ਪੰਜਾਬ

punjab

ਤਰਨ ਤਾਰਨ 'ਚ ਡਾ. ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਮਨਾਇਆ ਗਿਆ

By

Published : Apr 14, 2019, 11:13 PM IST

ਜ਼ਿਲ੍ਹ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਭਾਰਤੀ ਸੰਵਿਧਾਨ ਨਿਰਮਾਤਾ ਡਾ. ਭੀਮ ਰਾਉ ਅੰਬੇਦਕਰ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ 'ਚ ਮਨਾਇਆ ਗਿਆ। ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਡਾ. ਰਾਕੇਸ਼ ਗਿੱਲ, ਏਡੀਟੀਓ ਅੰਗਰੇਜ਼ ਸਿੰਘ, ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਕੋਰਾਡੀਨੇਟਰ ਬਿਕਰਮ ਸਿੰਘ ਗਿੱਲ ਦੇ ਨਾਲ ਵੱਡੀ ਗਿਣਤੀ 'ਚ ਸਰਕਾਰੀ ਦਫ਼ਤਰਾਂ ਦੇ ਅਧਿਕਾਰੀਆਂ ਵੱਲੋਂ ਭਾਗ ਲੈ ਕੇ ਡਾ. ਭੀਮ ਰਾਓ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।

ABOUT THE AUTHOR

...view details