ਪੰਜਾਬ

punjab

'15 ਤਰੀਕ ਤੋਂ ਬਾਅਦ ਮੁੜ ਹੋਵੇਗਾ 7-8 ਦਿਨਾਂ ਇਜਲਾਸ'

By

Published : Sep 3, 2021, 11:20 AM IST

ਚੰਡੀਗੜ੍ਹ: ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੈ ਇਸ ਸੈਸ਼ਨ ਨੂੰ ਸ੍ਰੀ ਗੁਰੂ ਤੇਗ ਬਹਾਦੁਰ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਵੇਖਦੇ ਹੋਏ ਸੱਦਿਆ ਗਿਆ ਹੈ। ਇਸ ਦੌਰਾਨ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਇਹ ਇਜਲਾਸ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਅੱਜ ਉਨ੍ਹਾਂ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੂੰ ਸ਼ਰਧਾ ਤੇ ਸਤਿਕਾਰ ਪ੍ਰਗਟ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜਦੋ ਉਨ੍ਹਾਂ ਦੀ ਸਪੀਕਰ ਨਾਲ ਮੁਲਾਕਾਤ ਹੋਈ ਸੀ ਉਸ ਸਮੇਂ ਉਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਇਸ ਮਹੀਨੇ 15 ਤਰੀਕ ਤੋਂ ਬਾਅਦ 7-8 ਦਿਨਾਂ ਦਾ ਹੋਰ ਇਜਲਾਸ ਹੋਵੇਗਾ ਜਿਸ ’ਚ ਪੰਜਾਬ ਦੇ ਕਈ ਮੁੱਦਿਆ ’ਤੇ ਚਰਚਾ ਕੀਤੀ ਜਾਵੇਗੀ।

ABOUT THE AUTHOR

...view details