ਪੰਜਾਬ

punjab

ਮੰਤਰੀ ਕਟਾਰੂਚੱਕ ਨੇ ਵੱਖ ਵੱਖ ਦਾਣਾ ਮੰਡੀਆਂ ਦਾ ਕੀਤਾ ਦੌਰਾ, ਆਖੀ ਇਹ ਵੱਡੀ ਗੱਲ

By

Published : Nov 1, 2022, 4:56 PM IST

Updated : Feb 3, 2023, 8:31 PM IST

ਫਿਰੋਜ਼ਪੁਰ ਜ਼ਿਲ੍ਹੇ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਨੇ ਜ਼ੀਰੇ ਦੀਆਂ ਵੱਖ ਵੱਖ ਅਨਾਜ਼ ਮੰਡੀਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਕਿਸਾਨਾਂ ਆੜ੍ਹਤੀਆਂ ਸ਼ੇਲਰ ਮਾਲਕਾ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਨੂੰ ਸੁਣੀਆ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਾਲ ਕੇਂਦਰ ਸਰਕਾਰ ਵੱਲੋਂ 191 ਲੱਖ ਮੀਟਰਕ ਟਨ ਝੋਨਾ ਖਰੀਦਣ ਦਾ ਟਾਰਗੈੱਟ ਦਿੱਤਾ ਗਿਆ ਸੀ ਜਿਸ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਹੁਣ ਤੱਕ 120 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਪਹੁੰਚ ਚੁੱਕਾ ਹੈ। ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਵੀ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਕਿਸਾਨਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਸੈਮੀਨਾਰ ਲਗਾਏ ਜਾ ਰਹੇ ਹਨ ਅਤੇ ਹਰੀਕੇ ਪੱਤਣ ਨੂੰ ਟੂਰਿਸਟ ਹੱਬ ਬਣਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਲਦ ਹੀ ਇਸ ਬਾਰੇ ਵੀ ਚੰਗੀ ਖ਼ੁਸ਼ਖ਼ਬਰੀ ਦਿਆਂਗੇ।
Last Updated :Feb 3, 2023, 8:31 PM IST

ABOUT THE AUTHOR

...view details