ਪੰਜਾਬ

punjab

ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਵੱਲੋਂ 'ਆਪ' ਵਿਧਾਇਕਾਂ ਨੂੰ ਘੇਰਨ ਦਾ ਐਲਾਨ

By

Published : Dec 6, 2022, 9:06 AM IST

Updated : Feb 3, 2023, 8:34 PM IST

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (Kisan Mazdoor Sangharsh Sangathan) ਦੇ ਡੀ.ਸੀ ਦਫਤਰਾਂ ਵਿੱਚ ਕਿਸਾਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈਕੇ ਚੱਲ ਰਹੇ ਪੱਕੇ ਮੋਰਚੇ ਨੂੰ 9 ਦਿਨ ਪੂਰੇ ਹੋ ਚੁੱਕੇ ਹਨ ਅਤੇ ਸਰਕਾਰਾਂ ਅੱਤ ਦੀ ਠੰਡ ਵਿੱਚ ਬੈਠੇ ਧਰਨਾਕਾਰੀਆਂ ਦੀ ਗੱਲ ਸੁਣਨ ਲਈ ਤਿਆਰ ਨਹੀਂ ਹਨ। ਡੀ.ਸੀ ਦਫ਼ਤਰ ਮੋਗਾ ਵਿੱਚ ਲੱਗੇ ਪੱਕੇ ਮੋਰਚੇ ਤੋਂ ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀ ਨੇ ਪੰਜਾਬ ਦੇ ਟੋਲ ਪਲਾਜੇ ਬੰਦ ਕਰਨ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਘੇਰਨ ਦਾ ਐਲਾਨ ਕੀਤਾ। ਕਿਸਾਨਾਂ ਨੇ ਸੰਘਰਸ਼ ਨੂੰ ਤੇਜ਼ ਕਰਦਿਆਂ ਤਿੱਖੇ ਐਲਾਨ ਕੀਤੇ ਪ੍ਰੈੱਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਸੂਬਾ ਆਗੂ ਰਾਣਾ ਰਣਬੀਰ ਸਿੰਘ ਠੱਠਾ, ਜਿਲ੍ਹਾ ਪ੍ਰਧਾਨ ਗੁਰਦੇਵ ਸਿੰਘ ਸ਼ਾਹਵਾਲਾ ਤੇ ਜਿਲ੍ਹਾ ਸਕੱਤਰ ਕੁਲਵੰਤ ਸਿੰਘ ਖੋਸਾ ਨੇ ਕਿਹਾ ਕੇ ਬੜੀ ਸ਼ਰਮਨਾਕ ਗੱਲ ਹੈ ਕਿ ਕਿਸਾਨ ਮਜ਼ਦੂਰ ਬੀਬੀਆਂ ਅਤੇ ਬੱਚਿਆਂ ਸਮੇਤ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ 26 ਨਵੰਬਰ ਤੋਂ ਪੰਜਾਬ ਦੇ ਡੀ.ਸੀ ਦਫਤਰਾਂ ਵਿੱਚ ਬੈਠੇ ਹਨ।
Last Updated :Feb 3, 2023, 8:34 PM IST

ABOUT THE AUTHOR

...view details