ਪੰਜਾਬ

punjab

ਬੀਐੱਸਐੱਫ ਤੇ ਪੰਜਾਬ ਪੁਲਿਸ ਨੇ ਖੇਮਕਰਨ ਇਲਾਕੇ ਵਿੱਚੋਂ 1 ਕਿਲੋ ਹੈਰੋਇਨ ਕੀਤੀ ਬਰਾਮਦ

By ETV Bharat Punjabi Team

Published : Nov 29, 2023, 7:06 PM IST

ਬੀਐੱਸਐੱਫ ਅਤੇ ਪੰਜਾਬ ਪੁਲਿਸ ਨੇ ਖੇਮਕਰਨ ਇਲਾਕੇ ਵਿੱਚੋਂ 1 ਕਿਲੋ ਹੈਰੋਇਨ ਕੀਤੀ ਬਰਾਮਦ

ਬੀਐੱਸਐੱਫ 101 ਬਟਾਲੀਅਨ ਅਤੇ ਪੰਜਾਬ ਪੁਲਿਸ ਨੇ ਖੇਮਕਰਨ ਏਰੀਏ ਵਿਚੋਂ 1 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਡੀਐੱਸਪੀ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਤਰਨਤਾਰਨ ਨੂੰ ਸੂਚਨਾ ਮਿਲੀ ਸੀ ਕਿ ਡਰੋਨ ਰਾਹੀਂ ਖੇਮਕਰਨ ਦੇ ਖੇਤਾਂ ਵਿੱਚ ਹੈਰੋਇਨ ਸੁੱਟੀ ਗਈ ਹੈ। ਪਿੰਡ ਮਹਿੰਦੀਪੁਰ ਦੇ ਖੇਤਾਂ ਵਿੱਚ ਇੱਕ ਸਾਂਝਾ ਅਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਮਹਿੰਦੀਪੁਰ ਦੇ ਕਿਸਾਨ ਕਰਨੈਲ ਸਿੰਘ ਦੇ ਖੇਤਾਂ ਵਿੱਚੋਂ ਇੱਕ ਕਿਲੋ ਹੈਰੋਇਨ ਬਰਾਮਦ ਹੋਈ ਹੈ। ਪੁਲਿਸ ਨੇ ਰਿਕਵਰੀ ਤੋਂ ਬਾਅਦ ਥਾਣਾ ਖੇਮਕਰਨ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਅਸਲ ਦੋਸ਼ੀਆਂ ਦੀ ਭਾਲ ਵਿੱਚ ਛਾਪਾਮਾਰੀ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਇਸ ਇਲਾਕੇ ਵਿੱਚ ਹੈਰੋਇਨ ਬਰਾਮਦ ਹੋ ਚੁੱਕੀ ਹੈ। 

ABOUT THE AUTHOR

...view details