ਪੰਜਾਬ

punjab

ਅਬੋਹਰ ਵਿੱਚ ਹੋਏ ਅੰਨ੍ਹੇ ਕਤਲ ਦੀ ਗੁੱਥੀ ਪੁਲਿਸ ਨੇ ਸੁਲਝਾਈ, ਦੋ ਦੋਸ਼ੀ ਗ੍ਰਿਫ਼ਤਾਰ

By

Published : Jan 16, 2022, 5:24 PM IST

ਫ਼ਾਜ਼ਿਲਕਾ: ਬੀਤੇ ਦੋ ਦਿਨ ਪਹਿਲਾਂ ਅਬੋਹਰ ਵਿੱਚ ਹਨੀ ਠਕਰਾਲ ਨਾਮ ਦੇ ਵਿਅਕਤੀ ਦਾ ਨਕਾਬਪੋਸ਼ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਿਸ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਸੀ, ਜਿਸ ਦੀ ਗੁੱਥੀ ਸੁਲਝਾਉਂਦਿਆਂ ਹੋਇਆ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਇਸ ਬਾਰੇ ਪ੍ਰੈਸ ਕਾਨਫਰੰਸ ਕਰਦਿਆਂ ਫਾਜ਼ਿਲਕਾ ਦੇ ਐਸਐਸਪੀ ਸਚਿਨ ਗੁਪਤਾ ਨੇ ਦੱਸਿਆ ਕਿ ਹਨੀ ਠਕਰਾਲ ਦੀ ਪਤਨੀ ਫਾਜ਼ਿਲਕਾ ਦੀ ਰਹਿਣ ਵਾਲੀ ਸੀ, ਇਸ ਦੀ ਦੋਸਤੀ ਫਾਜ਼ਿਲਕਾ ਦੇ ਪਿੰਡ ਪ੍ਰੰਚਾ ਵਾਲੀ ਦੇ ਅਕਾਸ਼ਦੀਪ ਨਾਲ ਕਾਫੀ ਲੰਮੇ ਸਮੇਂ ਤੋਂ ਸੀ, ਜੋ ਇਸ ਦੇ ਘਰ ਵਾਲੇ ਹਨੀ ਠੁਕਰਾਲ ਨਾਲ ਵਿਆਹ ਹੋਣ ਤੋਂ ਬਾਅਦ ਰੰਜਿਸ਼ ਰੱਖਦਾ ਸੀ, ਜਿਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਕਤਲ ਨੂੰ ਅੰਜਾਮ ਦਿੱਤਾ। ਆਕਾਸ਼ਦੀਪ ਪੁੱਤਰ ਵੀਰ ਚੰਦ ਅਤੇ ਸੁਨੀਲ ਕੁਮਾਰ ਉਰਫ਼ ਸੰਨੀ ਨਿਵਾਸੀ ਲਾਧੂਕਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।

ABOUT THE AUTHOR

...view details