀਵਨਸ਼ੈਲੀ ਕਾਰਨ ਲੋਕਾਂ 'ਚ ਕੋਲੇਸਟ੍ਰੋਲ ਦੀ ਸਮੱਸਿਆਂ ਆਮ ਹੋ ਗਈ ਹੈ। ਸਰੀਰ 'ਚ ਕੋਲੇਸਟ੍ਰੋਲ ਦਾ ਪੱਧਰ ਵਧਣਾ ਹਾਨੀਕਾਰਕ ਹੁੰਦਾ ਹੈ। ਇਸ ਲਈ ਕੋਲੇਸਟ੍ਰੋਲ ਨੂੰ ਕੰਟਰੋਲ ਕੀਤਾ ਜਾਣਾ ਜ਼ਰੂਰੀ ਹੈ। ਜੇਕਰ ਤੁਸੀਂ ਵੀ ਵਧੇ ਹੋਏ ਕੋਲੇਸਟ੍ਰੋਲ ਦੀ ਸਮੱਸਿਆਂ ਤੋਂ ਪਰੇਸ਼ਾਨ ਹੋ, ਤਾਂ ਕੁਝ ਚਾਹਾਂ ਨੂੰ ਤੁਸੀਂ ਆਪਣੀ ਖੁਰਾਕ 'ਚ ਸ਼ਾਮਲ ਕਰ ਸਕਦੇ ਹੋ।

Cholesterol
Tea For Cholesterol

ਹੈਦਰਾਬਾਦ: ਅੱਜ ਦੇ ਸਮੇਂ 'ਚ ਲੋਕ ਚਾਹ ਪੀਣਾ ਬਹੁਤ ਪਸੰਦ ਕਰਦੇ ਹਨ। ਕਈ ਲੋਕਾਂ ਨੂੰ ਚਾਹ ਦੀ ਆਦਤ ਹੁੰਦੀ ਹੈ ਤਾਂ ਕੁਝ ਲੋਕਾਂ ਦੀ ਸਵੇਰ ਦੀ ਸ਼ੁਰੂਆਤ ਚਾਹ ਨਾਲ ਹੀ ਹੁੰਦੀ ਹੈ। ਪਰ ਜ਼ਰੂਰਤ ਤੋਂ ਜ਼ਿਆਦਾ ਚਾਹ ਪੀਣਾ ਨੁਕਸਾਨਦੇਹ ਵੀ ਹੋ ਸਕਦਾ ਹੈ। ਇਸ ਲਈ ਸੀਮਿਤ ਮਾਤਰਾ 'ਚ ਚਾਹ ਪੀਓ। ਜੇਕਰ ਤੁਸੀਂ ਕੋਲੇਸਟ੍ਰੋਲ ਦੀ ਸਮੱਸਿਆਂ ਤੋਂ ਪਰੇਸ਼ਾਨ ਹੋ, ਤਾਂ ਕੁਝ ਚਾਹਾਂ ਨੂੰ ਤੁਸੀਂ ਆਪਣੀ ਖੁਰਾਕ 'ਚ ਵੀ ਸ਼ਾਮਲ ਕਰ ਸਕਦੇ ਹੋ।

ਕੋਲੇਸਟ੍ਰੋਲ ਨੂੰ ਘਟ ਕਰਨ ਲਈ ਅਜ਼ਮਾਓ ਇਹ ਚਾਹ:

ਮੇਥੀ ਦੀ ਚਾਹ: ਮੇਥੀਦਾਣਾ ਸਿਹਤ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਮੌਜ਼ੂਦ ਕਈ ਗੁਣ ਸਿਹਤ ਸਮੱਸਿਆਵਾੰ ਤੋਂ ਰਾਹਤ ਦਿਵਾਉਣ 'ਚ ਮਦਦਗਾਰ ਹੁੰਦੇ ਹਨ। ਬਲੱਡ 'ਚ ਕੋਲੇਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਵੀ ਮੇਥੀ ਦੀ ਚਾਹ ਫਾਇਦੇਮੰਦ ਹੁੰਦੀ ਹੈ। ਇਸ 'ਚ ਫਾਈਬਰ ਮੌਜ਼ੂਦ ਹੁੰਦੇ ਹਨ, ਜੋ ਕੋਲੇਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ।

ਹਲਦੀ ਵਾਲੀ ਚਾਹ:ਹਲਦੀ ਕਈ ਚਿਕਿਤਸਕ ਗੁਣਾ ਨਾਲ ਭਰਪੂਰ ਹੁੰਦੀ ਹੈ। ਇਸ ਨਾਲ ਕਈ ਸਿਹਤ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਹਲਦੀ ਐਂਟੀ ਆਕਸੀਡੈਂਟ ਦਾ ਚੰਗਾ ਸਰੋਤ ਹੁੰਦਾ ਹੈ। ਹਲਦੀ ਦੀ ਚਾਹ 'ਚ ਸਾੜ ਵਿਰੋਧੀ ਅਤੇ ਐਂਟੀ ਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਸਦੀ ਮਦਦ ਨਾਲ ਕੋਲੇਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਨ ਅਤੇ ਦਿਲ ਦੀ ਸਿਹਤ ਨੂੰ ਸੁਧਾਰਨ 'ਚ ਮਦਦ ਮਿਲਦੀ ਹੈ।

ਗ੍ਰੀਨ-ਟੀ: ਜ਼ਿਆਦਾਤਰ ਲੋਕ ਗ੍ਰੀਨ ਟੀ ਭਾਰ ਘਟ ਕਰਨ ਲਈ ਪੀਂਦੇ ਹਨ। ਇਹ ਚਾਹ ਭਾਰ ਕੰਟਰੋਲ ਕਰਨ 'ਚ ਹੀ ਨਹੀਂ ਸਗੋ ਕੋਲੇਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰਦੀ ਹੈ।

ਆਂਵਲੇ ਦੀ ਚਾਹ: ਜੇਕਰ ਤੁਸੀਂ ਕੋਲੇਸਟ੍ਰੋਲ ਦੀ ਸਮੱਸਿਆਂ ਤੋਂ ਪਰੇਸ਼ਾਨ ਹੋ, ਤਾਂ ਆਂਵਲੇ ਦੀ ਚਾਹ ਨੂੰ ਆਪਣੀ ਖੁਰਾਕ ਦਾ ਹਿਸਾ ਬਣਾਓ। ਇਸ 'ਚ ਵਿਟਾਮਿਨ-ਸੀ ਅਤੇ ਐਂਟੀ ਆਕਸੀਡੈਂਟ ਗੁਣ ਪਾਏ ਜਾਂਦੇ ਹਨ, ਜੋ ਸਰੀਰ 'ਚ ਵਧੇ ਹੋਏ ਕੋਲੇਸਟ੍ਰੋਲ ਦੇ ਪੱਧਰ ਨੂੰ ਘਟ ਕਰਦੇ ਹਨ ਅਤੇ ਦਿਲ ਦੀ ਸਿਹਤ 'ਚ ਸੁਧਾਰ ਹੁੰਦਾ ਹੈ।

ਅਦਰਕ ਦੀ ਚਾਹ: ਅਦਰਕ ਵੀ ਕੋਲੇਸਟ੍ਰੋਲ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦਗਾਰ ਹੁੰਦਾ ਹੈ। ਇਸਨੂੰ ਪੀਣ ਨਾਲ ਹੋਰ ਵੀ ਕਈ ਸਿਹਤ ਲਾਭ ਮਿਲਦੇ ਹਨ। ਇਸ ਲਈ ਆਪਣੀ ਖੁਰਾਕ 'ਚ ਅਦਰਕ ਦੀ ਚਾਹ ਨੂੰ ਜ਼ਰੂਰ ਸ਼ਾਮਲ ਕਰੋ।

ABOUT THE AUTHOR

...view details