ਪੰਜਾਬ

punjab

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

By

Published : Jan 6, 2022, 2:17 PM IST

ਮਾਨਸਾ: ਮਾਨਸਾ ਜ਼ਿਲ੍ਹੇ ਦੇ ਪਿੰਡ ਲਾਲਿਆਂਵਾਲੀ ਦੇ ਕਿਸਾਨ ਅੰਗਰੇਜ਼ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਤੁਹਾਨੂੰ ਦੱਸ ਦਈਏ ਨਰਮਾ ਪੱਟੀ ਵਿਖੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਕਿਸਾਨ ਆਰਥਿਕ ਤੌਰ 'ਤੇ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ, ਜਿਸ ਕਾਰਨ ਉਹ ਲਗਾਤਾਰ ਖੁਦ ਨੂੰ ਨੁਕਸਾਨ ਪਹੁੰਚਾ ਰਹੇ ਹਨ। ਜ਼ਿਕਰਯੋਗ ਹੈ ਕਿ ਨਰਮੇ ਦੀ ਫ਼ਸਲ ਜੋ ਬੀਜੀ ਸੀ, ਉਹ ਗੁਲਾਬੀ ਸੁੰਡੀ ਨੇ ਬਰਬਾਦ ਕਰ ਦਿੱਤੀ ਸੀ, ਉਸ ਦਾ ਕੋਈ ਮੁਆਵਜ਼ਾ ਨਹੀਂ ਮਿਲਿਆ। ਕਿਸਾਨ ਅੰਗਰੇਜ਼ ਸਿੰਘ ਦੇ ਸਿਰ 5 ਲੱਖ ਰੁਪਏ ਦਾ ਕਰਜ਼ਾ ਸੀ। ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਆਪਣੀ ਦੁਕਾਨ 'ਚ ਖੁਦਕੁਸ਼ੀ ਕਰ ਲਈ। ਮ੍ਰਿਤਕ ਪਰਿਵਾਰ ਦੇ ਵਾਰਸਾਂ ਅਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਕਰਜ਼ਾ ਮੁਆਫ ਕਰਨ ਦੀ ਕੀਤੀ ਅਪੀਲ ਹੈ। ਮ੍ਰਿਤਕ ਕਿਸਾਨ ਅੰਗਰੇਜ਼ ਸਿੰਘ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।

ABOUT THE AUTHOR

...view details