ਪੰਜਾਬ

punjab

Amritsar Police ਲੁੱਟ ਖੋਹ ਦੌਰਾਨ ਇਕ ਔਰਤ ਦੀ ਮੌਤ ਦੇ ਮਾਮਲੇ 'ਚ ਤਿੰਨ ਮੁਲਜ਼ਮ ਗ੍ਰਿਫਤਾਰ

By ETV Bharat Punjabi Team

Published : Nov 28, 2023, 11:00 PM IST

Amritsar Police ਸਨੈਚਿੰਗ ਦੌਰਾਨ ਇਕ ਔਰਤ ਦੀ ਮੌਤ ਦੇ ਮਾਮਲੇ 'ਚ ਤਿੰਨ ਦੋਸ਼ੀ ਗ੍ਰਿਫਤਾਰ

ਅੰਮ੍ਰਿਤਸਰ: ਪੰਜਾਬ ਪੁਲਿਸ ਵੱਲੋਂ ਲਗਾਤਾਰ ਸ਼ਰਾਰਤੀ ਅਨਸਰਾਂ ਖਿਲਾਫ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਤਹਿਤ ਛੇਹਰਟਾ ਪੁਲਿਸ ਨੂੰ ਵੱਡੀ ਕਾਮਯਾਬੀ ਉਦੋਂ ਹਾਸਿਲ ਹੋਈ ਜਦੋਂ ਬੀਤੇ ਦਿਨ ਮੋਟਰਸਾਈਕਲ 'ਤੇ ਜਾ ਰਹੇ ਪਤੀ ਪਤਨੀ ਨੂੰ ਨਿਸ਼ਾਨਾ ਬਣਾਉਣ ਵਾਲੇ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ।ਜਦੋਂ ਘਟਨਾ ਨੂੰ ਅੰਜ਼ਾਮ ਦੇਣ ਵਾਲੇ 3 ਮੁਲਜ਼ਮਾਂ ਹਰਮਨ ਸਿੰਘ ਉਰਫ ਮੰਨਾ 2. ਸੁਖਦੀਪ ਸਿੰਘ 3. ਤਰਸਪ੍ਰੀਤ ਸਿੰਘ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ। ਦਸ ਦਈਏ ਕਿ ਜਦੋਂ ਪਰਮਜੀਤ ਸਿੰਘ ਆਪਣੀ ਪਤਨੀ ਮਨਦੀਪ ਕੌਰ ਨਾਲ ਜਾ ਰਹੇ ਸਨ ਤਾਂ ਰਸਤੇ 'ਚ ਇੱਕ ਕਾਲੇ ਰੰਗ ਦਾ ਸਪਲੈਂਡ ਉਨ੍ਹਾਂ ਦਾ ਪਿੱਛਾ ਕਰਨ ਲੱਗਿਆ ਅਤੇ ਉਨਹਾਂ ਦੀ ਪਤਨੀ ਤੋਂ ਪਰਸ ਖੋਹਣ ਲੱਗੇ ਜਿਸ ਦੌਰਾਨ ਮਨਦੀਪ ਕੌਰ ਮੋਟਰਸਾਈਕਲ ਤੋਂ ਡਿੱਗਣ ਕਾਰਨ ਜ਼ਖ਼ਮੀ ਹੋ ਗਏ ਅਤੇ ਇਲਾਜ਼ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।ਜਿਸ ਤੋਂ ਬਾਅਦ ਕੁੱਝ ਘੰਟਿਆਂ ਮਗਰੋਂ ਹੀ ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਕੀਤੀ। ਪਲਿਸ ਅਧਿਕਾਰੀ ਨੇ ਦੱਸਿਆ ਕਿ ਅਦਾਲਤ 'ਚ ਪੇਸ਼ ਕਰ ਇੰਨ੍ਹਾਂ ਦਾ ਦੋ ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ ਅਤੇ ਇੰਨ੍ਹਾਂ ਤੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇੰਨ੍ਹਾ ਤੋਂ ਹੋਰ ਵੀ ਵੱਡੇ ਖੁਲਾਸੇ ਹੋ ਸਕਣ।
 

ABOUT THE AUTHOR

...view details