ਪੰਜਾਬ

punjab

ਦਰਜ਼ਾ ਚਾਰ ਕਰਮਚਾਰੀਆਂ ਵੱਲੋਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਪ੍ਰਦਰਸ਼ਨ

By

Published : Nov 26, 2022, 2:49 PM IST

Updated : Feb 3, 2023, 8:33 PM IST

ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਕਲਾਸ ਫਾਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਕੱਚੇ ਮੁਲਾਜ਼ਮਾਂ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਵਾਅਦਾ ਖਿਲਾਫੀ ਕਰਨ ਦੇ ਦੋਸ਼ ਵੀ ਲਗਾਏ। ਇਸ ਮੌਕੇ ਪ੍ਰਦਰਸ਼ਨਕਾਰੀ ਦਰਜ਼ਾ ਚਾਰ ਕੱਚੇ ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ 20 ਸਾਲਾਂ ਤੋਂ ਕੱਚੇ ਕਾਮੇ ਨਿਗੂਣੀਆਂ ਤਨਖ਼ਾਹਾਂ ਉਤੇ ਕੰਮ ਕਰ ਰਹੇ ਹਨ। ਸਰਕਾਰ ਨੇ ਨਾ ਤਾਂ ਉਨ੍ਹਾਂ ਦੇ ਪੇ-ਸਕੇਲ ਨੂੰ ਤਰੱਕੀ ਦਿੱਤੀ ਗਈ ਹੈ ਅਤੇ ਨਾ ਹੀ ਉਨ੍ਹਾਂ ਨੂੰ ਪੱਕਾ ਕੀਤਾ ਹੈ। ਕੋਈ ਆਸ਼ਾ ਵਰਕਰ, ਦਿਹਾੜੀਦਾਰ ਕਾਮੇ, ਜਾਂ ਕੋਈ ਸੌਫਟ ਵਰਕਰ ਦੇ ਤਨਖਾਹ ਕਮਿਸ਼ਨ ਨੂੰ ਤਰੱਕੀ ਨਹੀਂ ਦਿੱਤੀ ਗਈ ਹੈ। ਇਹ ਸਾਰੇ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਖਾਲੀ ਅਸਾਮੀਆਂ 'ਤੇ ਕੰਮ ਕਰ ਰਹੇ ਹਨ।
Last Updated : Feb 3, 2023, 8:33 PM IST

ABOUT THE AUTHOR

...view details