ਪੰਜਾਬ

punjab

ਛੱਪੜ ਦਾ ਪਾਣੀ ਨਹਿਰ ਵਿਚ ਆਉਣ ਕਾਰਨ ਪਿੰਡ ਵਾਸੀਆਂ 'ਚ ਰੋਸ

By

Published : Jan 26, 2022, 5:46 PM IST

ਫਾਜ਼ਿਲਕਾ: ਨਹਿਰ ’ਚ ਗੰਦਾ ਪਾਣੀ ਮਿਲਣ ਦੇ ਰੋਸ ਕਾਰਨ ਅਬੋਹਰ ਦੇ ਲੋਕਾਂ ਵੱਲੋਂ ਰੋਸ ਪਾਇਆ ਜਾ ਰਿਹਾ ਹੈ। ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਮਲੂਕਪੁਰ ਮਾਈਨਰ ਦੇ ਵਿਚ ਕਬਰ ਵਾਲਾ ਪੰਚਾਇਤ ਵੱਲੋਂ ਛੱਪੜ ਦਾ ਪਾਣੀ ਚੁੱਕ ਕੇ ਨਹਿਰ ਵਿਚ ਸੁੱਟਿਆ ਜਾ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਗੰਦੇ ਪਾਣੀ ਦੇ ਕਾਰਨ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਲੱਗ ਸਕਦੀਆਂ ਹਨ। ਪਿੰਡਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਕਈ ਵਾਰ ਇਸ ਸਬੰਧੀ ਰਾਜਨੀਤਕ ਅਤੇ ਪ੍ਰਸ਼ਾਸਨ ਨੂੰ ਕਾਫੀ ਵਾਰ ਸੂਚਨਾ ਦੇ ਚੁੱਕੇ ਹਨ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਐੱਸਡੀਐੱਮ ਅਮਿਤ ਗੁਪਤਾ ਨੇ ਜਾਣਕਾਰੀ ਦਿੰਦਿਆਂ ਕਿਹਾ ਉਨ੍ਹਾਂ ਨੇ ਕਾਰਜਕਾਰੀ ਇੰਜਨੀਅਰ ਐਲੀਗੇਸ਼ਨ ਦੀ ਟੀਮ ਨੂੰ ਇਸ ਮਾਮਲੇ ਦੀ ਜਾਣਕਾਰੀ ਲਈ ਪੂਰੀ ਸਖ਼ਤ ਨਿਰਦੇਸ਼ ਦਿੱਤੇ ਹਨ ਅਤੇ ਉਨ੍ਹਾਂ ਨੇ ਆਖਿਆ ਇਨ੍ਹਾਂ ਦੇ ਉੱਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details