ਪੰਜਾਬ

punjab

ਪੰਜਾਬ UT ਮੁਲਾਜ਼ਮ ਤੇ ਸਾਂਝਾ ਫਰੰਟ ਵੱਲੋਂ ਕੀਤਾ ਗਿਆ ਅਰਥੀ ਫੂਕ ਮੁਜਾਹਰਾ

By

Published : Oct 21, 2022, 3:22 PM IST

Updated : Feb 3, 2023, 8:29 PM IST

ਫਿਰੋਜ਼ਪੁਰ ਵਿੱਚ ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਅੱਜ 21 ਅਕਤੂਬਰ ਨੂੰ ਵਿੱਤ ਮੰਤਰੀ ਦਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੇ ਦਫ਼ਤਰ ਅੱਗੇ ਪੁਤਲਾ ਫੂਕਿਆ ਤੇ ਪੰਜਾਬ ਸਰਕਾਰ ਖਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਕਿਹਾ ਕਿ ਡੂੰਘੀਆਂ ਵਿਚਾਰਾਂ ਤੋਂ ਬਾਅਦ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਨਿੱਜੀ ਰੂਪ ਦੈਂਤ ਨੇ ਸਾਰੇ ਸਰਕਾਰੀ ਅਤੇ ਅਰਧ ਸਰਕਾਰੀ ਅਦਾਰੇ ਨਿਘਲ ਲਏ ਹਨ, ਵਿਭਾਗਾਂ ਦੀ ਆਕਾਰ ਘਟਾਈ, ਉੱਕਾ-ਪੁੱਕਾ ਠੇਕਾ, ਡੈਲੀਵੈਸ ਅਤੇ ਆਊਟ ਸੋਰਸਿੰਗ ਤੇ ਭਰਤੀਆਂ ਸ਼ੁਰੂ ਕਰ ਦਿੱਤੀਆਂ ਹਨ। ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਹਰੇਕ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਮੌਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਸਾਰੇ ਮੁਲਾਜ਼ਮਾਂ ਤੇ ਲਾਗੂ ਕੀਤੀ ਜਾਵੇ, ਪੈਨਸ਼ਨਰਾਂ ਨੂੰ 6ਵੇਂ ਤਨਖ਼ਾਹ ਕਮਿਸ਼ਨ ਦਾ ਗੁਣਕ 2.59 ਨਾਲ ਪੈਨਸ਼ਨ ਫਿਕਸ ਕੀਤੀ ਜਾਵੇਂ, 6ਵੇਂ ਤਨਖ਼ਾਹ ਕਮਿਸ਼ਨ ਦਾ ਬਕਾਇਆ, ਮਹਿੰਗਾਈ ਭੱਤੇ ਦੀਆਂ ਤਿੰਨ ਕਿਸ਼ਤਾਂ ਆਦਿ ਬਕਾਇਆ ਤੁਰੰਤ ਦਿੱਤਾ ਜਾਵੇ ਅਤੇ ਮੁਲਾਜ਼ਮਾਂ ਤੇ ਲਗਾਇਆ 200 ਰੁਪਏ ਜੰਜ਼ਿਆ ਟੈਕਸ ਬੰਦ ਕੀਤਾ ਜਾਵੇ।
Last Updated :Feb 3, 2023, 8:29 PM IST

ABOUT THE AUTHOR

...view details