ਪੰਜਾਬ

punjab

young man killed with sharp weapons: ਤਰਨਤਾਰਨ ਦੇ ਇਸ ਪਿੰਡ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

By ETV Bharat Punjabi Team

Published : Nov 25, 2023, 12:10 PM IST

young man was killed with sharp weapons

ਤਰਨ ਤਾਰਨ: ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਤੋਂ ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕੀਤੇ ਜਾਣ  ਦਾ ਮਾਮਲਾ ਸਾਹਮਣੇ ਆਇਆ ਹੈ, ਮ੍ਰਿਤਕ ਨੌਜਵਾਨ ਦੀ ਪਹਿਚਾਣ ਸ਼ਮਸ਼ੇਰ ਸਿੰਘ ਸਿੰਘ (22) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ। ਇਸ ਘਟਨਾ ਨੂੰ ਕਿਉਂ ਅਤੇ ਕਿਸ ਨੇ ਅੰਜ਼ਾਮ ਦਿੱਤਾ ਹੈ ਇਸ ਬਾਰੇ ਪਤਾ ਲੱਗਣਾ ਅਜੇ ਬਾਕੀ ਹੈ, ਪੂਰਾ ਮਾਮਲਾ ਜਾਂਚ ਅਧੀਨ ਹੈ। ਦੂਜੇ ਪਾਸੇ ਪੀੜਤ ਪਰਿਵਾਰ ਵੱਲੋਂ ਮ੍ਰਿਤਕ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਇਸ ਸੰਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। (punjab crime news )

ABOUT THE AUTHOR

...view details