ਪੰਜਾਬ

punjab

ਝੋਨੇ ਦੀ ਵਿਕਰੀ ਨਾ ਹੋਣ ਤੋਂ ਪਰੇਸ਼ਾਨ ਕਿਸਾਨਾਂ ਨੇ ਲਾਇਆ ਧਰਨਾ, ਤਹਿਸੀਲਦਾਰ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਚੁੱਕਿਆ ਧਰਨਾ

By

Published : Nov 1, 2022, 2:30 PM IST

Updated : Feb 3, 2023, 8:31 PM IST

ਸੰਗਰੂਰ ਦੀ ਅਨਾਜ ਮੰਡੀ (Grain market of Sangrur) ਵਿੱਚ ਕਿਸਾਨਾਂ ਨੂੰ ਝੋਨੇ ਦੀ ਵਿਕਰੀ ਸੰਬੰਧੀ ਆ ਰਹੀਆ ਸਮੱਸਿਆਵਾਂ ਦਾ ਹੱਲ ਕਰਵਾਉਣ ਲਈ ਇੱਥੇ ਲਹਿਰਾ ਜਾਖਲ ਬਾਈ ਪਾਸ ਨਹਿਰ ਉਤੇ ਭਾਰਤੀ ਕਿਸਾਨ ਯੂਨੀਅਨ (Indian Farmers Union) ਬਲਾਕ ਲਹਿਰਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸੌਰ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਵਿਕਰੀ ਸੰਬੰਧੀ ਕਿਸਾਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਹਨਾਂ ਦੱਸਿਆ ਕਿ ਝੋਨੇ ਦੀ ਨਮੀਂ ਜ਼ਿਆਦਾ ਹੋਣ ਕਰਕੇ ਬੋਲੀ ਨਹੀਂ ਲਗਾਈ ਜਾ ਰਹੀ ਸਰਕਾਰ ਨੂੰ ਮੁੱਖ ਦੋਸ਼ੀ ਸਰਕਾਰ ਨੂੰ ਦੱਸਿਆ । ਉਨ੍ਹਾਂ ਕਿਹਾ ਮਸਲੇ ਨੂੰ ਲੈ ਕੇ ਲਹਿਰਾ ਤਹਿਸੀਲਦਾਰ ਵੱਲੋਂ ਬਲਾਕ ਆਗੂਆਂ ਨਾਲ ਮੀਟਿੰਗ ਕਰਕੇ ਭਰੋਸਾ ਦਿਵਾਇਆ ਗਿਆ ਕਿ ਅੱਗੇ ਤੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਭਰੋਸੇ ਤੋਂ ਬਾਅਦ ਧਰਨਾ ਸਮਾਪਤ ਕਰ ਦਿੱਤਾ ਗਿਆ ਹੈ।
Last Updated :Feb 3, 2023, 8:31 PM IST

ABOUT THE AUTHOR

...view details