ਪੰਜਾਬ

punjab

ਡਾਕਟਰ ਨੂੰ ਨਿਸ਼ਾਨਾ ਬਣਾਉਣ ਵਾਲਾ ਲੁਟੇਰਾ ਚੜ੍ਹਿਆ ਪੁਲਿਸ ਅੜਿੱਕੇ, ਪਹਿਲਾਂ ਵੀ ਦਰਜ ਸਨ ਕਈ ਮਾਮਲੇ

By ETV Bharat Punjabi Team

Published : Dec 30, 2023, 5:18 PM IST

ਡਾਕਟਰ ਨੂੰ ਨਿਸ਼ਾਨਾ ਬਣਾਉਣ ਵਾਲਾ ਲੁਟੇਰਾ ਚੜ੍ਹਿਆ ਪੁਲਿਸ ਅੜਿੱਕੇ

ਫਰੀਦਕੋਟ:ਦੋ ਦਿਨ ਪਹਿਲਾਂ ਫਰੀਦਕੋਟ ਦੇ ਦਸਮੇਸ਼ ਨਗਰ 'ਚ ਇੱਕ ਕਲੀਨਿਕ ਚਲਾਉਣ ਵਾਲੇ ਡਾ.ਰਮੇਸ਼ ਕੁਮਾਰ ਕੋਲੋਂ ਪਿਸਤੌਲ ਦੇ ਨਿਸ਼ਾਨੇ ਉੱਤੇ ਲੁੱਟ ਦੀ ਕੋਸ਼ਿਸ਼ ਕੀਤੀ ਸੀ। ਜਿਸ ਨੂੰ ਲੈ ਕੇ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਦਸ਼ਮੇਸ਼ ਨਗਰ 'ਚ ਕਲੀਨਿਕ ਚਲਾ ਰਹੇ CMS ਡਾਕਟਰ ਰਮੇਸ਼ ਕੁਮਾਰ ਤੋਂ ਲੁੱਟ ਦਾ ਮਾਮਲਾ ਸਾਹਮਣੇ ਆਇਆ ਸੀ। ਉਹਨਾਂ ਦੱਸਿਆ ਕਿ ਡਾਕਟਰ ਵੱਲੋਂ ਕੀਤੀ ਸ਼ਨਾਖਤ ਤੋਂ ਬਾਅਦ ਗੁਰਵਿੰਦਰ ਸਿੰਘ ਉਰਫ ਬੋਬੀ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਸਬੰਧੀ ਪੜਤਾਲ ਕਰਨ ਤੋਂ ਬਾਅਦ ਪੁਲਿਸ ਨੇ ਕੁਝ ਹੀ ਘੰਟਿਆਂ ਬਾਅਦ ਮੁਲਜ਼ਮ ਨੂੰ ਕਾਬੂ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਅਤੇ ਪੁਲਿਸ ਰਿਮਾਂਡ 'ਤੇ ਲਿਆ ਹੈ। ਪੁਲਿਸ ਅਧਿਕਾਰੀਆਂ ਦੱਸਿਆ ਕਿ ਮੁਲਜ਼ਮ ਤੋਂ ਵਾਰਦਾਤ ਵੇਲੇ ਵਰਤਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ ਅਤੇ ਹੁਣ ਹੋਰ ਵੀ ਪੁੱਛਗਿੱਛ ਕੀਤੀ ਜਾਵੇਗੀ। ਤਾਂ ਜੋ ਪਤਾ ਲੱਗ ਸਕੇ ਕਿ ਇਸ ਦੀ ਹੋਰ ਕਿਹੜੇ ਮਾਮਲੇ ਵਿੱਚ ਸ਼ਮੂਲੀਅਤ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਵਿੰਦਰ ਖਿਲਾਫ ਉੱਤੇ ਪਹਿਲਾਂ ਵੀ ਤਿੰਨ ਮਾਮਲੇ ਦਰਜ਼ ਹਨ। ਜਿਨ੍ਹਾਂ ਚ ਜੇਲ ਅੰਦਰ ਲੜਾਈ ਝਗੜਾ,ਸਨੇਚਿੰਗ ਅਤੇ ਫ਼ੋਨ ਕਰ ਫਿਰੌਤੀ ਮੰਗਣ ਦਾ ਮਾਮਲਾ ਦਰਜ ਹੈ।

ABOUT THE AUTHOR

...view details