ਪੰਜਾਬ

punjab

ਪੰਜਾਬ ’ਚ ਹੋਏ ਘਪਲਿਆਂ ਨੂੰ ਲੈ ਕੇ ਕੈਬਨਿਟ ਮੰਤਰੀ ਦਾ ਵੱਡਾ ਬਿਆਨ

By

Published : Mar 22, 2022, 10:23 PM IST

Updated : Feb 3, 2023, 8:20 PM IST

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਆਪ ਸਰਕਾਰ ਵੱਲੋਂ ਪਹਿਲਾਂ ਦਸ ਕੈਬਨਿਟ ਮੰਤਰੀ ਬਣਾਏ ਗਏ ਜਿੰਨ੍ਹਾਂ ਵਿੱਚ ਕੁਲਦੀਪ ਸਿੰਘ ਧਾਲੀਵਾਲ ਸ਼ਾਮਿਲ ਹਨ। ਉਨ੍ਹਾਂ ਨੂੰ ਪੰਚਾਇਤ ਵਿਭਾਗ ਦਾ ਦਿੱਤਾ ਗਿਆ ਹੈ। ਮਹਿਕਮਾ ਮਿਲਣ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਅੱਜ ਅੰਮ੍ਰਿਤਸਰ ਪਹੁੰਚੇ ਜਿੱਥੇ ਉਨ੍ਹਾਂ ਦਾ ਆਪ ਦੀ ਇਕਾਈ ਵੱਲੋਂ ਕੈਬਨਿਟ ਮੰਤਰੀ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਵਿੱਚ ਸੱਚੀ ਸੁੱਚੀ ਸਰਕਾਰ ਚਲਾਈ ਜਾਵੇਗੀ ਅਤੇ ਪਿੰਡਾਂ ਦੇ ਵਿੱਚ ਸਰਪੰਚਾਂ ਵੱਲੋਂ ਕੀਤੀਆਂ ਜਾ ਰਹੀਆਂ ਘਪਲੇਬਾਜ਼ੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਮਨਰੇਗਾ ਨੂੰ ਜੋ ਪੈਸਾ ਆਉਂਦਾ ਸੀ ਤੇ ਸਰਕਾਰਾਂ ਵੱਲੋਂ ਘਪਲੇਬਾਜ਼ੀ ਕੀਤੀ ਜਾਂਦੀ ਸੀ ਉਸ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਜੋ ਪੰਜ ਰਾਜ ਸਭਾ ਮੈਂਬਰ ਆਪ ਵੱਲੋਂ ਭੇਜੇ ਗਏ ਹਨ ਉਹ ਪੰਜਾਬ ਦੇ ਮੁੱਦੇ ’ਤੇ ਗੱਲ ਰਾਜਸਭਾ ਚ ਜਾ ਕੇ ਕਰਨਗੇ। ਪੰਜਾਬ ਦੇ ਵਿਕਾਸ ਦੀ ਗੱਲ ਕਰਨਗੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ’ਤੇ ਪੂਰਾ ਭਰੋਸਾ ਹੈ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦਾ ਭਰੋਸਾ ਨਹੀਂ ਟੁੱਟਣ ਦੇਵੇਗੀ। ਇਸ ਮੌਕੇ ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਇਸ ਵਾਰ ਆਪ ਸਰਕਾਰ ਬੇਅਦਬੀ ਦਾ ਮੁੱਦਾ ਜ਼ਰੂਰ ਹੱਲ ਕਰੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਏਗੀ ਤੇ ਪੰਜਾਬ ਨੂੰ ਦੁਬਾਰਾ ਰੰਗਲਾ ਪੰਜਾਬ ਜ਼ਰੂਰ ਬਣਾਇਆ ਜਾਵੇਗਾ।
Last Updated : Feb 3, 2023, 8:20 PM IST

ABOUT THE AUTHOR

...view details