ਪੰਜਾਬ

punjab

Brothers Died Due to Snake Bite: ਤਰਨ ਤਾਰਨ ਦੇ ਪਿੰਡ ਮੁੰਡਾ 'ਚ ਸੱਪ ਦੇ ਡੱਸਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ

By ETV Bharat Punjabi Team

Published : Sep 19, 2023, 6:40 AM IST

Brothers died due to snake bite: ਤਰਨ ਤਾਰਨ ਦੇ ਪਿੰਡ ਮੁੰਡਾ 'ਚ ਸੱਪ ਦੇ ਡੱਸਣ ਕਾਰਨ ਦੋ ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਮੁੰਡਾ ਪਿੰਡ ਵਿੱਚ ਜ਼ਹਿਰੀਲੇ ਸੱਪ ਦੇ ਡੰਗਣ ਨਾਲ ਦੋ ਸਕੇ ਭਰਾਵਾਂ ਦੀ ਮੌਤ (Two brothers died due to snake bite) ਹੋ ਗਈ। ਮ੍ਰਿਤਕ ਬੱਚਿਆਂ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਵੱਡੇ ਲੜਕੇ ਪ੍ਰਿੰਸਪਾਲ ਦੀ ਉਮਰ 10 ਸਾਲ ਅਤੇ ਛੋਟੇ ਗੁਰਦਿੱਤ ਦੀ ਉਮਰ 7 ਸਾਲ ਸੀ, ਜਿਨ੍ਹਾਂ ਦੀ ਸੱਪ ਦੇ ਡੱਸਣ ਕਾਰਣ ਮੌਤ ਹੋ ਗਈ। ਪਰਿਵਾਰ ਮੁਤਾਬਿਕ ਜਦੋਂ ਉਹ ਸਵੇਰੇ ਉੱਠੇ ਤਾਂ ਵੱਡੇ ਪੁੱਤਰ ਨੇ ਕੰਨ ਅਤੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਕੀਤੀ, ਜਦੋਂ ਕਿ ਛੋਟੇ ਗੁਰਦਿੱਤ ਨੇ ਵੀ ਗੁੱਟ ਅਤੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਕੀਤੀ। ਬੱਚਿਆਂ ਦੀ ਹਾਲਤ ਵਿਗੜਦੀ ਦੇਖ ਕੇ ਪਰਿਵਾਰਕ ਮੈਂਬਰਾਂ ਨੇ ਪਿੰਡ ਵਿੱਚ ਹੀ ਮੁੱਢਲੀ ਸਹਾਇਤਾ ਦਿੱਤੀ। ਇਸ ਦੌਰਾਨ ਘਰ 'ਚ ਹੀ ਵੱਡੇ ਲੜਕੇ ਪ੍ਰਿੰਸ ਦੀ ਮੌਤ ਹੋ ਗਈ ਜਦਕਿ ਛੋਟੇ ਲੜਕੇ ਨੂੰ ਅੰਮ੍ਰਿਤਸਰ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ।

ABOUT THE AUTHOR

...view details