ਪੰਜਾਬ

punjab

Health Department Conducted Investigation: ਸਿਹਤ ਵਿਭਾਗ ਨੇ ਮਿਲਾਵਟਖੋਰਾਂ ਨੂੰ ਫੜਨ ਲਈ ਕੀਤੀ ਖਾਣ ਵਾਲੀਆਂ ਵਸਤਾਂ ਦੀ ਚੈਕਿੰਗ

By ETV Bharat Punjabi Team

Published : Oct 23, 2023, 4:29 PM IST

ਸਿਹਤ ਵਿਭਾਗ ਨੇ ਮਿਲਾਵਟਖੋਰਾਂ ਨੂੰ ਫੜਨ ਲਈ ਕੀਤੀ ਖਾਣ ਵਾਲੀਆਂ ਵਸਤਾਂ ਦੀ ਚੈਕਿੰਗ

ਤਿਉਹਾਰਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਖਾਣ ਪੀਣ ਦੀਆਂ ਵਸਤੂਆਂ ਸਬੰਧੀ ਚੈਕਿੰਗ ਕੀਤੀ ਗਈ ਹੈ। ਸਿਹਤ ਵਿਭਾਗ ਦੀ ਟੀਮ ਨੇ ਸਥਾਨਕ ਫੋਕਲ ਪੁਆਇੰਟ ਵਿਖੇ ਵੱਖ-ਵੱਖ ਫੈਕਟਰੀਆਂ ਵਿੱਚ ਬਣ ਰਹੇ ਪੇਠੇ ਦੀ ਚੈਕਿੰਗ ਕੀਤੀ ਅਤੇ ਕਈ ਤਰਾ ਦੀਆਂ ਖਾਮੀਆਂ ਪਾਈਆਂ ਹਨ। ਜ਼ਿਲਾ ਸਿਹਤ ਅਧਿਕਾਰੀ ਨੇ ਦੱਸਿਆ ਕਿ ਤਿਉਹਾਰਾਂ ਦੇ ਇਹ ਸੀਜ਼ਨ ਵਿੱਚ ਕੁਝ ਲੋਕਾਂ ਵੱਲੋਂ ਆਪਣੇ ਮੁਨਾਫੇ ਲਈ ਖਾਣ ਪੀਣ ਦਾ ਘਟੀਆ ਸਮਾਨ ਤਿਆਰ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾਂਦਾ ਹੈ। ਇਹਨਾਂ ਮਿਲਾਵਟਖੋਰ ਲੋਕਾਂ ਨੂੰ ਫੜਨ ਲਈ ਸਿਹਤ ਵਿਭਾਗ ਦੀ ਟੀਮ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਉਹਨਾਂ ਵੱਲੋਂ ਪੇਠਾ ਫੈਕਟਰੀ ਦੇ ਸੈਂਪਲ ਲੈ ਲਏ ਗਏ ਹਨ। 

ABOUT THE AUTHOR

...view details