ਪੰਜਾਬ

punjab

ਮੋਗਾ ਪੁਲਿਸ ਵੱਲੋਂ ਕਰਵਾਇਆ ਗਿਆ ਕਬੱਡੀ ਕੱਪ,ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਕੀਤੀ ਗਈ ਪਹਿਲ ਕਦਮੀ

By ETV Bharat Punjabi Team

Published : Dec 5, 2023, 12:41 PM IST

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਮੋਗਾ ਪੁਲਿਸ ਵੱਲੋਂ ਕਰਵਾਇਆ ਗਿਆ ਕਬੱਡੀ ਟੂਰਨਾਮੈਂਟ

ਮੋਗਾ : ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਪੰਜਾਬ ਪੁਲਿਸ ਹੁਣ ਆਪਣਾ ਅਹਿਮ ਯੋਗਦਾਨ ਪਾ ਰਹੀ ਹੈ ਤਾਂ ਜੋ ਨੌਜਵਾਨ ਖੇਡਾਂ ਨਾਲ ਜੁੜੇ ਰਹਿਣ ਅਤੇ ਨਸ਼ਿਆਂ ਤੋਂ ਦੂਰ ਰਹਿਣ। ਮੋਗਾ ਜ਼ਿਲ੍ਹੇ ਦੇ ਪਿੰਡ ਘੱਲਕਾਲਾ ਵਿਖੇ ਪੁਲਿਸ ਵਲੋਂ ਕਬੱਡੀ ਕੱਪ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਟੀਮਾਂ ਦੇ ਨਾਲ-ਨਾਲ ਪੰਜਾਬ ਪੁਲਿਸ ਦੀ ਟੀਮ ਨੇ ਵੀ ਭਾਗ ਲਿਆ। ਇਸ ਦੋਸਤਾਨਾ ਟੂਰਨਾਮੈਂਟ 'ਚ ਜੇਤੂਆਂ ਨੂੰ 15000,11000,5000 ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ 'ਤੇ ਇਨਾਮ ਵੀ ਦਿੱਤੇ ਗਏ। ਆਈ.ਜੀ ਗੁਰਸ਼ਰਨ ਸਿੰਘ ਨੇ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ ਹੋਰ ਵੀ ਵਧੀਆ ਪ੍ਰਦਰਸ਼ਨ ਕਰਨ ਅਤੇ ਹੋਰ ਨੌਜਵਾਨਾਂ ਨੂੰ ਖੇਡਾਂ ਵੱਲ ਆਉਣ ਲਈ ਉਤਸ਼ਾਹਿਤ ਕਰਨ। ਇਸ ਮੌਕੇ ਪੰਜਾਬੀ ਗਾਇਕ ਗਗਨ ਕੋਕਰੀ ਨੇ ਵੀ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਹੋਰ ਪਿੰਡਾਂ ਵਿੱਚ ਵੀ ਟੂਰਨਾਮੈਂਟ ਕਰਵਾਉਣ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾ ਸਕੇ। ( Moga Police)

ABOUT THE AUTHOR

...view details