ਪੰਜਾਬ

punjab

ਆਪਸੀ ਰੰਜਿਸ਼ ਦੇ ਚੱਲਦੇ ਨੌਜਵਾਨਾਂ ਵੱਲੋਂ ਸ਼ਰੇਆਮ ਫਾਇਰਿੰਗ, ਵੇਖੋ ਸੀਸੀਟੀਵੀ

By

Published : Jan 3, 2023, 1:00 PM IST

Updated : Feb 3, 2023, 8:38 PM IST

ਮੋਗਾ ਵਿਖੇ ਸਮਾਲਸਰ ਦੇ ਪਿੰਡ ਭਲੂਰ ਵਿੱਖੇ ਆਪਸੀ ਰੰਜਿਸ਼ ਦੇ ਚੱਲਦੇ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ। ਇਸ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 4 ਲੋਕਾਂ ਵਿਰੁੱਧ (clash between two groups in Moga) ਮਾਮਲਾ ਦਰਜ ਕੀਤਾ ਗਿਆ। ਪਿੰਡ ਦੇ ਰਹਿਣ ਵਾਲੇ ਕ੍ਰਿਸ਼ਣ ਕੁਮਾਰ ਨਾਂਅ ਦੇ ਸਖ਼ਸ਼ ਦੇ ਘਰ ਬਾਹਰ ਗੋਲੀਆਂ ਚਲਾਈਆਂ ਗਈਆਂ। ਥਾਣੇ ਦੇ ਐਸਐਚਓ ਜਸਵਿੰਦਰ ਸਿੰਘ ਨੇ ਦੱਸਿਆ ਕਿ ਆਪਸੀ ਰੰਜਿਸ਼ ਦੇ ਚੱਲਦੇ ਇਹ ਫਾਇਰਿੰਗ ਕੀਤੀ ਗਈ ਹੈ। ਇਸ ਮਾਮਲੇ (Moga Firing CCTV) ਵਿੱਚ 4 ਮੁਲਜ਼ਮਾਂ ਉੱਤੇ ਮਾਮਲਾ ਦਰਜ ਹੈ, ਜਦਕਿ ਇਨ੍ਹਾਂ ਚੋਂ 2 ਮੁਲਜ਼ਮ ਭਲੂਰ ਦੇ ਹੀ ਰਹਿਣ ਵਾਲੇ ਹਨ। ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲੇ ਦੀ ਜਾਂਚ ਚਲ ਰਹੀ ਹੈ।
Last Updated : Feb 3, 2023, 8:38 PM IST

ABOUT THE AUTHOR

...view details