ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦਾ ਅੰਮ੍ਰਿਤਸਰ ਪਹੁੰਚਣ ’ਤੇ ਕੀਤਾ ਗਿਆ ਭਰਵਾਂ ਸੁਆਗਤ
ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਆਪ ਸਰਕਾਰ ਵੱਲੋਂ ਪਹਿਲੇ ਦਸ ਕੈਬਨਿਟ ਮੰਤਰੀ ਬਣਾਏ ਗਏ ਜਿੰਨ੍ਹਾਂ ਵਿੱਚ ਕੁਲਦੀਪ ਸਿੰਘ ਧਾਲੀਵਾਲ ਸ਼ਾਮਿਲ (Cabinet Minister Kuldeep Dhaliwal) ਹਨ। ਉਨ੍ਹਾਂ ਨੂੰ ਪੰਚਾਇਤ ਵਿਭਾਗ ਦਾ ਦਿੱਤਾ ਗਿਆ ਹੈ। ਮਹਿਕਮਾ ਮਿਲਣ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਅੱਜ ਅੰਮ੍ਰਿਤਸਰ ਪਹੁੰਚੇ ਜਿੱਥੇ ਉਨ੍ਹਾਂ ਦਾ ਆਪ ਦੀ ਇਕਾਈ ਵੱਲੋਂ ਕੈਬਨਿਟ ਮੰਤਰੀ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਵਾਰ ਪੰਜਾਬ ਦੇ ਵਿੱਚ ਸੱਚੀ ਸੁੱਚੀ ਸਰਕਾਰ ਚਲਾਈ ਜਾਵੇਗੀ। ਇਸ ਮੌਕੇ ਉਨ੍ਹਾਂ ਅੱਗੇ ਬੋਲਦੇ ਹੋਏ ਕਿਹਾ ਕਿ ਇਸ ਵਾਰ ਆਪ ਸਰਕਾਰ ਬੇਅਦਬੀ ਦਾ ਮੁੱਦਾ ਜ਼ਰੂਰ ਹੱਲ ਕਰੇਗੀ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਏਗੀ ਤੇ ਪੰਜਾਬ ਨੂੰ ਦੁਬਾਰਾ ਰੰਗਲਾ ਪੰਜਾਬ ਜ਼ਰੂਰ ਬਣਾਇਆ ਜਾਵੇਗਾ।
Last Updated : Feb 3, 2023, 8:20 PM IST