ਪੰਜਾਬ

punjab

ਕੋਰੋਨਾ ਨਿਯਮਾਂ ਦੀ ਪਾਲਣਾ ਲਈ ਸੁਜਾਨਪੁਰ ਪੁਲਿਸ ਨੇ ਕੱਢਿਆ ਫਲੈਗ ਮਾਰਚ

By

Published : May 19, 2021, 4:07 PM IST

ਪਠਾਨਕੋਟ: ਇੱਕ ਪਾਸੇ ਜ਼ਿਲ੍ਹਾ ਪਠਾਨਕੋਟ ਦੇ ਵਿੱਚ ਕੋਵਿਡ ਮਰੀਜ਼ਾਂ ਦੀ ਸੰਖਿਆ ’ਚ ਲਗਾਤਾਰ ਇਜ਼ਾਫ਼ਾ ਹੋ ਰਿਹਾ ਹੈ ਉਥੇ ਹੀ ਰਾਹਤ ਵਾਲੀ ਗੱਲ ਇਹ ਵੀ ਹੈ ਕਿ ਮਰੀਜ਼ ਤੇਜ਼ੀ ਨਾਲ ਠੀਕ ਵੀ ਹੋ ਰਹੇ ਹਨ। ਉਥੇ ਹੀ ਸੁਜਾਨਪੁਰ ਪੁਲਿਸ ਵੱਲੋਂ ਸ਼ਹਿਰ ਦੇ ਵਿੱਚ ਇੱਕ ਫਲੈਗ ਮਾਰਚ ਕੱਢਿਆ ਗਿਆ ਅਤੇ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ ਕਿ ਲੋਕ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਪੁਲਿਸ ਦਾ ਸਹਿਯੋਗ ਕਰਨ ਨਹੀਂ ਤਾਂ ਉਨ੍ਹਾਂ ਤੇ ਕਾਰਵਾਈ ਹੋਵੇਗੀ। ਇਸ ਬਾਰੇ ਗੱਲ ਕਰਦੇ ਹੋਏ ਡੀਐੱਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਨੇ ਜੋ ਹਦਾਇਤਾਂ ਦਿੱਤੀਆਂ ਹਨ ਉਸ ਦੀ ਪਾਲਣਾ ਕਰਵਾਉਣ ਦੇ ਲਈ ਚਾਹੇ ਪੁਲਿਸ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ, ਪਰ ਲੋਕਾਂ ਨੂੰ ਅਪੀਲ ਹੈ ਕਿ ਲੋਕ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ।

ABOUT THE AUTHOR

...view details